Wednesday, November 4, 2026

ਬਲਵਿੰਦਰ ਸਿੰਘ ਰਾਜੋਕੇ ਨੂੰ ਸਦਮਾ, ਪਿਤਾ ਦਾ ਦਿਹਾਂਤ

ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ ਸੱਗੂ) – ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਕੌਮੀ ਮੀਤ ਪ੍ਰਧਾਨ ਤੇ ਮੁੱਖ ਸੇਵਾਦਾਰ ਸੇਵਕ ਜਥਾ ਇਸ਼ਨਾਨ ਗੁ. ਸ਼ਹੀਦ ਗੰਜ਼ ਸਾਹਿਬ ਬਾਬਾ ਦੀਪ ਸਿੰਘ ਜੀ ਸ੍ਰੀ ਅੰਮ੍ਰਿਤਸਰ ਬਲਵਿੰਦਰ ਸਿੰਘ ਰਾਜੋਕੇ ਨੁੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦ ਉਨਾਂ ਦੇ ਪਿਤਾ ਮੁਖਤਿਆਰ ਸਿੰਘ ਰਾਜੋਕੇ ਦਾ ਬੀਤੇ ਦਿਨੀ ਦਿਹਾਂਤ ਹੋ ਗਿਆ।ਉਨਾਂ ਦੇ ਚਲਾਣੇ ‘ਤੇ ਵੱਖ-ਵੱਖ ਰਾਜਸੀ, ਧਾਰਮਿਕ, ਸਮਾਜਿਕ ਨੇਤਾਵਾਂ ਵਲੋਂ ਰਾਜੋਕੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕੀਤਾ ਗਿਆ ਹੈ।ਸਵ: ਸ੍ਰ. ਮੁਖਤਿਆਰ ਸਿੰਘ ਨਮਿਤ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨਾਂ ਦੇ ਗ੍ਰਹਿ ਪੈਣ ਉਪਰੰਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ 12 ਜੂਨ 2022 ਦਿਨ ਐਤਵਾਰ ਸੰਤ ਬਾਬਾ ਸੇਵਾ ਸਿੰਘ ਹਾਲ, ਅਜੀਤ ਨਗਰ ਸੁਲਤਾਨਵਿੰਡ ਗੇਟ ਵਿਖੇ 12.30 ਤੋਂ 2.00 ਵਜੇ ਤੱਕ ਹੋਵੇਗਾ।

Check Also

ਖਾਲਸਾ ਕਾਲਜ ਵਿਖੇ ‘ਕਲਾਕਿ੍ਰਤੀ’ ਦੋ ਰੋਜ਼ਾ ਦੀਵਾਲੀ ਪ੍ਰਦਰਸ਼ਨੀ ਲਗਾਈ ਗਈ

ਅੰਮ੍ਰਿਤਸਰ, 4 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ)- ਖਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵਲੋਂ ਦੋ ਰੋਜ਼ਾ …