ਅਲਗੋਂ ਕੋਠੀ, 1 ਦਸੰਬਰ (ਹਰਦਿਆਲ ਸਿੰਘ) – ਜਿਲ੍ਹਾ ਸਿੱਖਿਆ ਅਫਸਰ (ਸੈ: ਸਿ:) ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਹਾਈ ਸਕੂਲ ਚੂੰਘ ਵਿਖੇ ਏਡਜ਼ ਸੰਬੰਧੀ ਜਾਗਰੂਕਤਾ ਕੈਂਪ ਕਰਵਾਇਆ ਗਿਆ, ਜਿਸ ਵਿੱਚ ਸz: ਦਲਜੀਤ ਸਿੰਘ ਵੱਲੋਂ ਬੱਚਿਆਂ ਨੂੰ ਏਡਜ਼ ਸਬੰਧੀ ਜਾਣਕਾਰੀ ਦਿੱਤੀ ਗਈ ਅਤੇ ਇਸ ਨਾ-ਮੁਰਾਦ ਬਿਮਾਰੀ ਤੋਂ ਹਮੇਸ਼ਾਂ ਬਚੇ ਰਹਿਣ ਦੀ ਸਿੱਖਿਆ ਦਿੱਤੀ।ਮੈਡਮ ਸੰਦੀਪ ਕੌਰ (ਨਹਿਰੂ ਯੁਵਾ ਕੇਂਦਰ) ਨੇ ਵੀ ਬੱਚਿਆਂ ਨੂੰ ਬੜੇ ਸਰਲ ਅਤੇ ਸਪੱਸ਼ਟ ਸ਼ਬਦਾਂ ਵਿੱਚ ਇਸ ਬਿਮਾਰੀ ਬਾਰੇ ਦੱਸਿਆ। ਇਸ ਸਮੇਂ ਬੱਚਿਆਂ ਦੇ ਲੇਖ ਅਤੇ ਪੇਂਟਿੰਗ ਮੁਕਾਬਲੇ ਵੀ ਕਰਵਾਏ ਗਏ ਅਤੇ ਬੱਚਿਆਂ ਨੂੰ ਮੌਕੇ ਤੇ ਇਨਾਮ ਵੀ ਦਿੱਤੇ ਗਏ।ਮੌਕੇ ਸz: ਦਲਜੀਤ ਸਿੰਘ, ਮੈਡਮ ਨਵਨੀਤ ਕੌਰ, ਮੈਡਮ ਅੰਮ੍ਰਿਤਪਾਲ ਕੌਰ, ਮੈਡਮ ਰੁਪਿੰਦਰ ਕੌਰ, ਸਰਪੰਚ ਬੂਟਾ ਸਿੰਘ, ਚੇਅਰਮੈਨ ਹਰਜੀਤ ਸਿੰਘ, ਮੈਡਮ ਸੰਦੀਪ ਕੌਰ (ਨਹਿਰੂ ਯੁਵਾ ਕੇਂਦਰ ਤਰਨ ਤਾਰਨ) ਆਦਿ ਹਾਜ਼ਰ ਸਨ।
Check Also
ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …