ਕਪੂਰਥਲਾ, 19 ਜੂਨ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਭਾਸ਼ਾ ਅਫ਼ਸਰ ਕਪੂਰਥਲਾ ਜਸਪ੍ਰੀਤ ਕੌਰ ਨੇ ਦੱਸਿਆ ਕਿ ਭਾਸ਼ਾ ਵਿਭਾਗ ਪੰਜਾਬ ਵਲੋਂ ਹਰ ਜਿਲ੍ਹਾ ਸਦਰ
ਮੁਕਾਮਾਂ ਰਾਹੀਂ ਉਰਦੂ ਭਾਸ਼ਾ ਦੀ ਸਿਖਲਾਈ ਮੁਫ਼ਤ ਦਿੱਤੀ ਜਾਂਦੀ ਹੈ।ਜ਼ਿਲ੍ਹਾ ਕਪੂਰਥਲਾ ਵਿਖੇ ਉਰਦੂ ਭਾਸ਼ਾ ਦਾ ਮੁਫ਼ਤ ਸਿਖਲਾਈ ਕੋਰਸ 1 ਜੁਲਾਈ ਤੋਂ ਗੁਰੂ ਨਾਨਕ ਜਿਲ੍ਹਾ ਲਾਇਬ੍ਰੇਰੀ ਨੇੜੇ ਪੁਰਾਣੀ ਕਚਹਿਰੀ ਕਪੂਰਥਲਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ।6 ਮਹੀਨੇ ਦੇ ਇਸ ਕੋਰਸ ਦੀ ਕਲਾਸ ਦਾ ਸਮਾਂ ਸ਼ਾਮ 05.15 ਤੋਂ 06.15 ਵਜੇ ਤੱਕ ਹੋਵੇਗਾ।
ਉਨ੍ਹਾਂ ਦੱਸਿਆ ਕਿ ਕਪੂਰਥਲਾ ਜਿਲ੍ਹੇ ਨਾਲ ਸਬੰਧਤ ਜਿਹੜੇ ਵਿਅਕਤੀ ਉਰਦੂ ਸਿੱਖਣ ਦੇ ਚਾਹਵਾਨ ਹੋਣ, ਉਹ 30 ਜੂਨ ਤੱਕ ਜਿਲ੍ਹਾ ਭਾਸ਼ਾ ਦਫ਼ਤਰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਕਪੂਰਥਲਾ ਵਿਖੇ ਆਪਣਾ ਨਾਮ ਦਰਜ਼ ਕਰਵਾ ਕੇ ਦਾਖਲਾ ਲੈ ਸਕਦੇ ਹਨ।ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਸੀਨੀਅਰ ਸਹਾਇਕ ਬਲਵੀਰ ਸਿੰਘ ਸਿੱਧੂ ਨਾਲ ਮੋਬਾਇਲ ਨੰਬਰ 97809-23100 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media