Wednesday, June 18, 2025
Breaking News

ਪੋਲਿੰਗ ਬੂਥਾਂ ਦੇ 100 ਮੀਟਰ ਦੇ ਦਾਇਰੇ ‘ਚ ਪੂਰੀ ਚੌਕਸੀ ਦੇ ਰਿਟਰਨਿੰਗ ਅਫ਼ਸਰ ਵਲੋਂ ਆਦੇਸ਼

ਰਿਟਰਨਿੰਗ ਅਫ਼ਸਰ ਅਤੇ ਐਸ.ਐਸ.ਪੀ ਵਲੋਂ ਲੋਕ ਸਭਾ ਜ਼ਿਮਨੀ ਚੋਣ ਦੇ ਪ੍ਰਬੰਧਾਂ ਦਾ ਜਾਇਜ਼ਾ

ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਰਿਟਰਨਿੰਗ ਅਫ਼ਸਰ-ਕਮ-ਜ਼ਿਲਾ ਚੋਣ ਅਫ਼ਸਰ ਸੰਗਰੂਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਐਸ.ਐਸ.ਪੀ ਮਨਦੀਪ ਸਿੰਘ ਸਿੱਧੂ, ਵਧੀਕ ਜ਼ਿਲਾ ਚੋਣ ਅਫ਼ਸਰ ਅਨਮੋਲ ਸਿੰਘ ਧਾਲੀਵਾਲ ਤੇ ਐਸ.ਪੀ ਹੈਡਕੁਆਟਰ ਜਸਵੀਰ ਸਿੰਘ ਸਮੇਤ ਹੋਰ ਅਧਿਕਾਰੀਆਂ ਨਾਲ ਲੋਕ ਸਭਾ ਹਲਕਾ 12-ਸੰਗਰੂਰ ਦੀ ਜ਼ਿਮਨੀ ਚੋਣ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਕੀਤੀ।ਜੋਰਵਾਲ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ।ਉਨਾਂ ਕਿਹਾ ਕਿ ਲੋਕ ਸਭਾ ਹਲਕੇ ‘ਚ ਪੰਜਾਬ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਦੀਆਂ ਵੱਖ-ਵੱਖ ਕੰਪਨੀਆਂ ਸੁਰੱਖਿਆ ਵਿਵਸਥਾ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਹਨ ਅਤੇ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਵੋਟਾਂ ਵਾਲੇ ਦਿਨ ਭਾਵ 23 ਜੂਨ ਨੂੰ ਪੋਲਿੰਗ ਬੂਥਾਂ ਦੇ 100 ਮੀਟਰ ਦੇ ਘੇਰੇ ਅੰਦਰ ਅੰਦਰ ਕਿਸੇ ਵੀ ਉਮੀਦਵਾਰ ਜਾਂ ਪਾਰਟੀ ਦੇ ਚੋਣ ਨਿਸ਼ਾਨ, ਝੰਡੇ ਜਾਂ ਸੰਕੇਤ ਨੂੰ ਲਗਾਉਣ ਦੀ ਪ੍ਰਵਾਨਗੀ ਨਹੀਂ ਹੋਵੇਗੀ । ਉਹਨਾਂ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਆਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਆਦਰਸ਼ ਚੋਣ ਜ਼ਾਬਤੇ ਦੀ ਸਖ਼ਤੀ ਨਾਲ ਪਾਲਣਾ ਕਰਵਾਉਣ ਲਈ ਵੱਖ-ਵੱਖ ਟੀਮਾਂ ਦੀ ਤੈਨਾਤੀ ਦੇ ਨਾਲ-ਨਾਲ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਲਗਾਤਾਰ ਜਾਣੂ ਕਰਵਾਇਆ ਜਾ ਰਿਹਾ ਹੈ।
                 ਰਿਟਰਨਿੰਗ ਅਫ਼ਸਰ ਨੇ ਦੱਸਿਆ ਕਿ ਦੇਸ਼ ਦੇ ਕੁੱਝ ਸੂਬਿਆਂ ਵਿੱਚ ਕੋਵਿਡ ਦੇ ਵਧ ਰਹੇ ਕੇਸਾਂ ਦੇ ਮੱਦੇਨਜ਼ਰ ਮਹਾਂਮਾਰੀ ਤੋਂ ਬਚਾਅ ਲਈ ਸਾਰੇ ਪੋਲਿੰਗ ਸਟਾਫ਼ ਵਲੋਂ ਸਾਵਧਾਨੀਆਂ ਵਰਤਣੀਆਂ ਯਕੀਨੀ ਬਣਾਈਆਂ ਜਾਣ ਅਤੇ ਸਿਵਲ ਸਰਜਨ ਨੂੰ ਹਦਾਇਤ ਕਰ ਦਿੱਤੀ ਗਈ ਹੈ।ਜੋਰਵਾਲ ਨੇ ਦਿਵਿਆਂਗ ਵੋਟਰਾਂ ਦੀ ਸੁਵਿਧਾ ਲਈ ਕੀਤੇ ਪ੍ਰਬੰਧਾਂ ਬਾਰੇ ਵੀ ਜਾਇਜ਼ਾ ਲਿਆ।ਉਨਾਂ ਪੋਲਿੰਗ ਪਾਰਟੀਆਂ ਦੀ ਸੁਰੱਖਿਅਤ ਆਵਾਜਾਈ, ਰਾਤ ਦੇ ਠਹਿਰਾਓ ਪ੍ਰਬੰਧਾਂ, ਪੋਲਿੰਗ ਸਟਾਫ਼, ਮਾਈਕਰੋ ਅਬਜ਼ਰਵਰਾਂ ਤੇ ਸੈਕਟਰ ਅਫ਼ਸਰਾਂ ਦੀ ਤਾਇਨਾਤੀ ‘ਤੇ ਟਰੇਨਿੰਗ, ਵੈਬ ਕਾਸਟਿੰਗ, ਸਟਰੌਂਗ ਰੂਮ, ਗਿਣਤੀ ਕੇਂਦਰਾਂ, ਪੋਲਿੰਗ ਸਟਾਫ਼ ਲਈ ਮੁਢਲੀਆਂ ਸੁਵਿਧਾਵਾਂ ਦੀ ਉਪਲਬਧਤਾ ਆਦਿ ਬਾਰੇ ਵੀ ਜਾਇਜ਼ਾ ਲਿਆ।

Check Also

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, …