Wednesday, October 7, 2026

ਖ਼ਾਲਸਾ ਕਾਲਜ ਇੰਜਨੀਅਰਿੰਗ ਟੈਕਨਾਲੋਜੀ ਨੇ ਹਾਸਲ ਕੀਤੀ ਨੈਕ ਦੀ ‘ਏ’ ਗਰੇਡ ਨਾਲ ਮਾਨਤਾ

ਅੰਮ੍ਰਿਤਸਰ, 16 ਜੂਨ (ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਨੇ ਨੈਸ਼ਨਲ ਅਸੈਸਮੈਂਟ ਐਂਡ ਐਕਰੀਡੇਸ਼ਨ ਕੌਂਸਲ (ਨੈਕ) ਵਲੋਂ ਗ੍ਰੇਡ ‘ਏ’ ਨਾਲ ਮਾਨਤਾ ਪ੍ਰਾਪਤ ਕੀਤੀ ਹੈ।ਜ਼ਿਕਰਯੋਗ ਹੈ ਕਿ ਪਿਛਲੇ ਹਫ਼ਤੇ ਨੈਕ ਪੀਅਰ ਟੀਮ ਨੇ ਅਕਾਦਮਿਕ ਅਤੇ ਹੋਰ ਸਬੰਧਿਤ ਗਤੀਵਿਧੀਆਂ ਦੇ ਮੁਲਾਂਕਣ ਕਰਨ ਲਈ ਕਾਲਜ ਦਾ ਦੌਰਾ ਕੀਤਾ ਸੀ ਜਿਸ ’ਚੋਂ ਕਾਲਜ ਨੇ ‘ਐਕਰੀਡੇਸ਼ਨ ਸਾਈਕਲ-1’ ਦੀ ਪ੍ਰਕਿਰਿਆ ’ਚੋਂ ਗੁਜ਼ਰਦਿਆਂ ਇਹ ਗਰੇਡ ਹਾਸਲ ਕੀਤਾ ਹੈ।
               ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਲਜ ਦੀ ਇਸ ਪ੍ਰਾਪਤੀ ’ਤੇ ਡਾਇਰੈਕਟਰ ਡਾ. ਮੰਜੂ ਬਾਲਾ ਅਤੇ ਉਨ੍ਹਾਂ ਦੇ ਸਟਾਫ਼ ਨੂੰ ਵਧਾਈ ਦਿੰਦਿਆਂ ਭਵਿੱਖ ’ਚ ਹੋਰ ਬੁਲੰਦੀਆਂ ਅਤੇ ਸਫਲਤਾ ਪ੍ਰਾਪਤ ਕਰਨ ਦੀ ਕਾਮਨਾ ਕੀਤੀ।ਉਨ੍ਹਾਂ ਦੱਸਿਆ ਕਿ ਇਹ ਕਾਲਜ ਸਾਲ 2009 ’ਚ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਸਥਾਪਿਤ ਕੀਤਾ ਗਿਆ ਸੀ।
                 ਡਾਇਰੈਕਟਰ ਡਾ. ਮੰਜੂ ਬਾਲਾ ਨੇ ਦੱਸਿਆ ਕਿ ਕਾਲਜ ਦੀ ਫੈਕਲਟੀ ਇਸ ਮਾਨਤਾ ਨੂੰ ਹਾਸਲ ਕਰਨ ਲਈ ਪਿਛਲੇ ਇਕ ਸਾਲ ਤੋਂ ਦਿਨ-ਰਾਤ ਮਿਹਨਤ ਕਰ ਰਹੀ ਸੀ ਅਤੇ ਆਖਰਕਾਰ ਨੈਕ ਦੇ ‘ਸਾਈਕਲ-1’ ਦੌਰਾਨ ‘ਏ’ ਗਰੇਡ ਪ੍ਰਾਪਤ ਕਰਨ ’ਚ ਸਫ਼ਲ ਹੋ ਗਈ।ਉਨ੍ਹਾਂ ਕਿਹਾ ਕਿ ਉਪਰੋਕਤ ਗਰੇਡ ਕਾਲਜ ਦੇ ਵੱਖ-ਵੱਖ ਪਹਿਲੂਆਂ ਜਿਵੇਂ ਕਿ ਪਾਠਕ੍ਰਮ, ਅਧਿਆਪਨ ਦੀ ਪ੍ਰਕਿਰਿਆ, ਰਿਸਰਚ ਐਂਡ ਇਨੋਵੇਸ਼ਨ, ਅਭਿਆਸ ਪ੍ਰਕਿਰਿਆ, ਪ੍ਰਸ਼ਾਸਨਿਕ ਅਤੇ ਪ੍ਰਬੰਧਨ ਗਤੀਵਿਧੀਆਂ ’ਤੇ ਅਧਾਰਿਤ ਸੀ।ਉਨ੍ਹਾਂ ਨੇ ਆਪਣੇ ਫੈਕਲਟੀ ਅਤੇ ਸਟਾਫ਼ ਨੂੰ ਇਸ ਮਾਨਤਾ ਲਈ ਲਗਾਤਾਰ ਸਖ਼ਤ ਮਿਹਨਤ ਕਰਨ ਲਈ ਵਧਾਈ ਦਿੱਤੀ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …