ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਐਂਡ ਸਿੰਧ ਬੈਂਕ ਦੇ
ਐਮ.ਡੀ ਅਤੇ ਸੀ.ਈ.ਓ ਵਜੋਂ ਇਕ ਗੈਰ ਸਿੱਖ ਨੂੰ ਨਿਯੁਕਤ ਕਰਨ ’ਤੇ ਇਤਰਾਜ਼ ਪ੍ਰਗਟ ਕੀਤਾ ਹੈ।ਹਾਲ ਹੀ ਵਿਚ ਭਾਰਤ ਸਰਕਾਰ ਵੱਲੋਂ ਸ੍ਰੀ ਸਵਰੂਪ ਕੁਮਾਰ ਸਾਹਾ ਨੂੰ ਇਸ ਅਹੁਦੇ ’ਤੇ ਤਾਇਨਾਤ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ 1908 ਵਿਚ ਪੰਜਾਬ ਐਂਡ ਸਿੰਧ ਬੈਂਕ ਦੀ ਸਥਾਪਨਾ ਸਿੱਖਾਂ ਦੇ ਇਕ ਸੁਤੰਤਰ ਬੈਂਕ ਦੇ ਸੁਪਨੇ ਵਿੱਚੋਂ ਹੋਈ ਸੀ ਅਤੇ ਚੀਫ ਖਾਲਸਾ ਦੀਵਾਨ ਨਾਲ ਸਬੰਧਤ ਸਿੱਖ ਬੁੱਧੀਜੀਵੀਆਂ ਵੱਲੋਂ ਲਿਆ ਗਿਆ ਇਹ ਫੈਸਲਾ ਸਿੱਖ ਕੌਮ ਲਈ ਬੇਹੱਦ ਅਹਿਮ ਸੀ।ਇਸ ਬੈਂਕ ਨੂੰ ਸਿੱਖ ਬੈਂਕ ਵਜੋਂ ਜਾਣਿਆ ਜਾਂਦਾ ਹੈ ਅਤੇ ਇਸ ਦੇ ਸਿਖਰਲੇ ਅਹੁੱਦੇ ’ਤੇ ਇਕ ਸਿੱਖ ਨੂੰ ਹੀ ਤਾਇਨਾਤ ਕੀਤਾ ਜਾਣਾ ਚਾਹੀਦਾ ਹੈ।ਇਸ ਸਬੰਧ ਵਿਚ ਬੈਂਕ ਦੇ ਕੌਮੀਕਰਨ ਮੌਕੇ ਵੀ ਸਹਿਮਤੀ ਬਣੀ ਸੀ, ਪਰ ਦੁੱਖ ਦੀ ਗੱਲ ਹੈ ਕਿ ਅਜਿਹਾ ਨਹੀਂ ਕੀਤਾ ਜਾ ਰਿਹਾ।ਉਨ੍ਹਾਂ ਕਿਹਾ ਕਿ ਸਵਰੂਪ ਕੁਮਾਰ ਸਾਹਾ ਦੀ ਨਿਯੁੱਕਤੀ ਤੋਂ ਪਹਿਲਾਂ ਵੀ ਸਿੱਖ ਰਵਾਇਤਾਂ ਦਾ ਪਾਲਣ ਨਹੀਂ ਕੀਤਾ ਗਿਆ ਸੀ ਅਤੇ ਹੁਣ ਫਿਰ ਅਜਿਹਾ ਕੀਤਾ ਗਿਆ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਬੈਂਕ ਦੀ ਸਥਾਪਨਾ ਪਿੱਛੇ ਸਿੱਖ ਸ਼ਖ਼ਸੀਅਤਾਂ ਦੀ ਸੋਚ ਅਤੇ ਇਸ ਦੇ ਕੌਮੀਕਰਨ ਸਮੇਂ ਬਣੀ ਰਾਇ ਨੂੰ ਦਰਕਿਨਾਰ ਕਰਨਾ ਠੀਕ ਨਹੀਂ ਅਤੇ ਬੈਂਕ ਦੇ ਸਿਖਰਲੇ ਅਹੁਦੇ ’ਤੇ ਸਿੱਖ ਨੂੰ ਹੀ ਲਗਾਇਆ ਜਾਣਾ ਚਾਹੀਦਾ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਿੱਖ ਬੈਂਕ ਵਜੋਂ ਜਾਣੇ ਜਾਂਦੇ ਪੰਜਾਬ ਐਂਡ ਸਿੰਧ ਬੈਂਕ ਦੇ ਐਮ.ਡੀ ਅਤੇ ਸੀ.ਈ.ਓ ਦੇ ਤੌਰ ’ਤੇ ਇਕ ਸਿੱਖ ਦੀ ਨਿਯੁਕਤੀ ਕਰਨ ਵੱਲ ਗੌਰ ਕਰਨ, ਤਾਂ ਜੋ ਇਸ ਬੈਂਕ ਦੀ ਸਥਾਪਨਾ ਨਾਲ ਜੁੜੀਆਂ ਰਵਾਇਤਾਂ ਦੀ ਲਗਾਤਾਰਤਾ ਬਰਕਰਾਰ ਰਹੇ।
Check Also
ਕਵੀ ਤੇ ਸਾਹਿਤਕ ਫ਼ੋਟੋਗ੍ਰਾਫ਼ਰ ਹਰਭਜਨ ਸਿੰਘ ਬਾਜਵਾ ਦੇ ਦੇਹਾਂਤ ’ਤੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ 14 ਸਤੰਬਰ (ਦੀਪ ਦਵਿੰਦਰ ਸਿੰਘ) – ਪੰਜਾਬੀ ਦੇ ਕਵੀ ਅਤੇ ਬੇਹੱਦ ਜ਼ਹੀਨ ਸਾਹਿਤਕ ਫ਼ੋਟੋਗ੍ਰਾਫ਼ਰ …
Punjab Post Daily Online Newspaper & Print Media