Tuesday, December 24, 2024

ਖ਼ਾਲਸਾ ਕਾਲਜ ਵੂਮੈਨ ਵਿਖੇ ‘ਸਰਵਿਸ ਟੂ ਦ ਹਿਊਮੈਨਿਟੀ : ਮਿਸ਼ਨ ਆਫ਼ ਸਿਖਇਜ਼ਮ’ ਵਿਸ਼ੇ ’ਤੇ ਲੈਕਚਰ

ਅੰਮ੍ਰਿਤਸਰ, 15 ਜੂਨ (ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਲੋਂ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਦੇ ਸਹਿਯੋਗ ਨਾਲ ‘ਸਰਵਿਸ ਟੂ ਦ ਹਿਊਮੈਨਿਟੀ : ਮਿਸ਼ਨ ਆਫ਼ ਸਿਖਇਜ਼ਮ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ।ਪ੍ਰ੍ਰੋਗਰਾਮ ‘ਚ ਕਵਲਜੀਤ ਸਿੰਘ (ਯੂ.ਐਸ.ਏ) ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ ਅਤੇ ਖ਼ਾਲਸਾ ਗਲੋਬਲ ਰੀਚ ਫਾਊਂਡੇਸ਼ਨ ਦੇ ਕੋਆਰਡੀਨੇਟਰ ਸਰਬਜੀਤ ਸਿੰਘ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ।
                 ਇਸ ਲੈਕਚਰ ਦੀ ਸ਼ੁਰੂਆਤ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਆਏ ਹੋਏ ਮਹਿਮਾਨਾਂ ਨੂੰ ‘ਜੀ ਆਇਆਂ’ ਕਹਿੰਦਿਆਂ ਹੋਇਆਂ ਫਾਊਂਡੇਸ਼ਨ ਵਲੋਂ ਸਮਾਜ-ਭਲਾਈ ਲਈ ਕੀਤੇ ਜਾ ਰਹੇ ਕਾਰਜ਼ਾਂ ਦੀ ਭਰਪੂਰ ਸ਼ਲਾਘਾ ਕੀਤੀ।
                   . ਕਵਲਜੀਤ ਸਿੰਘ ਨੇ ਸੰਬੋਧਨ ਕਰਦਿਆਂ ਦੁਨਿਆਵੀ ਉਦਾਹਰਣਾਂ ਦੇ ਕੇ ਗਹਿਰ ਗੰਭੀਰ ਅਧਿਆਤਮਕ ਫ਼ਲਸਫ਼ੇ ਬਾਰੇ ਵਿਦਿਆਰਥਣਾਂ ਨੂੰ ਜਾਣੂ ਕਰਵਾਇਆ।ਉਨ੍ਹਾਂ ਸਿੱਖ ਧਰਮ ’ਚ ਮਨੁੱਖਤਾ ਦੀ ਸੇਵਾ ਦੇ ਸੰਕਲਪ ਅਤੇ ਗੁਰੂ ਦੀ ਮਹੱਤਤਾ ਬਾਰੇ ਵਿਚਾਰ ਸਾਂਝੇ ਕੀਤੇ ਲੈਕਚਰ ਦੇ ਅੰਤ ’ਚ ਮਹਿਮਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਪ੍ਰੋ. ਰਵਿੰਦਰ ਕੌਰ, ਪ੍ਰੋ. ਮਨਬੀਰ ਕੌਰ, ਡਾ. ਸੁਮਨ ਨਈਅਰ, ਪ੍ਰੋ. ਸ਼ਰੀਨਾ ਮਹਾਜਨ, ਡਾ. ਜਸਵਿੰਦਰ ਸਿੰਘ, ਪ੍ਰੋ. ਸਮਨਦੀਪ ਕੌਰ, ਡਾ. ਨਮਰਤਾ ਤੇ ਹੋਰ ਸਟਾਫ਼ ਮੈਂਬਰ ਮੌਜ਼ੂਦ ਸਨ।ਮੰਚ ਸੰਚਾਲਨ ਡਾ. ਪ੍ਰਦੀਪ ਕੌਰ ਨੇ ਕੀਤਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …