ਸਮਰਾਲਾ, 19 ਜੂਨ (ਇੰਦਰਜੀਤ ਸਿੰਘ ਕੰਗ) – ਹੀਰੋ ਜੂਨੀਅਰ (ਅੰਡਰ-17 ਲੜਕੀਆਂ) ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ- 2022 ਜੋ ਕਿ 22 ਜੂਨ ਤੋਂ 2 ਜੁਲਾਈ
ਤੱਕ ਗੁਹਾਟੀ (ਅਸਾਮ) ਵਿਖੇ ਹੋ ਰਹੀ ਹੈ।ਜਿਸ ਵਿੱਚ ਪੰਜਾਬ ਦੀ ਟੀਮ ‘ਚ ਸਰਕਾਰੀ ਸੀਨੀ: ਸੈਕੰ: ਸਮਾਰਟ ਸਕੂਲ ਕੋਟਾਲਾ ਦੀਆਂ ਪੰਜ ਵਿਦਿਆਰਥਣਾਂ ਭਾਗ ਲੈ ਰਹੀਆਂ ਹਨ।ਸਕੂਲ ਪ੍ਰਿੰਸੀਪਲ ਗੁਰਜੰਟ ਸਿੰਘ ਸੰਗਤਪੁਰਾ ਨੇ ਦੱਸਿਆ ਕਿ ਕੋਟਾਲਾ ਸਕੂਲ ਦੇ ਬੱਚੇ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਨਾਮਨਾ ਖੱਟ ਰਹੇ ਹਨ।ਨੈਸ਼ਨਲ ਫੁੱਟਬਾਲ ਚੈਂਪੀਅਨਸ਼ਿਪ-2022 ਲਈ ਪੰਜਾਬ ਦੀ ਟੀਮ ‘ਚ ਚੁਣੀਆਂ ਪੰਜ ਖਿਡਾਰਨਾਂ ਅਰਸ਼ਦੀਪ ਕੌਰ, ਕਿਰਨਦੀਪ ਕੌਰ, ਗੁਰਕੰਵਲਪ੍ਰੀਤ ਕੌਰ, ਨਵਨੀਤ ਕੌਰ ਅਤੇ ਹਰਪ੍ਰੀਤ ਕੌਰ ਨੂੰ ਪ੍ਰਿੰਸੀਪਲ ਸਮੇਤ ਸਮੂਹ ਸਟਾਫ, ਗਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਨੇ ਸ਼ੁਭਕਾਮਨਾਵਾਂ ਦਿੰਦੇ ਹੋਏ ਵਿਦਾ ਕੀਤਾ ਅਤੇ ਕਾਮਨਾ ਕੀਤੀ ਪੰਜਾਬ ਦੀ ਟੀਮ ਇਹ ਚੈਂਪੀਅਨਸ਼ਿਪ ਵਿੱਚ ਜੇਤੂ ਬਣ ਕੇ ਵਾਪਸ ਪਰਤੇ।
Check Also
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫਿਲਮ ਨੂੰ ਮਿਲਿਆ ਭਰਵਾਂ ਹੁੰਗਾਰਾ
ਅੰਮ੍ਰਿਤਸਰ, 23 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ …
Punjab Post Daily Online Newspaper & Print Media