ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ 13 ਜੂਨ 2022 ਨੂੰ ਵਿਸ਼ੇਸ਼ ਪਲੇਸਮੈਂਟ ਕੈਂਪ ਲਗਾਇਆ ਜਾਵੇਗਾ।ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਦੇ ਡਿਪਟੀ ਡਾਇਰੈਕਟਰ ਵਿਕਰਮਜੀਤ ਨੇ ਦੱਸਿਆ ਕੇ ਇਸ ਪਲੇਸਮੈਂਟ ਕੈਂਪ ਵਿੱਚ ਸੈਮਸੰਗ ਕੰਪਨੀ ਭਾਗ ਲਵੇਗੀ ਅਤੇ ਸੇਲਜ਼ ਪ੍ਰਮੋਟਰਾਂ ਦੀ ਪ੍ਰੋਫਾਈਲ ਲਈ ਇੰਟਰਵਿਊ ਕਰੇਗੀ।ਵੱਧ ਤੋਂ ਵੱਧ 30 ਸਾਲ ਦੀ ਉਮਰ ਵਾਲੇ ਗ੍ਰੈਜੂਏਟ ਅਤੇ ਪੋਸਟਗ੍ਰੈਜੂਏਟ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਦੇ ਯੋਗ ਹਨ।ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਉਮੀਦਵਾਰ 13 ਜੂਨ 2022 ਨੂੰ ਸਵੇਰੇ 9.30 ਵਜੇ ਤੋਂ ਦੁਪਹਿਰ 2.00 ਵਜੇ ਤੱਕ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਨੇੜੇ ਜਿਲ੍ਹਾ ਅਦਾਲਤਾਂ ਅੰਮ੍ਰਿਤਸਰ ਵਿਖੇ ਪਹੁੰਚ ਕੇ ਭਾਗ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ ਉਮੀਦਵਾਰ ਹੈਲਪਲਾਈਨ ਨੰਬਰ 9915789068 `ਤੇ ਸੰਪਰਕ ਕਰ ਸਕਦੇ ਹਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …