Monday, December 23, 2024

ਬ੍ਰਿਟਿਸ਼ ਹਾਈ ਕਮਿਸ਼ਨਰ ਟੂ ਇੰਡੀਆ ਅਲੈਗਜ਼ੈਂਡਰ ਏਲਿਸ ਨੇ ਕੀਤਾ ਯੂਨੀਵਰਸਿਟੀ ਦਾ ਦੌਰਾ

ਅੰਮ੍ਰਿਤਸਰ, 14 ਜੂਨ (ਖੁਰਮਣੀਆਂ) – ਬ੍ਰਿਟਿਸ਼ ਹਾਈ ਕਮਿਸ਼ਨਰ ਟੂ ਇੰਡੀਆ ਅਲੈਗਜ਼ੈਂਡਰ ਏਲਿਸ ਨੇ ਅੱਜ ਇਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਦੌਰਾ ਕੀਤਾ।ਉਨ੍ਹਾਂ ਉਚੇਰੀ ਸਿਖਿਆ ‘ਚ ਸੰਭਾਵਨਾਵਾਂ ਅਤੇ ਵਿਕਾਸ ਹਿਤ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦਾ ਦੌਰਾ ਕੀਤਾ ਅਤੇ ਇਕ ਵਿਸ਼ੇਸ਼ ਇਕੱਤਰਤਾ ਵਿਚ ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸੰਵਾਦ ਰਚਾਉਂਦਿਆਂ ਖੋਜ਼, ਸਿੱਖਿਆ, ਖੇਡਾਂ, ਕਲਾ ਅਤੇ ਹੋਰ ਅਕਾਦਮਿਕ ਸੰਭਾਵਨਾਵਾਂ ‘ਤੇ ਚਰਚਾ ਕੀਤੀ।
                   ਵਾਇਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਉਨ੍ਹਾਂ ਦਾ ਯੂਨੀਵਰਸਿਟੀ ਪਹੁੰਚਣ ‘ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਡੀਨ ਅਕਾਦਮਿਕ ਮਾਮਲੇ, ਪ੍ਰੋ. ਸਰਬਜੋਤ ਸਿੰਘ ਬਹਿਲ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ, ਓ.ਐਸ.ਡੀ ਵਾਈਸ-ਚਾਂਸਲਰ, ਪ੍ਰੋ. ਹਰਦੀਪ ਸਿੰਘ, ਡੀਨ ਵਿਦਿਆਰਥੀ ਭਲਾਈ, ਪ੍ਰੋ. ਅਨੀਸ਼ ਦੂਆ, ਵੱਖ ਵੱਖ ਵਿਭਾਗਾਂ ਦੇ ਫੈਕਲਟੀ ਮੈਂਬਰ, ਵਿਦਿਆਰਥੀ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।
                ਏਲਿਸ ਨੇ ਮਿਆਸ-ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ, ਬਾਇਓ-ਟੈਕਨਾਲੋਜੀ ਵਿਭਾਗ, ਐਗਰੀਕਲਚਰ ਵਿਭਾਗ ਦਾ ਵਿਸ਼ੇਸ਼ ਤੌਰ ‘ਤੇ ਦੌਰਾ ਕਰਦਿਆਂ ਯੂਨੀਵਰਸਿਟੀ ਵਲੋਂ ਆਪਣੇ ਖਿਡਾਰੀਆਂ ਨੂੰ ਦਿੱਤੀਆਂ ਜਾਂਦੀਆਂ ਖੇਡ ਸਹੂਲਤਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।
                  ਮਿਆਸ- ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸਜ਼ ਐਂਡ ਮੈਡੀਸਨ ਵਿਭਾਗ ਵਿਖੇ ਵੱਖ ਵੱਖ ਕੋਰਸਾਂ ਦੌਰਾਨ ਵਰਤੋਂ ਵਿੱਚ ਆਉਣ ਵਾਲੀਆਂ ਵੱਖ-ਵੱਖ ਪ੍ਰਯੋਗਸ਼ਾਲਾਵਾਂ ਜਿਵੇਂ ਹਿਊਮਨ ਪਰਫੌਰਮੈਂਸ ਲੈਬ, ਕਿਨਮੈਟਿਕ ਮੈਜ਼ਰਮੈਂਟ ਲੈਬ, ਸਟਰੈਂਥ ਅਨਾਲਸਿਸ ਲੈਬ, ਬਾਇਓਮਕੈਨਿਕਸ ਲੈਬ, ਨਿਊਰੋਫਿਜ਼ਓਲੋਜ਼ੀ ਲੈਬ, ਸਪੋਰਟਸ ਸਾਇਕਲੋਜੀ ਲੈਬ ਵਿਚ ਜਾ ਕਾ ਉਨ੍ਹਾਂ ਬਾਰੇ ਜਾਣਕਾਰੀ ਪ੍ਰਾਪਤ ਕਰਦਿਆਂ ਉਨ੍ਹਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।
