ਛੀਨਾ ਨੇੇ ਸਮੂਹ ਸੰਗਤਾਂ ਨੂੰ ਪਵਿੱਤਰ ਦਿਹਾੜੇ ’ਤੇ ਦਿੱਤੀ ਵਧਾਈ
ਅੰਮ੍ਰਿਤਸਰ, 15 ਜੂਨ (ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਮੀਰੀ ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੀ ਸ਼ਰਧਾ ਸਹਿਤ ਮਨਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਣਧੀਰ ਸਿੰਘ ਦੇ ਕੀਰਤਨੀ ਜੱਥੇ ਦੁਆਰਾ ਗੁਰ ਜਸ ਗਾਇਨ ਕਰਕੇ ਹਾਜ਼ਰ ਸੰਗਤ ਨੂੰ ਨਿਹਾਲ ਕੀਤਾ ਗਿਆ।
ਗੁਰੂ ਚਰਨਾਂ ’ਚ ਹਾਜ਼ਰੀ ਲਗਵਾਉਣ ਪੱਜੇ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਸੰਗਤ ਤੇ ਦੇਸ਼-ਵਿਦੇਸ਼ ’ਚ ਵੱਸਦੇ ਲੋਕਾਂ ਨੂੰ ਪਵਿੱਤਰ ਦਿਹਾੜੇ ’ਤੇ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਮਹਾਰਾਜ ਜੀ ਨੇ ਧਾਰਮਿਕ, ਰਾਜਨੀਤਿਕ ਅਤੇ ਸੱਭਿਆਚਾਰਕ ਚੇਤਨਾ ਲੋਕਾਂ ਨੂੰ ਪ੍ਰਦਾਨ ਕਰਨ ਦੇ ਲਈ ਤਾਕਤਵਰ ਧਾਰਮਿਕ ਵਿਚਾਰਧਾਰਾ ਨੂੰ ਜਨਮ ਦਿੱਤਾ ਤਾਂ ਕਿ ਉਹ ਸਵਾਭਿਮਾਨੀ ਜ਼ਿੰਦਗੀ ਬਤੀਤ ਕਰਨ ਦੇ ਕਾਬਲ ਹੋਣ।ਗੁਰੂ ਜੀ ਨੇ ਗੁਰਤਾਗੱਦੀ ’ਤੇ ਬੈਠਣ ਸਮੇਂ ਦੋ ਤਲਵਾਰਾਂ ‘ਮੀਰੀ-ਪੀਰੀ’ ਧਾਰਨ ਕੀਤੀਆਂ ਜੋ ਕਿ ਭਗਤੀ ਅਤੇ ਸ਼ਕਤੀ ਦਾ ਪ੍ਰਤੀਕ ਹਨ, ਇਸ ਲਈ ਗੁਰੂ ਸਾਹਿਬ ਜੀ ਨੂੰ ‘ਮੀਰੀ-ਪੀਰੀ’ ਦੇ ਮਾਲਕ ਵੀ ਕਿਹਾ ਜਾਂਦਾ ਹੈ।
ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਅਤੇ ਸਿੱਖ ਇਤਿਹਾਸ ਦੇ ਮਾਹਿਰ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸ੍ਰ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਫ਼ਲਸਫ਼ੇ ਬਾਰੇ ਹਾਜ਼ਰ ਸੰਗਤ ਨੂੰ ਵਿਸਥਾਰ ਪੂਰਵਕ ਚਾਨਣਾ ਪਾਇਆ।ਛੀਨਾ ਨੇ ਖ਼ਾਲਸਾ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਸ਼ਬਦ ਗਾਇਨ ਕਰਨ ਵਾਲੇ ਜਥੇ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।ਉਪਰੰਤ ਚਾਹ-ਪਕੌੜਿਆਂ ਦਾ ਲੰਗਰ ਵੀ ਵਰਤਾਇਆ ਗਿਆ।
ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਪਰਮਜੀਤ ਸਿੰਘ ਬੱਲ, ਮੈਂਬਰ ਸੁਖਬੀਰ ਕੌਰ ਮਾਹਲ, ਗੁਰਪ੍ਰੀਤ ਸਿੰਘ ਗਿੱਲ, ਸਰਬਜੀਤ ਸਿੰਘ ਹੁਸ਼ਿਆਰ ਨਗਰ, ਖਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪਿ੍ਰੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਜੀ.ਟੀ ਰੋਡ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਸੁਰਿੰਦਰਪਾਲ ਕੌਰ ਢਿੱਲੋਂ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਪ੍ਰਿੰਸੀਪਲ ਡਾ. ਹਰੀਸ਼ ਕੁਮਾਰ ਵਰਮਾ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਕਮਲਜੀਤ ਕੌਰ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਪ੍ਰਿੰਸੀਪਲ ਨਾਨਕ ਸਿੰਘ, ਖ਼ਾਲਸਾ ਗਾਲਜ ਪਬਲਿਕ ਸਕੂਲ ਹੇਰ ਪਿ੍ਰੰਸੀਪਲ ਗੁਰਿੰਦਰਜੀਤ ਕੌਰ ਕੰਬੋਜ਼, ਕਾਲਜ ਅਧਿਆਪਕ, ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।