Saturday, April 18, 2026

ਪਿੰਡ ਬਖਸ਼ੀਵਾਲਾ ਦੀ ਪੰਚਾਇਤ ਕਾਂਗਰਸ ਛੱਡ ਕੇ ਆਪ ‘ਚ ਹੋਈ ਸ਼ਾਮਲ

ਆਪ ਉਮੀਦਵਾਰ ਗੁਰਮੇਲ ਸਿੰਘ ਦੀ ਚੋਣ ਮੁਹਿੰਮ ਨੂੰ ਮਿਲ ਰਿਹਾ ਵੱਡਾ ਹੁੰਗਾਰਾ – ਅਮਨ ਅਰੋੜਾ

ਸੰਗਰੂਰ, 19 ਜੂਨ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਅੱਜ ਉਸ ਵਕਤ ਜਬਰਦਸਤ ਹੁੰਗਾਰਾ ਮਿਲਿਆ ਜਦੋਂ ਪਿੰਡ ਬਖਸ਼ੀਵਾਲਾ ਦੀ ਸਾਰੀ ਮੌਜ਼ੂਦਾ ਪੰਚਾਇਤ ਨੇ ਸਰਪੰਚ ਮਿੱਠੂ ਸਿੰਘ ਦੀ ਅਗਵਾਈ ‘ਚ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕੱਟਾਰੂਚੱੱਕ ਅਤੇ ਹਲਕਾ ਵਿਧਾਇਕ ਅਮਨ ਅਰੋੜਾ ਨੇ ਇਸ ਸਮੇਂ ਪੂਰੀ ਪੰਚਾਇਤ ਦਾ ਪਾਰਟੀ ‘ਚ ਸਵਾਗਤ ਕਰਦਿਆਂ ਕਿਹਾ ਕਿ ਸਰਪੰਚ ਮਿੱਠੂ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਨਮਾਨ ਮਿਲੇਗਾ।ਇਸ ਨਾਲ ਜਿਥੇ ਆਪ ਉਮੀਦਵਾਰ ਗੁਰਮੇਲ ਸਿੰਘ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ, ਉਥੇ ਕਾਂਗਰਸ ਦੀ ਹਾਲਤ ਹੋਰ ਪਤਲੀ ਹੋਵੇਗੀ।ਸਰਪੰਚ ਮਿੱਠੂ ਸਿੰਘ ਨੇ ਕਿਹਾ ਕਿ ਉਹ ਆਪ ਉਮੀਦਵਾਰ ਗੁਰਮੇਲ ਸਿੰਘ ਦੀ ਜਿੱਤ ਲਈ ਸਾਥੀਆਂ ਸਮੇਤ ਦਿਨ ਰਾਤ ਇਕ ਕਰ ਦੇਣਗੇ।ਉਨਾਂ ਕਿਹਾ ਕਿ ਉਹ ਸਭ ਦਿੱਲੀ ਦੇ ਮੁੱਖ ਮੰਤਰੀ ਅਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜ਼ਰੀਵਾਲ ਤੋਂ ਬਹੁਤ ਪ੍ਰਭਾਵਿਤ ਹਨ।ਜਿਸ ਤਰੀਕੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਸਰਕਾਰ ਕੰਮ ਕਰ ਰਹੀ ਹੈ, ਉਸ ਤੋਂ ਪੰਜਾਬ ਦੀ ਜਨਤਾ ਬਹੁਤ ਖੁਸ਼ ਹੈ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …