ਕਪੂਰਥਲਾ, 20 ਜੂਨ (ਪੰਜਾਬ ਪੋਸਟ ਬਿਊਰੋ) – ਮਾਈਗਰੇਟਰੀ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਡਿਪਟੀ ਡਾਇਰੈਕਟਰ ਡਾ. ਬਲਵਿੰਦਰ ਕੌਰ ਅਤੇ ਸਿਵਲ
ਸਰਜਨ ਡਾ. ਗੁਰਿੰਦਰਬੀਰ ਕੌਰ ਵਲੋਂ ਜਿਲ੍ਹਾ ਕਪੂਰਥਲਾ ਦੇ ਵੱਖ-ਵੱਖ ਸਲੰਮ ਏਰੀਆ ਵਿੱਚ ਜਾ ਕੇ ਚੈਕਿੰਗ ਕੀਤੀ ਗਈ ਅਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ ।
ਡਿਪਟੀ ਡਾਇਰੈਕਟਰ ਡਾ. ਬਲਵਿੰਦਰ ਕੌਰ ਅਤੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਨੇ ਸਾਂਝੇ ਤੌਰ `ਤੇ ਦੱਸਿਆ ਕਿ ਪਲਸ ਪੋਲੀਓ ਮੁਹਿੰਮ ਦੇ ਦੂਜੇ ਦਿਨ ਜਿਲ੍ਹਾ ਕਪੂਰਥਲਾ `ਚ 0 ਤੋਂ 5 ਸਾਲ ਦੇ 4445 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਉਨ੍ਹਾਂ ਵਲੋਂ ਜਿਲ੍ਹਾ ਕਪੂਰਥਲਾ ਨਾਲ ਸਬੰਧਤ ਸਾਰੇ ਹੀ ਸੀਨੀਅਰ ਮੈਡੀਕਲ ਅਫ਼ਸਰ, ਮੈਡੀਕਲ ਅਫਸਰਾਂ ਤੇ ਪੈਰਾ ਮੈਡੀਕਲ ਸਟਾਫ ਨੂੰ ਹਦਾਇਤਾਂ ਕੀਤੀਆਂ ਹੋਈਆਂ ਹਨ ਕਿ ਜਿਲ੍ਹਾ ਕਪੂਰਥਲਾ ਦੀ ਹਦੂਦ ਅੰਦਰ ਕੋਈ ਵੀ 0 ਤੋ 5 ਸਾਲ ਤੱਕ ਦਾ ਬੱਚਾ ਪੋਲੀਓ ਰੋਕੂ ਬੂੰਦਾਂ ਤੋ ਵਾਂਝਾ ਨਹੀਂ ਰਹਿਣਾ ਚਾਹੀਦਾ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਝੁੱਗੀ ਝੋਪੜੀਆਂ, ਫੈਕਟਰੀਆਂ, ਪੱਧੇਰਾਂ, ਗੁੱਜਰਾਂ ਦੇ ਡੇਰਿਆਂ ਅਤੇ ਆਊਟਰੀਚ ਖੇਤਰਾਂ ਵਿੱਚ ਜਾ ਕੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ। ਇਸੇ ਤਰ੍ਹਾਂ ਹੀ ਫਗਵਾੜਾ ਏਰੀਆ ਦੇ ਸਲੰਮ ਏਰੀਆ ਵਿੱਚ ਜਿਲ੍ਹਾ ਟੀਕਾਕਰਨ ਅਫ਼ਸਰ ਡਾ. ਰਣਦੀਪ ਸਿੰਘ ਵਲੋਂ ਆਪਣੀ ਟੀਮ ਨੂੰ ਨਾਲ ਲੈ ਕੇ ਚੈਕਿੰਗ ਕੀਤੀ ਗਈ।
ਇਸ ਮੌਕੇ ਡਾ. ਰਾਜੀਵ ਭਗਤ, ਡਾ. ਬਰਮਿੰਦਰ ਬੈਂਸ, ਡਾ. ਹਰਪ੍ਰੀਤ ਮੋਮੀ, ਡਾ. ਗੁਨਤਾਸ ਸਿੰਘ ਆਦਿ ਵੀ ਹਾਜ਼ਰ ਸਨ।
Check Also
ਸ਼ਹੀਦ ਭਾਈ ਤਾਰੂ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 17 ਜੁਲਾਈ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ …
Punjab Post Daily Online Newspaper & Print Media