Tuesday, December 24, 2024

ਪੰਜਾਬ ’ਚ ‘ਲਾਅ ਐਂਡ ਆਰਡਰ’ ਦੀਆਂ ਸ਼ਰੇਆਮ ਉਡ ਰਹੀਆਂ ਹਨ ਧੱਜੀਆਂ – ਗੁਰਜੀਤ ਔਜਲਾ

ਮਾਨ ਸਰਕਾਰ ਕਾਨੂੰਨ ਵਿਵਸਥਾ ਨੂੰ ਸੰਭਾਲਣ ਤੋਂ ਅਸਮਰੱਥ – ਔਜਲਾ

ਅੰਮ੍ਰਿਤਸਰ, 12 ਜੂਨ (ਸੁਖਬੀਰ ਸਿੰਘ) – ਪੰਜਾਬ ਵਿੱਚ ਨਿੱਤ ਦਿਨ ਵਾਪਰ ਰਹੀਆਂ ਗੋਲੀਬਾਰੀ ਦੀਆਂ ਘਟਨਾਵਾਂ ਨੂੰ ਲੈ ਕੇ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਭਗੰਵਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੂਰੀ ਤਰ੍ਹਾਂ ਫੇਲ ਹੋ ਚੁੱਕੀ ਹੈ ਅਤੇ ਪੰਜਾਬ ’ਚ ਸ਼ਰੇਆਮ ‘ਲਾਅ ਐਂਡ ਆਰਡਰ’ ਦੀਆਂ ਧੱਜੀਆਂ ਉਡ ਰਹੀਆਂ ਹਨ।ਬੀਤੇ ਦਿਨੀਂ ਅੰਮ੍ਰਿਤਸਰ ’ਚ ਕੌਂਸਲਰ ਦੇ ਸਪੁੱਤਰ ਵਲੋਂ ਸ਼ਰੇਆਮ ਸੁਲਤਾਨਵਿੰਡ ਇਲਾਕੇ ਕੀਤੀ ਗੋਲੀਬਾਰੀ ਕਾਰਨ ਇਕ ਵਿਅਕਤੀ ਦੀ ਮੌਤ ਦੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਸ਼ਹਿਰ ਪਵਿੱਤਰ ਸ਼ਹਿਰ ਹੈ, ਜਿਥੇ ਕਿ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਆਉਂਦੇ ਹਨ ਅਤੇ ਬਾਰਡਰ ਦੇ ਨੇੜੇ ਹੋਣ ਕਾਰਨ ਇਹ ਸ਼ਹਿਰ ’ਚ ਨਿੱਤ ਦਿਨ ਲੁੱਟਾਂ ਖੋਹਾਂ ਅਤੇ ਗੋਲਬਾਰੀ ਦੀਆਂ ਘਟਨਾਵਾਂ ਬਹੁਤ ਹੀ ਸ਼ਰਮਨਾਕ ਹਨ।ਇਹ ਹਾਲਾਤ ਸੂਬੇ ਅੰਦਰ ਨਿਵੇਸ਼ ਦੇ ਨਾਲ ਨਾਲ ਵੱਖ-ਵੱਖ ਖੇਤਰਾਂ ਨਾਲ ਜੁੜੀ ਪ੍ਰਤਿੱਭਾ ਨੂੰ ਆਕਰਸ਼ਿਤ ਕਰਨ ਦੀ ਯੋਗਤਾ ਲਈ ਵੀ ਘਾਤਕ ਸਿੱਧ ਹੋ ਰਹੇ ਹਨ।
                           ਔਜਲਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੋਸਦਿਆਂ ਕਿਹਾ ਕਿ ਮਾਨ ਸਰਕਾਰ ਕਾਨੂੰਨ ਵਿਵਸਥਾ ਨੂੰ ਸੰਭਾਲਣ ਲਈ ਪੂਰੀ ਤਰ੍ਹਾਂ ਅਣਜਾਣ, ਅਸਮਰੱਥ ਅਤੇ ਅਯੋਗ ਹੈ।ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹਿੱਤਾਂ ਦੇ ਫੈਸਲੇ ਖੁਦ ਲੈਣ ਨਾ ਕਿ ਦਿੱਲੀ ਦੇ ਆਪ ਸੁਪਰੀਪੋ ਅਰਵਿੰਦ ਕੇਜਰੀਵਾਲ ਦੇ ਹੱਥ ਪੰਜਾਬ ਦੀ ਵਾਗਡੋਰ ਦੇਣ।ਉਨ੍ਹਾਂ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੁੱਛਿਆ ਕਿ ਇਹ ਕਤਲ, ਗੋਲਬਾਰੀ ਅਤੇ ਨਸ਼ੇ ਦੀ ਓਵਰਡੋਜ਼ ਨਾਲ ਹੋਈਆਂ ਮੌਤਾਂ ’ਤੇ ਉਨ੍ਹਾਂ ਦਾ ਬਦਲਾਅ ਹੈ? ਉਨ੍ਹਾਂ ਕਿਹਾ ਕਿ ਪੰਜਾਬ ਦੀ ਦੁਰਗਤੀ ਹੋਣ ਵਿਚ ਹਾਲੇ ਵੀ ਕੋਈ ਕਸਰ ਰਹਿ ਗਈ ਹੈ।
                   ਔਜਲਾ ਨੇ ਭਗਵੰਤ ਮਾਨ ਨੂੰ ਕਿਹਾ ਕਿ ਸਮਾਂ ਮੰਗ ਕਰਦਾ ਹੈ ਕਿ ਤੁਸੀਂ ਨਿਰਣਾਇਕ ਕਾਰਜਸ਼ੈਲੀ ਅਪਣਾਓ, ਕਿਉਂਕਿ ਪੰਜਾਬ ਪੂਰੀ ਤਰ੍ਹਾਂ ਅਰਾਜ਼ਕਤਾ ਵਿੱਚ ਜਕੜਿਆ ਜਾ ਚੁੱਕਿਆ ਹੈ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …