ਸੰਗਰੂਰ, 15 ਜੂਨ (ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਤੇ ਇੰਟਰਨੈਸ਼ਨਲ ਸਿੱਖ ਆਗੂ ਸਿਮਰਨਜੀਤ ਸਿੰਘ ਮਾਨ ਇਸ ਵਾਰ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਰਿਕਾਰਡਤੋੜ ਵੋਟਾਂ ਨਾਲ ਜਿੱਤਣਗੇ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਵਰਕਿੰਗ ਕਮੇਟੀ ਮੈਂਬਰ ਦਰਸ਼ਨ ਸਿੰਘ ਖ਼ਾਲਸਾ ਨੇ ਮੀਡੀਆ ਨੂੰ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ ਹੈ।ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਮੋਹ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ।ਹੁਣ ਮੁੱਖ ਮੰਤਰੀ ਆਪਣੇ ਵਾਅਦਿਆਂ ਤੋਂ ਹੀ ਭੱਜ ਰਹੇ ਹਨ।ਜਿਸ ਕਾਰਨ ਪੂਰੇ ਸੂਬੇ ਦੇ ਨਾਲ-ਨਾਲ ਮੁੱਖ ਮੰਤਰੀ ਦੇ ਆਪਣੇ ਜ਼ਿਲ੍ਹੇ ਸੰਗਰੂਰ ਦੀ ਜਨਤਾ ਅੰਦਰ ਵੀ ਭਾਰੀ ਗੁੱਸਾ ਹੈ।ਲੋਕ ਇਨ੍ਹਾਂ ਜ਼ਿਮਨੀ ਚੋਣਾਂ ਵਿੱਚ ਆਪ ਨੂੰ ਸਬਕ ਸਿਖਾਉਣ ਲਈ ਬਿਲਕੁੱਲ ਤਿਆਰ ਬੈਠੇ ਹਨ । ਉਨ੍ਹਾਂ ਅੱਗੇ ਕਿਹਾ ਕਿ ਸੁਖਦੀਪ ਸਿੰਘ ਸਿੱਧੂ ਮੂਸੇਵਾਲੇ ਦੀ ਵੀ ਦਿਲੀ ਇੱਛਾ ਇਹ ਸੀ ਕਿ ਇਸ ਵਾਰ ਸਿਮਰਨਜੀਤ ਸਿੰਘ ਸੰਗਰੂਰ ਤੋਂ ਭਾਰੀ ਗਿਣਤੀ ਵੋਟਾਂ ਨਾਲ ਜਿੱਤ ਪ੍ਰਾਪਤ ਕਰਨਗੇ।ਖਾਲਸਾ ਨੇ ਕਿਹਾ ਕਿ ਉਨ੍ਹਾਂ ਸ. ਮਾਨ ਲਈ ਚੋਣ ਪ੍ਰਚਾਰ ਕਰਨ ਦਾ ਵਾਅਦਾ ਵੀ ਕੀਤਾ ਸੀ. ਪਰ ਹੋਣੀ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ।ਇਸ ਲਈ ਸਿੱਧੂ ਮੂਸੇਵਾਲੇ ਨੂੰ ਅਥਾਹ ਪਿਆਰ ਕਰਨ ਵਾਲੇ ਲੋਕ ਅਤੇ ਆਮ ਜਨਤਾ ਉਨ੍ਹਾਂ ਦੇ ਸੁਪਨੇ ਨੂੰ ਪੂਰਾ ਕਰੇਗੀ।ਖਾਲਸਾ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਇਕ ਇਮਾਨਦਾਰ ਅਤੇ ਸੱਚੀ ਸੁੱਚੀ ਸ਼ਖ਼ਸੀਅਤ ਹਨ।ਹਲਕੇ ਦੇ ਲੋਕ ਉਨ੍ਹਾਂ ਨੂੰ ਰਿਕਾਰਡ ਤੋੜ ਵੋਟਾਂ ਨਾਲ ਜਰੂਰ ਜਿਤਾਉਣਗੇ।
Check Also
ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ
ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ …