ਅੰਮ੍ਰਿਤਸਰ, 21 ਜੂਨ (ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ 8ਵੇਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਸਮਰਪਿਤ ਯੋਗ ਸੈਸ਼ਨ ਦਾ ਆਯੋਜਨ
ਯੂਨੀਵਰਸਿਟੀ ਦੇ ਮਲਟੀਪਰਪਜ਼ ਜ਼ਿਮਨੇਜ਼ੀਅਮ ਹਾਲ ਵਿਖੇ ਕਰਵਾਇਆ ਗਿਆ।ਇਸ ਸੈਸ਼ਨ ਦਾ ਆਯੋਜਨ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਵਿਭਾਗ ਵੱਲੋਂ ਸਰੀਰਿਕ ਸਿਖਿਆ ਵਿਭਾਗ ਦੇ ਸਹਿਯੋਗ ਨਾਲ ਕਰਵਾਇਆ ਗਿਆ।ਸਰੀਰਿਕ ਸਿਖਿਆ ਵਿਭਾਗ ਦੇ ਯੋਗ ਮਾਹਿਰ ਵਿਦਿਆਰਥੀ ਪ੍ਰਵੀਨ ਕੁਮਾਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਕਰਵਾਏ ਗਏ ਇਸ ਸੈਸ਼ਨ ਵਿਚ ਵਿਦਿਆਰਥੀ, ਅਧਿਆਪਕ ਅਤੇ ਸਟਾਫ ਮੈਂਬਰ ਹਾਜ਼ਰ ਹੋਏ।
ਡੀਨ ਵਿਦਿਆਰਥੀ ਭਲਾਈ, ਪ੍ਰੋ. ਅਨੀਸ਼ ਦੂਆ ਨੇ ਇਸ ਯੋਗ ਸੈਸ਼ਨ ਵਿੱਚ ਹਿੱਸਾ ਲੈਣ ਉਪਰੰਤ ਆਪਣੇ ਸੰਬੋਧਨ ਵਿਚ ਯੋਗ ਨੂੰ ਨਰੋਈ ਸਿਹਤ ਦੀ ਕੁੰਜੀ ਦੱਸਦਿਆਂ ਚੰਗੀ ਸਿਹਤ ਹੋਣਾ ਯੋਗ ਵਿਚ ਮੁੱਢਲੇ ਪੱਧਰ `ਤੇ ਆਉਂਦਾ ਹੈ।ਵਿਦਿਆਰਥੀ ਜੀਵਨ ਵਿਚ ਯੋਗ ਨੂੰ ਅਪਨਾਉਣਾ ਬਹੁਤ ਲਾਹੇਵੰਦ ਹੁੰਦਾ ਹੈ।ਇਸ ਨਾਲ ਸਾਡੀ ਜ਼ਿੰਦਗੀ ਵਿਚ ਇਕਾਗਰਤਾ ਦੇ ਨਾਲ ਨਾਲ ਅਨੁਸ਼ਾਸਨ ਪੈਦਾ ਹੁੰਦਾ ਹੈ।ਉਨ੍ਹਾਂ ਕਿਹਾ ਕਿ ਯੋਗ ਅਭਿਆਸ ਸਰੀਰਿਕ, ਮਾਨਸਿਕ ਅਤੇ ਆਤਮਿਕ ਇਕਾਗਰਤਾ ਦਾ ਢੰਗ ਹੈ ਅਤੇ ਵਿਸ਼ਵ ਭਰ ਤੰਦਰੁਸਤੀ ਦਾ ਸੁਨੇਹਾ ਦਿੰਦਾ ਹੈ।
ਡਾ. ਅਮਨਦੀਪ ਸਿੰਘ ਨੇ ਮੰਚ ਸੰਚਾਲਨ ਦੌਰਾਨ ਸੈਸ਼ਨ `ਚ ਭਾਗ ਲੈਣ ਵਾਲਿਆਂ ਦਾ ਧੰਨਵਾਦ ਕਰਦਿਆਂ ਯੋਗ ਵਿਚ ਕਰਵਾਈਆਂ ਗਈਆਂ ਵੱਖ-ਵੱਖ ਕਿਰਿਆਵਾਂ ਜਿਵੇਂ ਸੂਰਜ ਨਮਸਕਾਰ, ਵੱਖ ਵੱਖ ਪ੍ਰਾਣਾਯਾਮ, ਧਿਆਨ ਅਤੇ ਹੋਰ ਯੋਗ ਆਸਣਾਂ ਬਾਰੇ ਦੱਸਿਆ।ਯੋਗ ਦਿਵਸ ਮੌਕੇ ਯੂਨੀਵਰਸਿਟੀ ਦੇ ਫਿਟਨੈਸ ਕਲੱਬ ਅਤੇ ਐਨ.ਐਸ.ਐਸ ਤੋਂ ਇਲਾਵਾ ਹੋਰ ਵੀ ਵਿਭਾਗਾਂ ਵੱਲੋਂ ਯੋਗ ਸੈਸ਼ਨ ਕਰਵਾਏ ਗਏ।
Check Also
ਡਿਪਟੀ ਕਮਿਸ਼ਨਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਨੂੰ ਨਿੱਘੀ ਸ਼ਰਧਾਂਜਲੀ
ਅੰਮ੍ਰਿਤਸਰ, 13 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਵੱਲੋਂ ਜਲ੍ਹਿਆਂਵਾਲਾ ਬਾਗ ਸਾਕੇ …
Punjab Post Daily Online Newspaper & Print Media