ਅੰਮ੍ਰਿਤਸਰ, 11 ਜੂਨ (ਪੰਜਾਬ ਪੋਸਟ ਬਿਊਰੋ) – ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਕੀਤੇ ਜਾ ਰਹੇ ਯਤਨਾਂ ਤਹਿਤ ਤਖਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਗੁਰਮਤਿ ਚੇਤਨਾ ਕੈਂਪ ਅੱਜ ਮਿਤੀ 12 ਜੁਨ 2022 ਨੂੰ ਸ਼ੁਰੂ ਹੋਵੇਗਾ।ਜਿਸ ਵਿੱਚ ਗੁਰੂ ਨਗਰੀ ਅੰਮ੍ਰਿਤਸਰ ਤੋਂ ਸ਼੍ਰੋਮਣੀ ਕਮੇਟੀ ਕਾਰਜਕਾਰਣੀ ਮੈਂਬਰ ਹਰਜਾਪ ਸਿੰਘ ਸੁਲਤਾਨਵਿੰਡ ਦੀ ਅਗਵਾਈ ‘ਚ ਚਲਾਏ ਜਾ ਰਹੇ ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਤੋਂ ਸ੍ਰੀ ਆਨੰਦਪੁਰ ਸਾਹਿਬ ਅੱਜ ਪੁੱੱਜੇ ਤਕਰੀਬਨ 100 ਬੱਚੇ ਭਾਗ ਲੈਣਗੇ।ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਅਮਰਜੀਤ ਸਿੰਘ ਚਾਵਲਾ ਅਤੇ ਹਰਜਾਪ ਸਿੰਘ ਸੁਲਤਾਨਵਿੰਡ ਵਲੋਂ ਗੁਰਮਤਿ ਚੇਤਨਾ ਕੈਂਪ ਸਬੰਧੀ ਅੱਜ ਵਿਚਾਰ ਚਰਚਾ ਕੀਤੀ ਗਈ।
ਇਸ ਉਪਰੰਤ ਚਾਵਲਾ ਨੇ ਦੱਸਿਆ ਕਿ ਗੁਰਮਤਿ ਚੇਤਨਾ ਕੈਂਪ ਵਿੱਚ ਅੰਮ੍ਰਿਤਸਰ ਦੇ 100 ਵਿਦਿਆਰਥੀਆਂ ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ ਦੇ ਨੇੜਲੇ ਪਿੰਡਾਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲਦੇ ਸਕੂਲਾਂ ਦੇ ਵਿਦਿਆਰਥੀ ਵੀ ਸ਼ਾਮਲ ਹੋਣਗੇ।ਉਨਾਂ ਕਿਹਾ ਕਿ ਇਹ ਕੈਂਪ 21 ਜੂਨ ਤੱਕ ਚੱਲੇਗਾ।ਜਿਸ ਦੌਰਾਨ ਬੱਚਿਆਂ ਨੂੰ ਗੁਰਬਾਣੀ ਅਤੇ ਸਿੱਖ ਇਤਿਹਾਸ ਬਾਰੇ ਜਾਣੂ ਕਰਵਾ ਕੇ ਗੁਰੂ ਘਰ ਨਾਲ ਜੋੜਿਆ ਜਾਵੇਗਾ।ਉਨਾਂ ਕਿਹਾ ਕਿ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਿਥੇ ਬੱਚਿਆਂ ਆਸ਼ੀਰਵਾਦ ਦੇਣਗੇ, ਉਥੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸੁਰਿੰਦਰ ਸਿੰਘ ਵੀ ਹਾਜ਼ਰੀ ਭਰਨਗੇ।
ਇਸੇ ਦੌਰਾਨ ਹਰਜਾਪ ਸਿੰਘ ਸੁਲਾਨਵਿੰਡ ਨੇ ਕਿਹਾ ਕਿ ਇਸ ਗੁਰਮਤਿ ਚੇਤਨਾ ਕੈਂਪ ਵਿੱਚ ਹਿੱਸਾ ਲੈਣ ਲਈ ਅੰਮ੍ਰਿਤਸਰ ਤੋਂ ਸ਼੍ਰੌਮਣੀ ਕਮੇਟੀ ਦੇ ਪ੍ਰਚਾਰਕ ਅਮਰ ਸਿੰਘ, ਪ੍ਰਚਾਰਕ ਇੰਦਰਜੀਤ ਸਿੰਘ ਅਤੇ ਬੀਬੀ ਅਮਨਦੀਪ ਕੌਰ ਵੀ ਪਹੁੰਚੇ ਹੋਏ ਹਨ। ਇਸ ਮੌਕੇ ਬਲਜਿੰਦਰ ਸਿੰਘ ਮਨਾਵਾਂ ਤੇ ਜਸਪਾਲ ਸਿੰਘ ਦੋਬੁਰਜ਼ੀ ਵੀ ਮੌਜ਼ੂਦ ਸਨ।
Check Also
ਖਾਲਸਾ ਕਾਲਜ ਵਿਖੇ ਪ੍ਰੇਰਨਾ ਚੁਣੌਤੀਆਂ ਅਤੇ ਨੀਤੀ ਨਿਰਮਾਣ ਵਿਸ਼ੇ ’ਤੇ ਗੈਸਟ ਲੈਕਚਰ
ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਰਾਜਨੀਤੀ ਅਤੇ ਲੋਕ ਪ੍ਰਸ਼ਾਸਨ ਵਿਭਾਗ …