ਯੋਗ ਨਾਲ ਜੁੜ ਕੇ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਦੀ ਲੋੜ – ਡਾ. ਨਰੇਸ਼ ਮਾਹੀ
ਪਠਾਨਕੋਟ, 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 8ਵਾਂ ਅੰਤਰਰਾਸ਼ਟਰੀ
ਯੋਗਾ ਦਿਵਸ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਡਾ. ਨਰੇਸ਼ ਮਾਹੀ ਆਯੂਰਵੈਦਿਕ ਯੂਨਾਨੀ ਅਫਸ਼ਰ ਪਠਾਨਕੋਟ ਦੀ ਪ੍ਰਧਾਨਗੀ ਵਿਚ ਮਨਾਇਆ ਗਿਆ। 8ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੋਕੇ ਆਯੋਜਿਤ ਜਿਲ੍ਹਾ ਪੱਧਰੀ ਪ੍ਰੋਗਰਾਮ ‘ਤੇ ਮੇਜਰ ਡਾ. ਸੁਮਿਤ ਮੁਧ ਸਹਾਇਕ ਕਮਿਸਨਰ ਜਰਨਲ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ ਅਤੇ ਦੀਪਕ ਰੋਸ਼ਨ ਕਰਕੇ ਯੋਗ ਦਿਵਸ ਦਾ ਆਰੰਭ ਕੀਤਾ।ਕਾਲਾ ਰਾਮ ਕਾਂਸਲ ਐਸ.ਡੀ.ਐਮ ਪਠਾਨਕੋਟ, ਡਾ. ਨਰੇਸ਼ ਮਾਹੀ ਜਿਲ੍ਹਾ ਆਯੂਰਵੈਦਿਕ ਅਤੇ ਯੁਨਾਨੀ ਅਫਸਰ ਪਠਾਨਕੋਟ, ਰਾਮ ਲੁਭਾਇਆ ਜਿਲ੍ਹਾ ਲੋਕ ਸੰਪਰਕ ਅਫਸ਼ਰ ਪਠਾਨਕੋਟ, ਜਸਵੰਤ ਸਿੰਘ ਜਿਲ੍ਹਾ ਸਿੱਖਿਆ ਅਫਸਰ ਪਠਾਨਕੋਟ, ਰਾਜੇਸ਼ਵਰ ਸਲਾਰੀਆ, ਡਾ. ਵਿਪਨ ਸਿੰਘ, ਡਾ. ਜਤਿੰਦਰ ਸਿੰਘ, ਡਾ. ਕੁਲਦੀਪ ਕੌਰ, ਡਾ. ਰਿਤੂ ਨਾਰੰਗ, ਡਾ. ਨਮਿਤਾ ਸਲਾਰੀਆ, ਡਾ. ਪ੍ਰਿੰਸ ਲਹੋਰੀਆ ਆਦਿ ਇਸ ਸਮੇਂ ਹਾਜ਼ਰ ਸਨ।
ਡਾ. ਨਰੇਸ਼ ਮਾਹੀ ਜਿਲ੍ਹਾ ਆਯੂਰਵੈਦਿਕ ਅਤੇ ਯੁਨਾਨੀ ਅਫਸ਼ਰ ਪਠਾਨਕੋਟ ਨੇ ਕਿਹਾ ਕਿ ਪ੍ਰਾਣਾਯਾਮ ਅਤੇ ਯੋਗ ਸਾਨੂੰ ਮਾਨਸਿਕ ਤੋਰ ‘ਤੇ ਵੀ ਤੰਦਰੁਸਤ ਰੱਖਦਾ ਹੈ।ਯੋਗ ਅਤੇ ਰੋਜ਼ਾਨਾ ਦੀ ਕਸਰਤ ਨੂੰ ਨਜ਼ਰਅੰਦਾਜ਼ ਕਰਨ ਕਾਰਨ ਹੀ ਅਜਿਹੀਆਂ ਬੀਮਾਰੀਆਂ ਸਾਹਮਣੇ ਆਈਆ ਹਨ, ਜਿਨ੍ਹਾਂ ਬਾਰੇ ਕਦੇ ਸੋਚਿਆ ਵੀ ਨਹੀਂ ਸੀ।ਉਨ੍ਹਾਂ ਸਾਰੇ ਜਿਲ੍ਹਾ ਨਿਵਾਸੀਆਂ ਨੂੰ ਅਪੀਲ ਹੈ ਕਿ ਉਹ ਬੀਮਾਰੀਆਂ ਨਾਲ ਲੜਨ ਦੇ ਲਈ ਆਪਣੇ ਸਰੀਰ ਦੀ ਰੋਗ ਪ੍ਰਤੀਰੋਧਕ ਸਮਰੱਥਾ ਨੂੰ ਵਧਾਉਣ ਤਾਂ ਹੀ ਅਸੀਂ ਬੀਮਾਰੀਆਂ ਤੋਂ ਬਚ ਸਕਦੇ ਹਾਂ।ਪ੍ਰਤੀਰੋਧਕ ਸਮਰੱਥਾ ਵਧਾਉਣ ਲਈ ਸਾਨੂੰ ਸਾਰਿਆਂ ਨੂੰ ਯੋਗ ਦੇ ਨਾਲ ਜੁੜਨ ਦੀ ਲੋੜ ਹੈ।ਯੋਗ ਕਰਨ ਨਾਲ ਸਰੀਰ ਪੂਰੀ ਤਰ੍ਹਾਂ ਨਾਲ ਤੰਦਰੁਸਤ ਰਹਿੰਦਾ ਹੈ, ਵਿਅਕਤੀ ਅੰਦਰ ਸਾਕਾਰਤਮਕ ਸੋਚ ਦਾ ਸੰਚਾਰ ਹੁੰਦਾ ਹੈ ਅਤੇ ਵਿਅਕਤੀ ਮਾਨਸਿਕ ਤੋਰ ‘ਤੇ ਵੀ ਪੂਰੀ ਤਰ੍ਹਾਂ ਨਾਲ ਤੰਦਰੁਸਤ ਰਹਿੰਦਾ ਹੈ।
ਅੱਜ ਦੇ ਪ੍ਰੋਗਰਾਮ ਦੋਰਾਨ ਅੰਤ ਵਿੱਚ 8ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ‘ਤੇ ਜਿਲ੍ਹਾ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵੀ ਯਾਦਗਾਰ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਤੋਂ ਵਧੀਆ ਸੇਵਾਵਾਂ ਨਿਭਾਉਣ ਵਾਲੇ ਆਯੁਰਵੈਦਿਕ ਡਾਕਟਰਾਂ ਨੂੰ ਵੀ ਸਨਮਾਨਿਆ ਗਿਆ।
Punjab Post Daily Online Newspaper & Print Media