ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਸਿਵਲ ਹਸਪਤਾਲ ਵਿਖੇ ਇੰਪਲਾਈਜ਼ ਵੈਲਫੇਅਰ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਹੋਈ ਇਸ ਮੋਕੇ ਐਸੋਸੀਏਸ਼ਨ ਦੇ ਚੇਅਰਮੈਨ ਰਾਕੇਸ਼ ਸ਼ਰਮਾ ਜੀ ਅਤੇ ਸਮੂਹ ਮੈਂਬਰਾਂ ਵਲੋ ਪੰਜਾਬ ਦੇ ਵਿੱਤ ਮੰਤਰੀ ਸਾਹਿਬ ਨੂੰ ਇਕ ਪੱਤਰ ਜਾਰੀ ਕਰਕੇ ਅਪਣੀਆਂ ਮੰਗਾਂ ਅਤੇ ਰਿਟਾਇਰ ਹੋਏ ਸਰਕਾਰੀ ਮੁਲਾਜ਼ਮਾਂ ਨੂੰ ਅਪਣੇ ਜੀ ਪੀ ਫੰਡ, ਪ੍ਰਾਪਤ ਕਰਨ ਵਿਚ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ।ਚੇਅਰਮੈਨ ਰਾਕੇਸ਼ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮੁਲਾਜ਼ਮ ਨੂੰ ਰਿਟਾਇਰ ਹੋਣ ਉਪਰੰਤ ਉਹਨਾਂ ਨੂੰ ਮਿਲਣ ਵਾਲੇ ਭੱਤੇ ਜਿਵੇ ਜੀ.ਪੀ ਫੰਡ, ਲੀਵ ਐਨਕੈਸ਼ਮੈਟ ਅਤੇ ਹੋਰ ਭੱਤਿਆਂ ਦੀ ਅਦਾਇਗੀ ਲੈਣ ਵਿਚ ਬਹੁਤ ਮੁਸ਼ਕਿਲਾਂ ਆਉਂਦੀਆਂ ਹਨ।ਉਹਨਾਂ ਕਿਹਾ ਕਿ ਸਰਕਾਰੀ ਮੁਲਾਜ਼ਮਾਂ ਦੀਆ ਪੈਨਸ਼ਨਾਂ ਜਾਰੀ ਕਰਨ ਵਿੱਚ ਵੀ ਸਰਕਾਰਾਂ ਵਲੋਂ ਰਿਟਾਇਰਡ ਮੁਲਾਜ਼ਮਾਂ ਨੂੰ ਸਰਕਾਰੀ ਦਫਤਰਾਂ ਵਿਚ ਖੱਜ਼ਲ ਖੁਆਰ ਕੀਤਾ ਜਾਂਦਾ ਹੈ।ਜਿਸ ਕਾਰਨ ਮੁਲਾਜ਼ਮਾਂ ਨੂੰ ਬੁੱਢਾਪੇ ਵਿੱਚ ਦਰ ਦਰ ਦੀਆਂ ਠੋਕਰਾਂ ਖਾਣੀਆਂ ਪੈਂਦੀਆ ਹਨ।
ਚੇਅਰਮੈਨ ਰਾਕੇਸ਼ ਸ਼ਰਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇ ਵੀ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ਤੋ ਇਲਾਵਾ ਹੋਰ ਅਦਾਇਗੀਆ ਦੇ ਬਿੱਲ ਪਾਸ ਨਹੀ ਹੁੰਦੇ ਸਨ, ਜਿਸ ਕਾਰਨ ਸਭ ਨੇ ਉਨ੍ਹਾਂ ਸਰਕਾਰਾਂ ਨੂੰ ਨਕਾਰਿਆ ਅਤੇ ਬੜੇ ਭਰੋਸੇ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਪੂਰਨ ਬਹੁਮਤ ਦਿੱਤਾ।ਪਰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੁਣ ਵੀ ਰਿਟਾਇਰਡ ਸਰਕਾਰੀ ਮੁਲਾਜ਼ਮਾਂ ਨੂੰ ਅਪਣੇ ਹੱਕਾਂ ਦੀ ਪ੍ਰਾਪਤੀ ਲਈ ਖਜ਼ਾਨਾ ਦਫਤਰ ਵਿੱਚ ਧੱਕੇ ਖਾਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ ।
Check Also
ਨਿਗਮ ਵਲੋਂ ਲਗਾਏ ਹਫਤਾਵਾਰ ਕੈਂਪਾਂ ਵਿੱਚ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ
200 ਦੇ ਕਰੀਬ ਪਾਣੀ ਅਤੇ ਸੀਵਰੇਜ ਦੇ ਨਜਾਇਜ਼ ਕਨੈਕਸ਼ਨ ਕੀਤੇ ਗਏ ਰੈਗੂਲਰ – ਵਧੀਕ ਕਮਿਸ਼ਨਰ …