
ਅਲਗੋਂ ਕੋਠੀ, 30 ਨਵੰਬਰ (ਹਰਦਿਆਲ ਸਿੰਘ) – ਸਰਕਾਰੀ ਹਾਈ ਸਕੂਲ ਚੂੰਘ ਵਿਖੇ ਮਾਦਾ ਭਰੂਣ ਹੱਤਿਆ ਰੋਕਣ ਸੰਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਮੈਡਮ ਸੰਦੀਪ ਕੌਰ (ਵਲੰਟੀਅਰ ਨਹਿਰੂ ਯੁਵਾ ਕੇਂਦਰ ਤਰਨ ਤਾਰਨ) ਨੇ ਆਪਣੇ ਵਿਚਾਰਾਂ ਰਾਹੀਂ ਮਾਦਾ ਭਰੂਣ ਹੱਤਿਆ ਬਾਰੇ ਜਾਣਕਾਰੀ ਦਿੱਤੀ ਅਤੇ ਇਸ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਦੱਸਿਆ।ਇਸ ਤੋਂ ਬਾਅਦ ਸਕੂਲ ਦੀ ਮੁੱਖ ਅਧਿਆਪਕਾ ਮੈਡਮ ਕਿਰਨ ਬਾਲਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇੇ। ਸਕੂਲ ਦੇ ਬੱਚਿਆਂ ਵੱਲੋਂ ਇਸ ਵਿਸ਼ੇ ਸੰਬੰਧੀ ਭਾਸ਼ਣ, ਗੀਤ ਤੇ ਕਵਿਤਾਵਾਂ ਪੇਸ਼ ਗਈਆਂ। ਬੱਚਿਆਂ ਦਾ ਪੇਂਟਿੰਗ ਮੁਕਾਬਲਾ ਵੀ ਕਰਵਾਇਆ ਗਿਆ ਅਤੇ ਜੇਤੂ ਬੱਚਿਆਂ ਨੂੰ ਨਹਿਰੂ ਯੁਵਾ ਕੇਂਦਰ ਵੱਲੋਂ ਸਨਮਾਨਿਤ ਕੀਤਾ ਗਿਆ।ਸੈਮੀਨਾਰ ਵਿੱਚ ਸਮੂੰਹ ਸਟਾਫ, ਗ੍ਰਾਮ ਪੰਚਾਇਤ, ਕਲੱਬ ਮੈਂਬਰ ਅਤੇ ਪਿੰਡ ਵਾਸੀ ਸ਼ਾਮਿਲ ਹੋਏ। ਅੰਤ ਵਿੱਚ ਸz: ਬਲਜੀਤ ਸਿੰਘ (ਪੰਜਾਬੀ ਮਾਸਟਰ) ਵੱਲੋਂ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
Check Also
ਖ਼ਾਲਸਾ ਕਾਲਜ ਵਿਖੇ `ਰੱਖੜੀ ਪ੍ਰਦਰਸ਼ਨੀ-ਕਮ-ਸੇਲ-2026` ਦਾ ਆਯੋਜਿਤ
ਅੰਮ੍ਰਿਤਸਰ, 29 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੈਸ਼ਨ ਡਿਜ਼ਾਈਨਿੰਗ ਵਿਭਾਗ ਵੱਲੋਂ `ਰੱਖੜੀ …
Punjab Post Daily Online Newspaper & Print Media