Monday, December 23, 2024

ਮੁੱਖ ਖੇਤੀਬਾੜੀ ਅਫਸਰ ਵਲੋਂ ਝੋਨੇ ਦੀ ਸਿੱਧੀ ਬਿਜ਼ਾਈ ਸਬੰਧੀ ਰੀਵਿਊ ਮੀਟਿੰਗ

ਅੰਮ੍ਰਿਤਸਰ 9 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਪਾਣੀ ਦੀ ਸੱਤਾ ਡਿੱਗਣ ਤੋਂ ਬਚਾਉਣ ਲਈ ਝੋਨੇ ਦੀ ਸਿੱਧੀ ਬਿਜ਼ਾਈ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।ਜਿਸ ਨਾਲ ਪਾਣੀ ਦੀ ਵੱਡੇ ਪੱਧਰ ‘ਤੇ ਬੱਚਤ ਹੁੰਦੀ ਹੈ।ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜ਼ਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਜਾਵੇਗੀ।ਜਿਲ੍ਹਾ ਅੰਮ੍ਰਿਤਸਰ ਵਿੱਚ ਵੱਡੇ ਪੱਧਰ ‘ਤੇ ਕਿਸਾਨਾਂ ਵਲੋਂ ਸਿੱਧੀ ਬਿਜ਼ਾਈ ਕੀਤੀ ਜਾ ਰਹੀ ਹੈ ਅਤੇ ਖੇਤੀਬਾੜੀ ਵਿਭਾਗ ਵਲੋਂ ਪਿੰਡ ਪੱਧਰ ‘ਤੇ ਕੈਂਪ ਲਗਾ ਕੇ, ਗੁਰੂਦਆਰਿਆਂ ਵਿੱਚ ਅਨਾਊਂਸਮੈਂਟ ਰਾਹੀਂ, ਇਸ਼ਤਿਹਾਰ ਵੰਡ ਕੇ ਅਤੇ ਕਿਸਾਨਾਂ ਦੇ ਵਟਸਐਪ ਗਰੁੱਪ ਬਣਾ ਕੇ ਲਗਾਤਾਰ ਪ੍ਰਚਾਰ ਕੀਤਾ ਜਾ ਰਿਹਾ ਹੈ।ਝੋਨੇ ਦੀ ਸਿੱਧੀ ਬਿਜ਼ਾਈ ਦੀ ਪ੍ਰਗਤੀ ਅਤੇ ਆ ਰਹੀਆ ਔਕੜਾਂ ਨੂੰ ਧਿਆਨ ਵਿੱਚ ਰੱਖ ਕੇ ਮੁੱਖ ਖੇਤੀਬਾੜੀ ਅਫਸਰ ਡਾ. ਪਰਮਜੀਤ ਸਿੰਘ ਵਲੋਂ ਬਲਾਕ ਖੇਤੀਬਾੜੀ ਅਫਸਰਾਂ ਨਾਲ ਵਿਸ਼ੇਸ ਰੀਵਿਊ ਮੀਟਿੰਗ ਕੀਤੀ ਗਈ।ਜਿਸ ਵਿੱਚ ਉਹਨਾਂ ਨੇ ਵੱਧ ਤੋਂ ਵੱਧ ਰਕਬਾ ਸਿੱਧੀ ਬਿਜ਼ਾਈ ਹੇਠ ਲਿਆਉਣ ਲਈ ਹਦਾਇਤਾਂ ਜਾਰੀ ਕੀਤੀਆਂ।ਬਲਾਕ ਖੇਤੀਬਾੜੀ ਅਫਸਰਾਂ ਨੇ ਬਿਜਲੀ ਦੀ ਘੱਟ ਸਪਲਾਈ, ਨਹਿਰੀ ਪਾਣੀ ਦੀ ਘਾਟ ਤੇ ਹੋਰ ਆ ਰਹੀਆ ਮੁਸ਼ਕਿਲਾਂ ਬਾਰੇ ਮੁੱਖ ਖੇਤੀਬਾੜੀ ਅਫਸਰ ਨੂੰ ਜਾਣੂ ਕਰਵਾਇਆ।
                  ਇਸ ਮੌਕੇ ਵਿਸ਼ਾ ਵਸਤੂ ਮਾਹਿਰ ਡਾ. ਬਲਜਿੰਦਰ ਸਿੰਘ ਭੁੱਲਰ, ਬਲਾਕ ਖੇਤੀਬਾੜੀ ਅਫਸਰ ਚੋਗਾਵਾਂ ਡਾ. ਕੁਲਵੰਤ ਸਿੰਘ, ਬਲਾਕ ਖੇਤੀਬਾੜੀ ਅਫਸਰ ਅਟਾਰੀ ਡਾ. ਤੇਜਬੀਰ ਸਿੰਘ, ਬਲਾਕ ਖੇਤੀਬਾੜੀ ਅਫਸਰ ਰਈਆ ਡਾ. ਬਲਵਿੰਦਰ ਸਿੰਘ ਛੀਨਾ ਆਦਿ ਹਾਜ਼ਰ ਸਨ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …