ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਥਾਣਾ ਵੱਲਾ ਮੁੱਖੀ ਸਬ ਇੰਸਪੈਕਟਰ ਜਸਬੀਰ ਸਿੰਘ ਦੀ ਨਿਗਰਾਨੀ ਹੇਠ ਐਸ.ਆਈ ਜਸਪਾਲ ਸ਼ਰਮਾ ਵਲੋਂ ਐਸ.ਆਈ
ਜਸਪਾਲ ਸਿੰਘ, ਏ.ਐਸ.ਆਈ ਗੁਰਪ੍ਰੀਤ ਸਿੰਘ ਅਤੇ ਏ.ਐਸ.ਆਈ ਕਸ਼ਮੀਰ ਸਿੰਘ ਸਮੇਤ ਮਹਿਤਾ ਰੋਡ ਨੇੜੇ ਮੱਛੀ ਮੰਡੀ ਬਿਲਡਿੰਗ ਵਿਖੇ ਕੀਤੀ ਗਈ ਨਾਕਾਬੰਦੀ ਦੋਰਾਨ ਚੈਕਿੰਗ ਸਮੇਂ ਅਕਾਸ਼ਦੀਪ ਸਿੰਘ ਅਤੇ ਸਿਮਰਨਜੀਤ ਸਿੰਘ ਵਾਸੀਆਨ ਸਰਲੀ ਕਲਾਂ ਜਿਲਾ ਤਰਨ ਤਾਰਨ ਨੂੰ ਕਾਬੂ ਕਰਕੇ ਇਹਨਾਂ ਪਾਸੋਂ 251 ਗ੍ਰਾਮ ਹੈਰੋਇਨ ਅਤੇ 1 ਮੋਟਰਸਾਇਕਲ ਬਰਾਮਦ ਕੀਤਾ ਗਿਆ।ਥਾਣਾ ਮੁਖੀ ਅਨੁਸਾਰ ਮਾਮਲੇ ਦੀ ਗਹਿਰਾਈ ਨਾਲ ਤਫਤੀਸ਼ ਕੀਤੀ ਜਾ ਰਹੀ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media