ਸੰਗਰੂਰ, 17 ਜੂਨ (ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਨੇ ਸੰਗਰੂਰ ਲੋਕ ਸਭਾ ਸੀਟ ਲਈ ਹੋ ਰਹੀ ਉਪ ਚੋਣ ਦੇ ਕਾਰਨ ਜਿਲ੍ਹਾ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿੱਚ ਸਥਿਤ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ 23 ਜੂਨ ਨੂੰ ਸਥਾਨਕ ਛੁੱਟੀ ਐਲਾਨੀ ਹੈ।ਰਿਟਰਨਿੰਗ ਅਫ਼ਸਰ-ਕਮ-ਜਿਲ੍ਹਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।ਜਿਸ ਦੇ ਅਨੁਸਾਰ ਜੇਕਰ ਕੋਈ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਜ਼ਿਲ੍ਹਾ ਸੰਗਰੂਰ, ਬਰਨਾਲਾ ਅਤੇ ਜ਼ਿਲ੍ਹਾ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਦਾ ਵੋਟਰ ਹੈ ਅਤੇ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਦਾ ਹੈ ਤਾਂ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 23 ਜੂਨ, 2022 (ਵੀਰਵਾਰ) ਦੀ ਵਿਸੇਸ਼ ਛੁੱਟੀ ਲੈ ਸਕਦਾ ਹੈ।ਇਹ ਛੁੱਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।
ਇਸ ਦੇ ਨਾਲ ਹੀ ਜਿਲ੍ਹਾ ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ 105-ਮਾਲੇਰਕੋਟਲਾ ਵਿਧਾਨ ਸਭਾ ਹਲਕੇ ਵਿੱਚ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 135-ਬੀ ਦੀ ਉਪ ਧਾਰਾ 1 ਦੀ ਪ੍ਰੋਵੀਜ਼ਨ ਅਨੁਸਾਰ ਮਿਤੀ 23 ਜੂਨ 2022 (ਵੀਰਵਾਰ) ਦੀ ਪੇਡ ਛੁੱਟੀ (ਕਿਸੇ ਕਾਰੋਬਾਰ, ਵਪਾਰ, ਉਦਯੋਗਿਕ ਇਕਾਈ ਜਾਂ ਕਿਸੇ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਸਾਰੇ ਵਿਅਕਤੀਆਂ ਦੇ ਸਬੰਧ ਵਿੱਚ) ਐਲਾਨੀ ਗਈ ਹੈ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …