Monday, December 23, 2024

ਅਫਗਾਨਿਸਤਾਨ ਦੇ ਸਿੱਖਾਂ ਦੀ ਜਾਨ ਮਾਲ ਦੀ ਰਾਖੀ ਲਈ ਸੰਯੁਕਤ ਰਾਸ਼ਟਰ ਦੇਵੇ ਦਖਲ – ਗਿਆਨੀ ਹਰਨਾਮ ਸਿੰਘ

ਕਿਹਾ, ਪੰਜਾਬ ਯੂਨੀਵਰਸਿਟੀ ’ਤੇ ਪੰਜਾਬ ਦਾ ਅਧਿਕਾਰ ਨਿਰੰਤਰ ਜਾਰੀ ਰਹੇ

ਚੌਕ ਮਹਿਤਾ, 18 ਜੂਨ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬਲ ਦੇ ਇਤਿਹਾਸਕ ਗੁਰਦੁਆਰਾ ਕਰਤੇ ਪਰਵਾਨ `ਚ ਅੱਤਵਾਦੀਆਂ ਵਲੋਂ ਕੀਤੇ ਗਏ ਹਮਲੇ ਨੂੰ ਸਭ ਤੋਂ ਵੱਧ ਦੁਖਦਾਇਕ ਕਰਾਰ ਦਿੱਤਾ ਅਤੇ ਇਸ ਘਿਣਾਉਣੀ ਕਾਰਵਾਈ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਸੰਯੁਕਤ ਰਾਸ਼ਟਰ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਅਸਰ ਰਸੂਖ਼ ਵਰਤਦਿਆਂ ਅਫ਼ਗ਼ਾਨਿਸਤਾਨ ’ਚ ਸਿੱਖ ਭਾਈਚਾਰੇ ਦੀ ਜਾਨ ਮਾਲ ਦੀ ਰਾਖੀ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਹਰ ਲੋੜੀਂਦੀ ਠੋਸ ਕਦਮ ਚੁੱਕਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਕਾਬਲ ਵਿਖੇ ਸਿੱਖ ਭਾਈਚਾਰੇ ਨਾਲ ਵੱਡਾ ਜ਼ੁਲਮ ਹੋ ਰਿਹਾ ਹੈ।ਉਨਾਂ ਕਿਹਾ ਕਿ ਸਿੱਖ ਅਮਨ ਪਸੰਦ ਕੌਮ ਹੈ।ਜੋ ਹਮੇਸਾਂ ਸਰਬਤ ਦਾ ਭਲਾ ਲੋਚਦੀ ਆਈ ਹੈ।ਸਿੱਖ ਜਿਸ ਵੀ ਦੇਸ਼ ਵਿੱਚ ਵਸਿਆ ਹੋਇਆ ਹੈ, ਉਥੋਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਹਿਮ ਯੋਗਦਾਨ ਪਾ ਰਹੇ ਹਨ।ਪਰ ਅਫ਼ਸੋਸ ਹੈ ਕਿ ਅਫ਼ਗ਼ਾਨਿਸਤਾਨ `ਚ ਇਸ ਤੋਂ ਪਹਿਲਾਂ ਵੀ ਸਿੱਖਾਂ `ਤੇ ਕਈ ਵਾਰ ਹਮਲੇ ਹੋ ਚੁੱਕੇ ਹਨ ਅਤੇ ਉਥੇ ਵੱਸਦੇ ਸਿੱਖਾਂ ਦੀਆਂ ਮੁਸ਼ਕਲਾਂ `ਚ ਨਿਰੰਤਰ ਵਾਧਾ ਹੋ ਰਿਹਾ ਹੈ ।ਉਨ੍ਹਾਂ ਸੰਯੁਕਤ ਰਾਸ਼ਟਰ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਡਾ. ਐਸ ਜੈ ਸ਼ੰਕਰ ਨੂੰ ਅਫ਼ਗ਼ਾਨਿਸਤਾਨ ਵਿੱਚ ਰਹਿੰਦੇ ਘੱਟਗਿਣਤੀ ਸਿੱਖਾਂ ਦੀ ਸੁਰੱਖਿਆ ਲਈ ਤੁਰੰਤ ਠੋਸ ਕਦਮ ਚੁੱਕਣ।
ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਪੰਜਾਬ ਯੂਨੀਵਰਸਿਟੀ. ਤੋਂ ਪੰਜਾਬ ਦਾ ਅਧਿਕਾਰ ਖ਼ਤਮ ਕਰਨ ਪ੍ਰਤੀ ਰਚੀ ਜਾ ਰਹੀ ਸਾਜਿਸ਼ ਨੂੰ ਤੁਰੰਤ ਰੋਕ ਕੇ ਬੱਚਿਆਂ ਦੇ ਭਵਿੱਖ ਦੇ ਮੱਦੇਨਜ਼ਰ ਇਸ ਨੂੰ ਪੰਜਾਬ ਦੇ ਅਧਿਕਾਰ ਅਧੀਨ ਬਣਾਈ ਰੱਖੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …