Sunday, December 22, 2024

ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਸਕੂਲ ਜੀ.ਟੀ ਰੋਡ ਵਿਖੇ ਸਮਰ ਕੈਂਪ ਦਾ ਆਯੋਜਨ

ਅੰਮ੍ਰਿਤਸਰ, 9 ਜੂਨ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਅੰਮ੍ਰਿਤਸਰ ਵਿੱਚ ਗਰਮੀਆਂ ਦੀਆਂ ਛੁੱਟੀਆਂ ‘ਚ ਇੱਕ 10 ਦਿਨਾ ਸਮਰ ਕੈਂਪ ਦਾ ਆਯੋਜਨ ਕੀਤਾ ਗਿਆ।ਅੱਜ ਇਸ ਸਮਰ ਕੈਂਪ ਵਿੱਚ ਸਕੂਲ ਦੇ ਮੈਂਬਰ ਇੰਚਾਰਜ਼ ਪ੍ਰੋ. ਹਰੀ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਸਕੂਲ ਦੇ ਕਲਗੀਧਰ ਆਡੀਟੋਰੀਅਮ ਵਿਖੇ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।
                     ਸਕੂਲ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ।ਉਨ੍ਹਾਂ ਮੁੱਖ ਮਹਿਮਾਨ ਨੂੰ ਸਕੂਲ ਦੀ ਪ੍ਰਗਤੀ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ।ਪ੍ਰੋਗਰਾਮ ਦੌਰਾਨ ਹਰ ਖੇਡ ਦੀ ਡੈਮੋ ਪੇਸ਼ ਕੀਤੀ ਗਈ।ਪ੍ਰੋ. ਹਰੀ ਸਿੰਘ ਨੇ ਸਕੂਲ ਵਿੱਚ ਚੱਲ ਰਹੇ ਸਮਰ ਕੈਂਪ ਦਾ ਦੌਰਾ ਕੀਤਾ।ਜਿਸ ਵਿੱਚ ਟੇਬਲ ਟੈਨਿਸ, ਬੈਡਮਿੰਟਨ, ਫੈਨਸਿੰਗ, ਤਾਈਕਵਾਂਡੋ, ਗਤਕਾ, ਰੋਪ ਸਕਿਪਿੰਗ ਅਤੇ ਸ਼ਤਰੰਜ ਦੀ ਟਰੇਨਿੰਗ ਜੀ.ਟੀ ਰੋਡ ਸਕੂਲ ਵਿਖੇ, ਹਾਕੀ, ਹੈਂਡਬਾਲ, ਐਥਲੈਟਿਕਸ, ਖੋ-ਖੋ ਦੀ ਟਰੇਨਿੰਗ ਇੰਟਰਨੈਸ਼ਨਲ ਸਕੂਲ ਵਿਖੇ ਅਤੇ ਵਾਲੀਬਾਲ ਅਤੇ ਬਾਸਕਿਟ ਬਾਲ ਦੀ ਟਰੇਨਿੰਗ ਸੈਂਟਰਲ ਖ਼ਾਲਸਾ ਯਤੀਮਖਾਨਾ ਵਿਖੇ ਮਾਹਿਰ ਕੋਚਾਂ ਵੱਲੋਂ ਦਿੱਤੀ ਜਾ ਰਹੀ ਹੈ।ਕੈਂਪ ਵਿੱਚ ਬੱਚਿਆਂ ਦੀ ਸਰੀਰਕ ਫਿਟਨੈਸ ਵੱਲ ਉਚੇਚਾ ਧਿਆਨ ਦਿੱਤਾ ਜਾ ਰਿਹਾ ਹੈ।
                 ਮੁੱਖ ਮਹਿਮਾਨ ਪ੍ਰੋ. ਹਰੀ ਸਿੰਘ ਨੇ ਇਸ ਸਮਰ ਕੈਂਪ ਦੀ ਭਰਪੂਰ ਸ਼ਲਾਘਾ ਕੀਤੀ।ਉਨ੍ਹਾਂ ਨੇ ਸਮਰ ਕੈਂਪ ਦੇ ਸਾਰੇ ਕੋਚਾਂ ਨੂੰ ਵਿਸ਼ੇਸ਼ ਤੌਰ ‘ਤੇ ਸ਼ਾਬਾਸ਼ੀ ਦਿੱਤੀ, ਜੋ ਪੂਰੀ ਮਿਹਨਤ ਤੇ ਲਗਨ ਨਾਲ 300 ਤੋਂ ਵੱਧ ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਦੀ ਸਿਖਲਾਈ ਦੇ ਰਹੇ ਹਨ।ਉਨ੍ਹਾਂ ਕਿਹਾ ਕਿ ਗਰਮੀ ਦੀਆਂ ਛੱਟੀਆਂ ਤੋਂ ਬਾਅਦ ਸਮਰ ਕੈਂਪ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਇੱਕ ਵਿਸ਼ੇਸ਼ ਪ੍ਰੋਗਰਾਮ ਵਿੱਚ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ।
                  ਦੀਵਾਨ ਦੇ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਅਜੀਤ ਸਿੰਘ ਬਸਰਾ ਨੇ ਵੀ ਸਕੂਲ ਵੱਲੋਂ ਲਗਾਏ ਸਮਰ ਕੈਂਪ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਭਾਗ ਲੈਣ ਵਾਲੇ ਬੱਚਿਆਂ ਦੀ ਖੂਬ ਹੌਸਲਾ ਅਫਜ਼ਾਈ ਕੀਤੀ।ਪ੍ਰੋਗਰਾਮ ਦੌਰਾਨ ਸਕੂਲ ਦੀ +2 ਦੀ ਵਿਪਨਪ੍ਰੀਤ ਕੌਰ ਨੇ ਬੱਚਿਆਂ ਦਾ ਇੱਕ ਟਰੇਨਿੰਗ ਸੈਸ਼ਨ ਲਗਾਇਆ ਜਿਸ ਵਿੱਚ ਬੱਚਿਆਂ ਨੂੰ ਵਧੀਆ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ।ਪ੍ਰੋਗਰਾਮ ਦੇ ਅੰਤ ਵਿੱਚ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਨੇ ਆਏ ਹੋਏ ਮਹਿਮਾਨਾ ਦਾ ਧੰਨਵਾਦ ਕੀਤਾ।
               ਪ੍ਰੋਗਰਾਮ ਵਿੱਚ ਡੀ.ਪੀ.ਈ ਭੁਪਿੰਦਰ ਸਿੰਘ, ਜਸਰਾਜ ਸਿੰਘ, ਸ਼੍ਰੀਮਤੀ ਦਲਜੀਤ ਕੌਰ, ਸ਼੍ਰੀਮਤੀ ਹਰਜੀਤ ਕੌਰ, ਸ਼੍ਰੀਮਤੀ ਜੋਤੀ ਅਤੇ ਪ੍ਰਭਜੋਤ ਕੌਰ ਤੋਂ ਇਲਾਵਾ ਕੋਚ ਸ਼ਰਦ ਕੁਮਾਰ, ਚਰਨਜੀਤ ਸਿੰਘ, ਨਿਰਮਲਜੀਤ ਸਿੰਘ, ਜਗਦੀਸ਼ ਸਿੰਘ, ਸੰਜੀਵ ਵਰਮਾ, ਅਨੁਜ ਕੁਮਾਰ, ਸੰਦੀਪ ਸਿੰਘ, ਅਤੇ ਅਮਰਪਾਲ ਸਿੰਘ ਵੀ ਹਾਜ਼ਰ ਰਹੇ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …