Wednesday, October 7, 2026

ਬਿਨਾਂ ਲਾਇਸੰਸ ਬਾਇਓ ਡੀਜ਼ਲ ਸਟੋਰ ਕਰਨਾ ਤੇ ਵੇਚਣਾ ਕਾਨੂੰਨੀ ਅਪਰਾਧ – ਜਸਜੀਤ ਕੌਰ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਬਾਇਓ ਡੀਜ਼ਲ ਦੀ ਅਣਧਿਕਾਰਤ ਤੌਰ ‘ਤੇ ਵਿਕਰੀ ਨੂੰ ਰੋਕਣ ਲਈ ਅਲੱਗ ਅਲੱਗ ਵਿਭਾਗਾਂ ਦੀ ਸਾਂਝੀ ਟੀਮ ਦਾ ਗਠਨ ਕਰਕੇ ਅਚਨਚੇਤ ਚੈਕਿੰਗਾਂ ਕੀਤੀਆਂ ਜਾਣ।ਜਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮੈਡਮ ਜਸਜੀਤ ਕੌਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਿਨਾਂ ਲਾਇਸੈਂਸ ਤੋਂ ਬਾਇਓ ਡੀਜ਼ਲ ਸਟੋਰ ਕਰਨਾ, ਵੇਚਣਾ ਜਾਂ ਹਾਈ ਸਪੀਡ ਡੀਜ਼ਲ ਵਿੱਚ ਮਿਲਾਵਟ ਕਰਨਾ ਇਕ ਦੰਡਯੋਗ/ ਸਜ਼ਾਯੋਗ ਕਾਨੂੰਨੀ ਅਪਰਾਧ ਹੈ।ਉਨ੍ਹਾਂ ਇਹ ਵੀ ਕਿਹਾ ਕਿ ਚੈਕਿੰਗ ਦੌਰਾਨ ਕੋਈ ਵੀ ਕੋਈ ਵੀ ਲਇਸੈਂਸ ਤੋਂ ਬਿਨਾਂ ਵਿਕਰੀ ਕਰਦਾ ਪਾਇਆ ਜਾਂਦਾ ਹੈ ਤਾਂ ਬਣਦੀ ਕਨੂੰਨੀ ਕਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …