Friday, November 13, 2026

ਮੁਸਲਿਮ ਭਾਈਚਾਰੇ ਨੇ ਨੂਪੁਰ ਸ਼ਰਮਾ ‘ਤੇ ਕਾਰਵਾਈ ਲਈ ਨਾਇਬ ਤਹਿਸੀਲਦਾਰ ਨੂੰ ਸੌਂਪਿਆ ਮੰਗ ਪੱਤਰ

ਸੰਗਰੂਰ, 12 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਦਿਨੀਂ ਭਾਜਪਾ ਦੀ ਆਗੂ ਨੂਪੁਰ ਸ਼ਰਮਾ ਵਲੋਂ ਅੱਲਾਹ ਦੇ ਨਬੀ ਦੀ ਸ਼ਾਨ ਵਿੱਚ ਗੁਸਤਾਖੀ ਭਰੇ ਸ਼ਬਦਾਂ ਦੀ ਵਰਤੋਂ ਕੀਤੀ ਗਈ।ਜਿਸ ਕਾਰਨ ਮੁਸਲਿਮ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।ਨੂਪੁਰ ਸ਼ਰਮਾ ਖ਼ਿਲਾਫ਼ ਸਖ਼ਤ ਕਾਰਵਾਈ ਲਈ ਅੱਜ ਲੌਂਗੋਵਾਲ ਦੇ ਸਮੂਹ ਮੁਸਲਿਮ ਭਾਈਚਾਰੇ ਨੇ ਸਥਾਨਕ ਸਬ ਤਹਿਸੀਲ ਵਿਖੇ ਨਾਇਬ ਤਹਿਸੀਲਦਾਰ ਨੂੰ ਮੰਗ ਪੱਤਰ ਸੌਂਪਿਆ।ਉਨ੍ਹਾਂ ਸਰਕਾਰ ਨੂੰ ਸਖ਼ਤ ਤਾੜਨਾ ਕੀਤੀ ਕਿ ਜੇਕਰ ਨੂਪੁਰ ਸ਼ਰਮਾ ਦੇ ਖਿਲਾਫ ਬਣਦੀ ਕਰਵਾਈ ਨਾ ਕੀਤੀ ਗਈ ਤਾਂ ਸਮੁੱਚੇ ਮੁਸਲਿਮ ਭਾਈਚਾਰੇ ਵਲੋਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।ਇਸ ਮੌਕੇ ਸਮਸਾਦ ਖਾਂ, ਨਵਾਬ ਖਾਂ, ਸਦੀਕ ਮੁਹੰਮਦ, ਅਸਫਰ ਅਲੀ, ਨਬੀ ਖਾਨ ਆਦਿ ਹਾਜ਼ਰ ਸਨ।

Check Also

ਭਗਤ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਸਬੰਧੀ ਗੁਰਮਤਿ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ (ਸਬ ਕਮੇਟੀ) ਦੀ ਇਕੱਤਰਤਾ

ਅੰਮ੍ਰਿਤਸਰ, 11 ਨਵੰਬਰ (ਜਗਦੀਪ ਸਿੰਘ) – ਭਗਤ ਰਵਿਦਾਸ ਜੀ ਦੇ 650 ਸਾਲਾ ਜਨਮ ਦਿਹਾੜੇ ਦੀ …