Monday, December 23, 2024

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ‘ਤੇ ਪਾਕਿਸਤਾਨ ਲਈ 266 ਸ਼ਰਧਾਲੂਆਂ ਨੂੰ ਮਿਲੇ ਵੀਜ਼ੇ – ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ ਸੱਗੂ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਲਈ 266 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਹੋਏ ਹਨ।ਇਹ ਜਥਾ 21 ਜੂਨ ਨੂੰ ਪਾਕਿਸਤਾਨ ਲਈ ਰਵਾਨਾ ਹੋਣਾ ਹੈ। ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਕਿ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਉਥੇ ਸਥਿਤ ਹੋਰ ਗੁਰਧਾਮਾਂ ਦੇ ਦਰਸ਼ਨਾਂ ਲਈ 277 ਸ਼ਰਧਾਲੂਆਂ ਦੇ ਪਾਸਪੋਰਟ ਵੀਜ਼ਾ ਲਗਵਾਉਣ ਲਈ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 266 ਨੂੰ ਵੀਜ਼ੇ ਪ੍ਰਾਪਤ ਹੋਏ ਹਨ।ਉਨ੍ਹਾਂ ਦੱਸਿਆ ਕਿ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਵੱਲੋਂ 11 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਹਨ।ਰਮਦਾਸ ਅਨੁਸਾਰ ਜਥਾ 21 ਜੂਨ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਕੀਤਾ ਜਾਵੇਗਾ, ਜੋ 30 ਜੂਨ ਨੂੰ ਵਾਪਿਸ ਦੇਸ਼ ਪਰਤ ਆਵੇਗਾ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …