ਅੰਮ੍ਰਿਤਸਰ, 14 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਵਿਖੇ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ
ਦਾ ਸ਼ਹੀਦੀ ਪੁਰਬ ਦੇ ਸਬੰਧ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਦੇ ਸਹਿਯੋਗ ਨਾਲ ਕਰਵਾਏ ਗਏ ਇਸ ਸਮਾਗਮ ਮੌਕੇ ਸਕੂਲ ਵਿਦਿਆਰਥੀਆਂ ਦੁਆਰਾ ਸ਼ਹੀਦੀ ਪੁਰਬ ਨੂੰ ਸਮਰਪਿਤ ਸ਼ਬਦ ਗਾਇਨ ਕੀਤੇ ਗਏ ਅਤੇ ਗੁਰੂ ਸਾਹਿਬ ਦੇ ਜੀਵਨ ਅਤੇ ਮਹਾਨ ਕਾਰਜਾਂ ਬਾਰੇ ਵਿਚਾਰ-ਚਰਚਾ ਕੀਤੀ ਗਈ।
ਪ੍ਰਿੰਸੀਪਲ ਸ੍ਰੀਮਤੀ ਗਿੱਲ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਮਨੁੱਖੀ ਆਜ਼ਾਦੀ ਦੀ ਰੱਖਿਆ ਦੇ ਉਚੇ ਆਦਰਸ਼ ਲਈ ਸ਼ਹਾਦਤ ਦੇਣ ਵਾਲੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪ੍ਰਥਮ ਸ਼ਹੀਦ ਗੁਰੂ ਹਨ।ਉਨ੍ਹਾਂ ਵਲੋਂ ਦਿੱਤੀ ਗਈ ਸ਼ਹਾਦਤ ਸਿੱਖ ਕੌਮ ਲਈ ਅਸੀਮ ਸ਼ਕਤੀ ਬਣ ਕੇ ਉਭਰੀ, ਜਿਸ ਤੋਂ ਅਗਵਾਈ ਲੈ ਕੇ ਸਿੱਖ ਪੰਥ ਨੇ ਸ਼ਹਾਦਤਾਂ ਦੀ ਇਕ ਅਜਿਹੀ ਲੜੀ ਸਿਰਜ਼ੀ।ਜਿਸ ਦਾ ਦੁਨੀਆਂ ਦੇ ਇਤਿਹਾਸ ਅੰਦਰ ਹੋਰ ਕੋਈ ਮੁਕਾਬਲਾ ਨਹੀਂ ਕਰ ਸਕਿਆ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਸੁਨੇਹਾ ਦਿੱਤਾ।
ਇਸ ਮੌਕੇ ਸਕੂਲ ਵਿਖੇ ਠੰਢੇ-ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media