Thursday, May 15, 2025
Breaking News

ਸਿੱਖ ਮਸਲਿਆਂ ਨੂੰ ਲੈ ਕੇ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਮਿਲੇਗਾ ਸ਼੍ਰੋਮਣੀ ਕਮੇਟੀ ਦਾ ਵਫਦ

ਅੰਮ੍ਰਿਤਸਰ, 15 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਦਾ ਇਕ ਵਫਦ ਕੱਲ੍ਹ ਨੂੰ ਭਾਰਤ ਦੇ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕਰਕੇ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰੇਗਾ।ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਮਸਲਿਆਂ ਸਬੰਧੀ ਭਾਰਤ ਦੇ ਘੱਟਗਿਣਤੀ ਕਮਿਸ਼ਨ ਨਾਲ ਗੱਲਬਾਤ ਕਰਨ ਲਈ ਇਕ ਵਫਦ ਦਾ ਗਠਨ ਕੀਤਾ ਸੀ, ਜਿਸ ਵਿਚ ਸ਼੍ਰੋਮਣੀ ਕਮੇਟੀ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਮੈਂਬਰ ਸਰਵਣ ਸਿੰਘ ਕੁਲਾਰ, ਮੈਂਬਰ ਸਤਵਿੰਦਰ ਸਿੰਘ ਟੌਹੜਾ, ਗੁਰਚਰਨ ਸਿੰਘ ਗਰੇਵਾਲ ਤੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਨੂੰ ਸ਼ਾਮਲ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਬੇਰੁਖੀ ਕਾਰਨ ਕਈ ਸਿੱਖ ਮਸਲੇ ਲੰਮੇ ਸਮੇਂ ਤੋਂ ਹੱਲ ਨਹੀਂ ਕੀਤੇ ਗਏ।ਇਨ੍ਹਾਂ ਮਸਲਿਆਂ ਸਬੰਧੀ ਮੈਂਬਰਾਂ ਦਾ ਵਫਦ 16 ਜੂਨ ਨੂੰ ਭਾਰਤ ਦੇ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਨੂੰ ਮਿਲ ਕੇ ਸਿੱਖਾਂ ਨਾਲ ਸਬੰਧਤ ਅਹਿਮ ਮਸਲਿਆਂ ਨੂੰ ਸਰਕਾਰ ਪਾਸੋਂ ਜਲਦ ਹੱਲ ਕਰਵਾਉਣ ਦੀ ਅਪੀਲ ਕਰੇਗਾ।

Check Also

ਮਾਂ ਦਿਵਸ ‘ਤੇ ਬੱਚਿਆਂ ਦੇ ਡਰਾਇੰਗ ਮੁਕਾਬਲੇ ਕਰਵਾਏ ਗਏ

ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਮਦਰ ਡੇ ਦਿਵਸ ਮੌਕੇ ਸਥਾਨਕ ਰਬਾਬ ਕਲਾਸਿਜ਼ ਸੰਗਰੂਰ ਵਿਖੇ …