                              ਉਨ੍ਹਾਂ ਨੇ ਯੂਨੀਵਰਸਿਟੀ ਦੇ ਐਗਰੀਕਲਚਰ ਫਾਰਮ ਵਿਚ ਕੇਲਿਆਂ, ਸੇਬਾਂ, ਅਸ਼ਵਗੰਧਾ ਅਤੇ ਹੋਰ ਫਲਾਂ ਅਤੇ ਦਵਾਈਆਂ ਵਾਲੀਆਂ ਫਸਲਾਂ ਬਾਰੇ ਹੋਰ ਰਹੇ ਸਫਲਤਾਪੂਰਵਕ ਪ੍ਰਯੋਗਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ।ਯੀਨੀਵਰਸਿਟੀ ਵਿਚ ਕੇਲਿਆਂ ਅਤੇ ਸੇਬਾਂ ਯੁਕਤ ਬੂਟਿਆਂ ਨੂੰ ਵੇਖ ਕੇ ਪ੍ਰਸੰਨ ਹੋਏ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਇਸ ਤਰ੍ਹਾਂ ਦੇ ਪ੍ਰਯੋਗ ਇਸ ਗੱਲ ਵੱਲ਼ ਇਸ਼ਾਰਾ ਕਰਦੇ ਹਨ ਕਿ ਇਹ ਯੂਨੀਵਰਸਿਟੀ ਖੋਜ ‘ਚ ਵਿਕਾਸ ਅਤੇ ਨਿਵੇਕਲੇ ਉਦਮਾਂ ਪ੍ਰਤੀ ਗੰਭੀਰ ਹੈ ਅਤੇ ਇਸ ਵਾਤਾਵਰਣ ਵਿਚ ਸੇਬਾਂ, ਕੇਲਿਆਂ, ਕੇਸਰ, ਅਸ਼ਵਗੰਧਾਂ ਅਤੇ ਸੰਜੀਵਨੀ ਬੂਟੀ ਦੀ ਪੈਦਾਵਾਰ ਖੇਤੀ ਖੇਤਰ ਨੂੰ ਵੱਡਾ ਹੁਲਾਰਾ ਦੇਣ ਦੇ ਸਮਰੱਥ ਹੈ।
                             ਵਾਈਸ ਚਾਂਸਲਰ ਪ੍ਰੋ. ਸੰਧੂ ਨੇ ਕਿਹਾ ਕਿ ਇਸ ਕੇਂਦਰ `ਚ ਗੈਰ-ਰਵਾਇਤੀ ਅਤੇ ਉੱਚ ਕੀਮਤੀ ਫਸਲਾਂ ਜਿਨ੍ਹਾਂ `ਚ ਘੱਟ ਠੰਡੇ ਸੇਬ, ਕੇਲੇ ਅਤੇ ਕੇਸਰ ਦੀ ਕਾਸ਼ਤ ਲਈ ਐਗਰੋਟੈਕਨਾਲੋਜੀ ਦਾ ਸਫਲਤਾਪੂਰਵਕ ਵਿਕਾਸ ਕੀਤਾ ਹੈ।ਉਨ੍ਹਾਂ ਕਿਹਾ ਕਿ ਕਿਸਾਨਾਂ, ਨਿਵੇਸ਼ਕਾਂ ਅਤੇ ਉਦਮੀਆਂ ਨੂੰ ਇਕ ਮੰਚ `ਤੇ ਲਿਆ ਕੇ ਯੂਨੀਵਰਸਿਟੀ ਵੱਲੋਂ ਖੇਤੀਬਾੜੀ ਦੇ ਵਾਤਾਵਰਣ ਅਤੇ ਆਰਥਿਕ ਤੌਰ `ਤੇ ਟਿਕਾਊ ਮਾਡਲਾਂ ਨੂੰ ਸਥਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾਵੇਗੀ।
                    ਯੂਨੀਵਰਸਿਟੀ ਦੇ ਸਿੰਡੀਕੇਟ ਰੂਮ ਵਿਚ ਵੱਖ ਵੱਖ ਵਿਦਿਆਰਥੀਆਂ ਦੇ ਨਾਲ ਗੱਲਬਾਤ ਦੌਰਾਨ ਬ੍ਰਿਟਿਸ਼ ਹਾਈ ਕਮਿਸ਼ਨਰ ਟੂ ਇੰਡੀਆ ਨੇ ਜਿਥੇ ਵਿਦਿਆਰਥੀਆਂ ਨੂੰ ਅਗਲੇ ਦਸ ਸਾਲਾਂ ਵਿਚ ਉਹ ਸੰਸਾਰ ਵਿਚ ਕਿਹੜੀਆਂ ਕਿਹੜੀਆਂ ਤਬਦੀਲੀਆਂ ਵੇਖਣਾ ਚਾਹੁੰਦੇ ਹਨ ਬਾਰੇ ਪੁਛਿਆ ਅਤੇ ਫਿਰ ਉਨ੍ਹਾਂ ਨੇ ਸੰਭਾਵੀ ਤਬਦੀਲੀਆਂ ਬਾਰੇ ਵੀ ਚਰਚਾ ਕੀਤੀ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …