Monday, April 6, 2026

ਸਰਕਾਰ ਤੋਂ ਖਫ਼ਾ ਹੋਏ ਪੈਨਸ਼ਨਰ ਕਰਨਗੇ ਤਿੱਖੇ ਸੰਘਰਸ਼ ਦਾ ਐਲਾਨ – ਪ੍ਰੇਮ ਸਾਗਰ ਸ਼ਰਮਾ

ਕਿਹਾ, ਵਿੱਤ ਮੰਤਰੀ ਨਾਲ ਮੀਟਿੰਗ ਪਿੱਛੋਂ ਸਰਕਾਰ ਹੋਈ ਖਾਮੋਸ਼

ਸਮਰਾਲਾ, 19 ਜੂਨ (ਇੰਦਰਜੀਤ ਸਿੰਘ ਕੰਗ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੂੰ ਜਗਾਉਣ ਲਈ ਅੱਜ ਸੰਗਰੂਰ ਕਚਹਿਰੀਆਂ ਵਿੱਚ ਪੈਨਸ਼ਨਰਜ ਜੁਆਇੰਟ ਫਰੰਟ ਦੀ ਇੱਕ ਹੰਗਾਮੀ ਮੀਟਿੰਗ ਕਨਵੀਨਰ ਅਵਿਨਾਸ਼ ਚੰਦਰ ਦੀ ਅਗਵਾਈ ਹੇਠ ਹੋਈ।ਜਿਸ ਵਿੱਚ ਫਰੰਟ ਦੇ ਪ੍ਰਮੁੱਖ ਕਨਵੀਨਰਾਂ ਬਖਸ਼ੀਸ਼ ਸਿੰਘ, ਪ੍ਰੇਮ ਸਾਗਰ ਸ਼ਰਮਾ, ਠਾਕੁਰ ਸਿੰਘ, ਧਨਵੰਤ ਸਿੰਘ ਭੱਠਲ, ਜਗਦੀਸ਼ ਚੰਦਰ, ਕਰਮ ਸਿੰਘ ਧਨੋਆ, ਰਾਜ ਕੁਮਾਰ ਅਰੋੜਾ ਨੇ ਵੀ ਭਾਗ ਲਿਆ।ਮੀਟਿੰਗ ਵਿੱਚ ਸਾਰੇ ਕਨਵੀਨਰਾਂ ਅਤੇ ਮੈਂਬਰਾਂ ਨੇ ਗੁੱਸੇ ਭਰੇ ਲਹਿਜ਼ੇ ‘ਚ ਆਖਿਆ ਕਿ ਭਗਵੰਤ ਮਾਨ ਸਰਕਾਰ ਤੋਂ ਸਾਨੂੰ ਬਹੁਤ ਉਮੀਦਾਂ ਸਨ, ਪ੍ਰੰਤੂ ਪੁਰਾਣੀਆਂ ਸਰਕਾਰਾਂ ਦੀ ਤਰ੍ਹਾਂ ਇਸ ਸਰਕਾਰ ਨੇ ਸਾਡੇ ਪੱਲੇ ਹੁਣ ਤੱਕ ਨਿਰਾਸ਼ਾ ਹੀ ਪਾਈ ਹੈ।
                  ਕਨਵੀਨਰ ਪ੍ਰੇਮ ਸਾਗਰ ਸ਼ਰਮਾ ਨੇ ਕਿਹਾ ਕਿ ਲੋਕ ਸਭਾ ਦੀ ਸੰਗਰੂਰ ਜ਼ਿਮਨੀ ਚੋਣ ਮੌਕੇ ਪੰਜਾਬ ਭਰ ਪੈਨਸ਼ਨਰ ਪੰਜਾਬ ਸਰਕਾਰ ਦਾ ਵਿਰੋਧ ਕਰਨ ਲਈ ਪੁੱਜੇ ਹੋਏ ਸਨ।ਉਨਾਂ ਕਿਹਾ ਕਿ ਬੀਤੇ ਦਿਨੀਂ ਮਾਨਯੋਗ ਵਿੱਤ ਮੰਤਰੀ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੀਆਂ ਮੰਗਾਂ ਸਬੰਧੀ ਮੀਟਿੰਗ ਹੋਈ ਸੀ, ਜਿਸ ਵਿੱਚ ਮੁੱਖ ਤੌਰ ’ਤੇ 5 ਮੰਗਾਂ ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇ ਕੇ 01-01-2016 ਤੋਂ 30-06-2021 ਤੱਕ ਦੇ ਬਕਾਇਆਂ ਦਾ ਭੁਗਤਾਨ ਕਰਨ, ਕੇਂਦਰੀ ਸਰਕਾਰ ਦੀ ਤਰਜ਼ ‘ਤੇ ਮੀਟਿੰਗ ਭੱਤਾ 34 ਪ੍ਰਤੀਸ਼ਤ ਕਰਨ, ਕੈਸ਼ਲੈਸ ਸਿਸਟਮ ਆਫ਼ ਟਰੀਟਮੈਂਟ ਸਾਬਕਾ ਫੌਜੀਆਂ ਵਾਂਗ ਲਾਗੂ ਕਰਨਾ, ਮੈਡੀਕਲ ਬਿੱਲਾਂ ਦੀ ਅਦਾਇਗੀ ਇਕ ਮਹੀਨੇ ਦੇ ਅੰਦਰ ਅੰਦਰ ਕਰਨ, ਪਿੱਛਲੀਆਂ ਰਹਿੰਦੀਆਂ ਕਿਸ਼ਤਾਂ ਦੇ ਬਕਾਇਆਂ ਦਾ ਭੁਗਤਾਨ ਕਰਨ, ਦੋ ਸਾਲਾਂ ਪਿੱਛੋਂ ਮਿਲਣ ਵਾਲਾ ਯਾਤਰੀ ਭੱਤਾ, ਕੁਆਂਟਸ ਆਫ਼ ਪੈਨਸ਼ਨ ਜੋੜ ਕੇ ਅਦਾਇਗੀ ਕਰਨਾਂ ਆਦਿ ਵਿਚਾਰੀਆਂ ਗਈਆਂ ਸਨ।ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਾਂ ਪੱਖੀ ਹੁੰਗਾਰਾ ਭਰ ਕੇ ਕਿਹਾ ਸੀ ਕਿ ਛੇਤੀ ਹੀ ਮੰਗਾਂ ‘ਤੇ ਵਿਚਾਰ ਕਰਕੇ ਪੱਤਰ ਜਾਰੀ ਕੀਤੇ ਜਾਣਗੇ।ਪਰ ਹੁਣ ਤੱਕ ਕੋਈ ਵੀ ਪੱਤਰ ਜਾਰੀ ਨਹੀਂ ਹੋਇਆ।ਜਿਸ ਕਾਰਨ ਪੈਨਸ਼ਨਰਾਂ ਨੇ ਸਾਂਝੇ ਤੌਰ ’ਤੇ ਐਲਾਨ ਕੀਤਾ ਕਿ ਜੇ ਸਰਕਾਰ ਨੇ ਉਪਰੋਕਤ ਮੰਗਾਂ ਪ੍ਰਤੀ ਤੁਰੰਤ ਨੋਟੀਫਿਕੇਸ਼ਨ ਜਾਰੀ ਨਾ ਕੀਤੇ ਤਾਂ ਬਜ਼ਟ ਸੈਸ਼ਨ ਪਿੱਛੋਂ ਕਿਸੇ ਅਹਿਮ ਜਗ੍ਹਾ ‘ਤੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।ਜੇ ਸਰਕਾਰ ਨੇ ਫਿਰ ਵੀ ਕੁੱਝ ਨਾ ਕੀਤਾ ਤਾਂ ਪੰਜਾਬ ਭਰ ਵਿੱਚ ਸਰਕਾਰ ਦੇ ਰਵੱਈਏ ਵਿਰੁੱਧ ਧਰਨੇ ਰੈਲੀਆਂ ਮੁਜ਼ਾਹਰੇ ਕੀਤੇ ਜਾਣਗੇ।ਆਉਣ ਵਾਲੇ ਦਿਨਾਂ ਅੰਦਰ ਅਗਲੀ ਮੀਟਿੰਗ ਲੁਧਿਆਣਾ ਵਿਖੇ ਬੁਲਾ ਕੇ, ਕਿਸੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ, ਜਿਸ ਦੀ ਸਾਰੀ ਜਿੰਮੇਵਾਰੀ ਸਰਕਾਰ ਦੀ ਹੋਵੇਗੀ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …