ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਘਰ-ਘਰ ਰੋਜ਼ਗਾਰ ਮਿਸ਼ਨ ਅਧੀਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ 149 ਪ੍ਰਾਰਥੀਆਂ ਨੇ ਭਾਗ ਲਿਆ।ਵੱਖ-ਵੱਖ ਕੰਪਨੀਆਂ ਵਲੋਂ 82 ਪ੍ਰਾਰਥੀਆਂ ਨੂੰ ਸ਼ਾਰਟਲਿਸਟ ਤੇ 40 ਪ੍ਰਾਰਥੀਆਂ ਨੂੰ ਮੌਕੇ ‘ਤੇ ਹੀ ਸਿਲੈਕਟ ਕਰ ਲਿਆ ਗਿਆ।ਇਸ ਮੇਗਾ ਪਲੇਸਮੈਂਟ ਕੈਂਪ ਦਾ ਉਦਘਾਟਨ ਹਲਕਾ ਉਤਰੀ ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਅਤੇ ਹਲਕਾ ਪੱਛਮੀ ਵਿਧਾੲਕਿ ਜਸਬੀਰ ਸਿੰਘ ਸੰਧੂ ਨੇ ਕੀਤਾ।
ਡਿਪਟੀ ਡਾਇਰੈਕਟਰ ਰੋਜਗਾਰ ਵਿਕਰਮਜੀਤ ਨੇ ਦੱਸਿਆ ਕਿ ਇਸ ਰੋਜ਼ਗਾਰ ਮੇਲੇ ਵਿੱਚ ਅੰਮ੍ਰਿਤਸਰ ਜਿਲ੍ਹੇ ਦੀਆਂ ਨਾਮਵਰ ਕੰਪਨੀਆਂ ਜਿਵੇਂ ਕਿ ਐਸ.ਬੀ.ਆਈ ਲਾਈਫ ਇੰਸ਼ੋਰੈਂਸ, ਐਚ.ਡੀ.ਐਫ.ਸੀ ਲਾਈਫ ਇੰਸ਼ੋਰੈਂਸ, ਅਜਾਈਲ ਹਰਬਲ, ਬਾਇਜੂਸ, ਐਕਸਿਸ ਬੈਂਕ, ਆਈ.ਸੀ.ਆਈ.ਸੀ.ਆਈ ਬੈਂਕ, ਆਰਇਨ ਹਾਂਡਾ, ਅਮਨਦੀਪ ਹਸਪਤਾਲ, ਸਿੰਬਾ ਕਵਾੜਸ ਅਤੇ ਐਨ.ਆਈ.ਆਈ.ਟੀ ਨੇ ਭਾਗ ਲਿਆ।ਰੋਜ਼ਗਾਰ ਮੇਲੇ ਵਿੱਚ ਦੱਸਵੀਂ, ਬਾਰਵੀਂ, ਗ੍ਰੈਜੂਏਟ, ਅਤੇ ਪੋਸਟ ਗ੍ਰੈਜੂਏਟ ਪ੍ਰਾਰਥੀਆਂ ਨੇ ਇੰਟਰਵਿਊ ਦਿੱਤੀ।ਉਨ੍ਹਾਂ ਇਹ ਵੀ ਦੱਸਿਆ ਕਿ ਰੋਜ਼ਗਾਰ ਬਿਊਰੋ ਵਲੋਂ ਹਫਤੇ ਵਿੱਚ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ।ਜਿਸ ਵਿੱਚ ਪ੍ਰਾਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਵੱਖ-ਵੱਖ ਕੰਪਨੀਆਂ ਵਲੋਂ ਇੰਟਰਵਿਊ ਕਰਕੇ ਸਿਲੈਕਟ ਕੀਤਾ ਜਾਂਦਾ ਹੈ।
ਇਸ ਮੌਕੇ ਜ਼ਿਲ੍ਹਾ ਰੋਜਗਾਰ ਬਿਊਰੋ ਦੇ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਨਰੇਸ਼ ਕੁਮਾਰ, ਡਿਪਟੀ ਸੀ.ਈ.ਓ ਸਤਿੰਦਰ ਸਿੰਘ, ਕੈਰੀਅਰ ਕੌਂਸਲਰ ਗੌਰਵ ਕੁਮਾਰ ਆਦਿ ਹਾਜ਼ਰ ਸਨ।
Check Also
ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ …