Friday, November 21, 2025
Breaking News

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਕੈਨੇਡੀਅਨ ਸੂਬੇ ਦੇ ਦਸਤਾਰ ਦਿਵਸ ਸਬੰਧੀ ਐਕਟ ਦਾ ਸਵਾਗਤ

ਅੰਮ੍ਰਿਤਸਰ, 16 ਜੂਨ (ਜਗਦੀਪ ਸਿੰਘ ਸੱਗੂ) – ਕੈਨੇਡਾ ਦੇ ਮੈਨੀਟੋਬਾ ਸੂਬੇ ਦੀ ਵਿਧਾਨ ਸਭਾ ਵੱਲੋਂ ਦਸਤਾਰ ਦਿਵਸ ਐਕਟ ਪਾਸ ਕਰਨ ਦਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਵਾਗਤ ਕੀਤਾ ਹੈ। ਪਾਸ ਹੋਏ ਇਸ ਐਕਟ ਅਨੁਸਾਰ ਹੁਣ ਕੈਨੇਡਾ ਦੇ ਮੈਨੀਟੋਬਾ ਸੂਬੇ ਵਿਚ ਹਰ ਸਾਲ 13 ਅਪ੍ਰੈਲ ਨੂੰ ਦਸਤਾਰ ਦਿਵਸ ਮਨਾਇਆ ਜਾਇਆ ਕਰੇਗਾ।ਐਡਵੋਕੇਟ ਧਾਮੀ ਨੇ ਕਿਹਾ ਕਿ ਦਸਤਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹੈ ਅਤੇ ਅੱਜ ਪੂਰੀ ਦੁਨੀਆਂ ਵਿਚ ਵੱਸੇ ਸਿੱਖ ਦਸਤਾਰਾਂ ਸਜ਼ਾ ਕੇ ਸਿੱਖ ਪਛਾਣ ਨੂੰ ਉੱਚਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਵਿਚ ਸਰਕਾਰੀ ਤੌਰ ’ਤੇ ਦਸਤਾਰ ਨੂੰ ਮਾਣ-ਸਤਿਕਾਰ ਮਿਲਣਾ ਖੁਸ਼ੀ ਤੇ ਤਸੱਲੀ ਵਾਲੀ ਗੱਲ ਹੈ।ਅਜਿਹਾ ਵਿਸ਼ਵ ਪੱਧਰ ’ਤੇ ਵਸੇ ਸਿੱਖਾਂ ਦੇ ਯਤਨਾਂ ਅਤੇ ਉਨ੍ਹਾਂ ਦੀਆਂ ਵਿਸ਼ਵੀ ਪ੍ਰਾਪਤੀਆਂ ਸਦਕਾ ਹੀ ਸੰਭਵ ਹੋ ਰਿਹਾ ਹੈ।ਐਡਵੋਕੇਟ ਧਾਮੀ ਨੇ ਮੈਨੀਟੋਬਾ ਸੂਬੇ ਦੀ ਸਰਕਾਰ ਦਾ ਧੰਨਵਾਦ ਕੀਤਾ ਅਤੇ ਸਿੱਖਾਂ ਨੂੰ ਮੁਬਾਰਕਬਾਦ ਦਿੱਤੀ।

Check Also

ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ

ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …