ਅੰਮ੍ਰਿਤਸਰ, 20 ਜੂਨ (ਜਗਦੀਪ ਸਿੰਘ ਸੱਗੂ) – ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਡਿਊਟੀ ਨਿਭਾਅ ਰਹੇ ਅਧਿਕਾਰੀਆਂ ਅਤੇ ਕਰਮਚਾਰੀਆਂ ਵਲੋਂ ਸਰਬੱਤ ਦੇ ਭਲੇ ਲਈ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਬਚਨ ਸਿੰਘ ਦੇ ਜਥੇ ਨੇ ਸੰਗਤ ਨੂੰ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਸਲਵਿੰਦਰ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਲੁਧਿਆਣਾ ਨੇ ਸਰਵਣ ਕਰਵਾਇਆ।ਗਿਆਨੀ ਜਗਤਾਰ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਿੱਖ ਇਤਿਹਾਸ ਅੰਦਰ ਸੇਵਾ ਦਾ ਵੱਡਾ ਮਹੱਤਵ ਹੈ। ਉਨ੍ਹਾਂ ਕਿਹਾ ਕਿ ਗੁਰੂ ਦੇ ਦਰ ’ਤੇ ਨਿਸ਼ਕਾਮ ਭਾਵਨਾ ਨਾਲ ਕੀਤੀ ਸੇਵਾ ਵਿਅਰਥ ਨਹੀਂ ਜਾਂਦੀ। ਉਨ੍ਹਾਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਸੇਵਾ ਨਿਭਾਅ ਰਹੇ ਮੁਲਾਜਮਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਪ੍ਰਤਾਪ ਸਿੰਘ, ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ, ਹਰਜੀਤ ਸਿੰਘ ਲਾਲੂਘੁੰਮਣ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਮੈਨੇਜਰ ਬਘੇਲ ਸਿੰਘ, ਸਤਨਾਮ ਸਿੰਘ ਮਾਂਗਾਸਰਾਏ, ਸੁਖਰਾਜ ਸਿੰਘ, ਇੰਚਾਰਜ ਗੁਰਚਰਨ ਸਿੰਘ ਕੁਹਾਲਾ, ਬਲਵਿੰਦਰ ਸਿੰਘ ਖੈਰਾਬਾਦ, ਸੁਖਬੀਰ ਸਿੰਘ, ਸੁਪਰਡੈਂਟ ਮਲਕੀਤ ਸਿੰਘ ਬਹਿੜਵਾਲ, ਗੁਰਪ੍ਰੀਤ ਸਿੰਘ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਪਰਮਜੀਤ ਸਿੰਘ, ਨਿਸ਼ਾਨ ਸਿੰਘ, ਸਤਨਾਮ ਸਿੰਘ ਰਿਆੜ, ਅਕਾਊਂਟੈਂਟ ਉਪਕਾਰ ਸਿੰਘ ਸਮੇਤ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ ਹਾਜ਼ਰ ਸੀ।
Check Also
ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ …