ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਸਥਾਨਕ ਪਿੰਡ ਅਦਲੀਵਾਲਾ ਸਥਿਤ ਗੁਰਦੁਆਰਾ ਦਸਵੀਂ ਪਾਤਸ਼ਾਹੀ ਵਿਖੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੀਆਂ ਬਿਮਾਰੀਆਂ ਦਾ ਮੁਫਤ ਮੈਡੀਕਲ ਚੈਕਅਪ ਕੈਂਪ ਸਰਪੰਚ ਹਰਕੰਵਲਜੀਤ ਸਿੰਘ ਹੈਪੀ ਦੀ ਦੇਖ-ਰੇਖ ਵਿੱਚ ਲਗਾਇਆ ਗਿਆ।ਅੰਮ੍ਰਿਤਸਰ ਦੇ ਉਘੇ ਦਿਮਾਗ ਅਤੇ ਰੀੜ੍ਹ ਦੀ ਹੱਡੀ ਦੇ ਮਾਹਿਰ ਡਾ. ਰਾਘਵ ਵਾਧਵਾ ਨਿਊਰੋ ਸਰਜਨ ਨੇ ਲਗਭਗ 100 ਮਰੀਜ਼ਾਂ ਦਾ ਮੁਫਤ ਮੁਆਇਨਾ ਕੀਤਾ ਅਤੇ ਮੁਫਤ ਦਵਾਈਆਂ ਦਿੱਤੀਆਂ।ਡਾ. ਰਾਘਵ ਵਾਧਵਾ ਨੇ ਕਿਹਾ ਕਿ ਪਿੱਠ ਦੇ ਦਰਦ ਨੂੰ ਹਲਕੇ ਵਿੱਚ ਨਹੀਂ ਲੈਣਾ ਚਾਹੀਦਾ ਅਤੇ ਅਪਣੇ ਆਪ ਕੋਈ ਦਰਦ ਨਿਵਾਰਕ ਦਵਾਈ ਨਹੀਂ ਲੈਣੀ ਚਾਹੀਦੀ ਅਤੇ ਨਾ ਹੀ ਮਾਲਿਸ਼ ਵਗੈਰਾ ਕਰਵਾਉਣੀ ਚਾਹੀਦੀ ਹੈ। ਸਗੋਂ ਕਿਸੇ ਮਾਹਿਰ ਡਾਕਟਰ ਦੀ ਸਲਾਹ ਲੈ ਕੇ ਇਲਾਜ਼ ਕਰਵਾਉਣਾ ਚਾਹੀਦਾ ਹੈ।
ਇਸ ਮੌਕੇ ਕੇ.ਜੇ ਸਿੰਘ ਵਾਲੀਆ, ਸੁਖਰਾਜ ਸਿੰਘ, ਬੂਆ ਸਿੰਘ ਕਿਸਾਨ ਆਗੂ, ਇੰਦਰਜੀਤ ਸਿੰਘ ਸਾਬਕਾ ਪੰਚ, ਸੁਖਚੈਨ ਸਿੰਘ ਸੰਮਤੀ ਮੈਂਬਰ, ਜੋਬਿਨਜੀਤ ਸਿੰਘ, ਗੁਰਸ਼ਰਨਜੀਤ ਸਿੰਘ, ਬਾਜ਼ ਸਿੰਘ ਪੰਚ, ਸਕੱਤਰ ਸਿੰਘ, ਜੋਧਾ ਸਿੰਘ, ਅਸ਼ੋਕ ਕੁਮਾਰ, ਸਾਗਰ, ਨੀਰਜ਼ ਕੁਮਾਰ, ਬਬਲਪ੍ਰੀਤ, ਪਵਨ ਯਾਦਵ, ਸ਼ੁਭਮ, ਸਰਬਜੀਤ ਸਿੰਘ, ਮੋਹਿਤ ਸੋਨੀ ਆਦਿ ਹਾਜ਼ਰ ਸਨ।
Check Also
ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋ ਚੁੱਕੇ …