Wednesday, June 17, 2026

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਗਤਾਂ ਵੱਲੋਂ ਅਕਾਲ ਤਖਤ ਨੂੰ ਸੌਂਪਿਆ ਮੰਗ ਪੱਤਰ

 ਜਥੇ: ਗਿਆਨੀ ਗੁਰਬਚਨ ਸਿੰਘ ਦੇ ਨਿੱਜੀ ਸਹਾਇਕ ਭੁਪਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਪ੍ਰਧਾਨ ਕੰਵਰਬੀਰ ਸਿੰਘ ਅੰਮ੍ਰਿਤਸਰ, ਅੰਮ੍ਰਿਤਪਾਲ ਸਿੰਘ, ਬਗੀਚਾ ਸਿੰਘ ਅਤੇ ਸਮੂੰਹ ਸੰਗਤਾਂ।
ਜਥੇ: ਗਿਆਨੀ ਗੁਰਬਚਨ ਸਿੰਘ ਦੇ ਨਿੱਜੀ ਸਹਾਇਕ ਭੁਪਿੰਦਰ ਸਿੰਘ ਨੂੰ ਮੰਗ ਪੱਤਰ ਸੌਂਪਦੇ ਹੋਏ ਪ੍ਰਧਾਨ ਕੰਵਰਬੀਰ ਸਿੰਘ ਅੰਮ੍ਰਿਤਸਰ, ਅੰਮ੍ਰਿਤਪਾਲ ਸਿੰਘ, ਬਗੀਚਾ ਸਿੰਘ ਅਤੇ ਸਮੂੰਹ ਸੰਗਤਾਂ।

ਅੰਮ੍ਰਿਤਸਰ, 30 ਨਵੰਬਰ – ਹਰਿਆਣੇ ਅਤੇ ਪੰਜਾਬ ਦੀ ਸਿੱਖ ਸੰਗਤਾਂ ਵੱਲੋਂ ਸਾਂਝੇ ਤੌਰ ਤੇ ਅੱਜ ਜੇਲ੍ਹਾਂ ਵਿੱਚ ਨਜਰਬੰਦ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੰਗ ਪੱਤਰ ਸੌਂਪਿਆ ਗਿਆ।ਬੀਤੀ ਦੇਰ ਰਾਤ ਗੁ: ਲਖਨੌਰ ਸਾਹਿਬ ਤੋਂ ਸੰਗਤਾਂ ਦਾ ਮਾਰਚ ਅੰਮ੍ਰਿਤਸਰ ਪੁੱਜਾ ਅਤੇ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇ: ਗਿਆਨੀ ਗੁਰਬਚਨ ਸਿੰਘ ਨੂੰ ਮੰਗ ਪੱਤਰ ਸੌਂਪਣ ਵੇਲੇ ਆਈ.ਐਸ.ਓ ਦੇ ਸੂਬਾ ਪ੍ਰਧਾਨ ਤੇ ਜੇਲ ਵਿਭਾਗ ਮੈਂਬਰ ਕੰਵਰਬੀਰ ਸਿੰਘ ਅੰਮ੍ਰਿਤਸਰ ਮਾਰਚ ਦੀ ਅਗਵਾਈ ਕਰ ਰਹੇ ਅੰਮ੍ਰਿਤਪਾਲ ਸਿੰਘ, ਬਗੀਚਾ ਸਿੰਘ, ਜੁਝਾਰ ਸਿੰਘ (ਭਾਈ ਖਾਲਸਾ ਦਾ ਬੇਟਾ) ਅਤੇ ਸਮੂੰਹ ਸੰਗਤਾਂ ਮੌਜੂਦ ਸਨ।ਸੌਂਪੇ ਗਏ ਮੰਗ ਪੱਤਰ ਵਿੱਚ ਸੰਗਤਾਂ ਵੱਲੋਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਅਪੀਲ ਕੀਤੀ ਗਈ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਤੇਜ ਕਰਨ। ਉਨ੍ਹਾਂ ਕਿਹਾ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮੱਰਪਿਤ ਹਨ।ਪਰ ਸਿੰਘਾਂ ਦੀ ਰਿਹਾਈ ਲਈ ਜਥੇਦਾਰ ਸਾਹਿਬ ਵੱਲੋਂ ਕੀਤਾ ਵਾਅਦਾ ਪੂਰਾ ਨਾ ਹੋਣ ਕਾਰਨ ਕੌਮ ਵਿੱਚ ਨਿਰਾਸ਼ਾ ਹੈ, ਜਿਸ ਨੂੰ ਦੇਖਦਿਆਂ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਦੁਬਾਰਾ ਗੁ: ਲਖਨੌਰ ਸਾਹਿਬ (ਅੰਬਾਲਾ, ਹਰਿਆਣਾ) ਵਿੱਚ ਭੁੱਖ ਹੜਤਾਲ ਕੀਤੀ ਗਈ ਹੈ।
ਇਸ ਮੌਕੇ ਕੰਵਰਬੀਰ ਸਿੰਘ, ਅੰਮ੍ਰਿਤਪਾਲ ਸਿੰਘ, ਬਗੀਚਾ ਸਿੰਘ, ਜੁਝਾਰ ਸਿੰਘ ਨੇ ਸਾਂਝੇ ਰੂਪ ਵਿੱਚ ਕਿਹਾ ਕਿ ਸਿੱਖ ਜਥੇਬੰਦੀਆਂ ਆਪਣੇ ਨਿੱਜੀ ਮਤਭੇਦਾਂ ਤੋਂ ਉਪਰ ਉਠ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਦਾ ਸਾਥ ਦੇਣ ਤਾਂ ਜੋ ਸਿੰਘਾਂ ਦੀ ਰਿਹਾਈ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਭਾਈ ਖਾਲਸਾ ਨੂੰ ਅੱਜ ਭੁੱਖ ਹੜਤਾਲ ਤੇ ਬੈਠੇ 16 ਦਿਨ ਹੋ ਗਏ ਹਨ ਅਤੇ ਉਨ੍ਹਾਂ ਦੀ ਸਿਹਤ ਵੀ ਵਿਗੜ ਰਹੀ ਹੈ।ਇਸ ਮੌਕੇ ਗੁਰਮਨਜੀਤ ਸਿੰਘ ਅੰਮ੍ਰਿਤਸਰ, ਕੁਲਜੀਤ ਸਿੰਘ, ਬਿਕਰਮ ਸਿੰਘ, ਮਨਬੀਰ ਸਿੰਘ, ਬਲਵਿੰਦਰ ਸਿੰਘ ਨਨਹੇੜ, ਦਵਿੰਦਰ ਸਿੰਘ ਰਾਹੀਮਾਜਰਾ, ਜਸਕਰਨ ਸਿੰਘ ਸਮੇਤ ਹਰਿਆਣਾ ਅਤੇ ਪੰਜਾਬ ਦੀਆਂ ਸੰਗਤਾਂ ਮੌਜੂਦ ਸਨ।

Check Also

ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …

Leave a Reply