ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਕੰਪਲੈਕਸ ਵਿਚ ਰਾਮ ਨਾਮ ਛਾਪੇ ਦੀਆਂ ਇੱਟਾਂ ਲਗੀਆਂ ਹੋਣ ਬਾਰੇ
ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਤੋਂ ਸੰਗਤਾਂ ਸੁਚੇਤ ਰਹਿਣ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਕੰਪਲੈਕਸ ਵਿੱਚ ਕਾਰਸੇਵਾ ਦੌਰਾਨ ਇਕ ਠੇਕੇਦਾਰ ਤੋਂ ਕੁੱਝ ਇੱਟਾਂ ਮੰਗਵਾਈਆਂ ਗਈਆਂ ਸਨ, ਜਿਨ੍ਹਾਂ ’ਤੇ ਰਾਮ ਨਾਮ ਉਕਰਿਆ ਹੋਇਆ ਸੀ।ਇਹ ਮਾਮਲਾ ਪ੍ਰਬੰਧਕਾਂ ਦੇ ਧਿਆਨ ਵਿੱਚ ਆਉਣ ’ਤੇ ਇਹ ਇੱਟਾਂ ਠੇਕੇਦਾਰ ਨੂੰ ਵਾਪਸ ਮੋੜ ਦਿੱਤੀਆਂ ਗਈਆਂ ਸਨ ਅਤੇ ਇਕ ਵੀ ਇੱਟ ਇਥੇ ਨਹੀਂ ਲਗਾਈ ਗਈ ਸੀ।
ਉਨ੍ਹਾਂ ਕਿਹਾ ਕਿ ਸਿੱਖ ਸਦਭਾਵਨਾ ਦਲ ਨਾਮ ਦੀ ਜਥੇਬੰਦੀ ਵੱਲੋਂ ਸੰਗਤਾਂ ਵਿੱਚ ਲਗਾਤਾਰ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ ਕਿ ਰਾਮ ਨਾਮ ਛਾਪੇ ਦੀਆਂ ਇੱਟਾਂ ਨਾਲੀ ਵਿੱਚ ਲਗਾਈਆਂ ਗਈਆਂ ਹਨ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਾਰੇ ਧਰਮਾਂ ਦਾ ਸਤਿਕਾਰ ਕਰਦੀ ਹੈ ਅਤੇ ਕਦੇ ਵੀ ਅਜਿਹਾ ਕਾਰਜ਼ ਨਹੀਂ ਕਰਦੀ; ਜਿਸ ਨਾਲ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੇ।ਉਨ੍ਹਾਂ ਕਿਹਾ ਕਿ ਸੰਗਤਾਂ ਵਿੱਚ ਕਿਸੇ ਕਿਸਮ ਦਾ ਭਰਮ ਪੈਦਾ ਨਾ ਹੋਵੇ, ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸਦਭਾਵਨਾ ਦਲ ਵੱਲੋਂ ਕਹੀ ਜਾ ਰਹੀ ਥਾਂ ਨੂੰ ਪੁਟਵਾਇਆ ਗਿਆ।ਇਸ ਸਮੇਂ ਉਨ੍ਹਾਂ ਨਾਲ ਡੀ.ਸੀ.ਪੀ ਲਾਅ ਐਂਡ ਆਰਡਰ ਪਰਮਿੰਦਰ ਸਿੰਘ ਭੰਡਾਲ, ਮੈਨੇਜਰ ਨਰਿੰਦਰ ਸਿੰਘ, ਨਿਸ਼ਾਨ ਸਿੰਘ, ਸਿੱਖ ਸਦਭਾਵਨਾ ਦਲ ਦੇ ਨੁਮਾਇੰਦੇ ਇਕਬਾਲ ਸਿੰਘ ਆਦਿ ਹਾਜ਼ਰ ਸਨ।ਉਨ੍ਹਾਂ ਕਿਹਾ ਕਿ ਪੁਟਾਈ ਕਰਨ ‘ਤੇ ਕੋਈ ਵੀ ਅਜਿਹੀ ਇੱਟ ਨਹੀਂ ਮਿਲੀ ਜਿਸ ‘ਤੇ ਰਾਮ ਨਾਮ ਉਕਰਿਆ ਹੋਏ।ਭੰਗਾਲੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਹੋਣ ਦੇ ਨਾਤੇ ਆਪਣੀ ਜਿੰਮੇਵਾਰੀ ਸੰਜ਼ੀਦਾ ਤੌਰ ‘ਤੇ ਨਿਭਾਅ ਰਹੀ ਹੈ।
ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਗੁੰਮਰਾਹਕੁੰਨ ਪ੍ਰਚਾਰ ਤੋਂ ਸੁਚੇਤ ਰਹਿਣ ਅਤੇ ਕਿਸੇ ਵੀ ਕਿਸਮ ਦੀ ਜਾਣਕਾਰੀ ਲਈ ਪ੍ਰਬੰਧਕਾਂ ਨਾ ਸੰਪਰਕ ਕਰਨ।
Check Also
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ
ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸- ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …
Punjab Post Daily Online Newspaper & Print Media