ਅੰਮ੍ਰਿਤਸਰ, 22 ਜੂਨ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਵਿਖੇ ਹੋਈ ਮੀਟਿੰਗ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ
ਸਿੰਘ ਨਿੱਜਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਧਰਮ ਪ੍ਰਚਾਰ ਕਮੇਟੀ ਵਲੋਂ ਧਾਰਮਿਕ, ਇਤਿਹਾਸ ਅਤੇ ਪੰਜਾਬੀ ਅਧਿਆਪਕਾਂ ਲਈ ਇੱਕ ਵਿਸ਼ੇਸ਼ ਸੈਮੀਨਾਰ 23-06-2022 ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਸ੍ਰੀ ਕਲਗੀਧਰ ਆਡੀਟੋਰੀਅਮ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 1:30 ਵਜੇ ਤੱਕ ਕਰਵਾਉਣ ਦਾ ਫੈਸਲਾ ਲਿਆ ਗਿਆ।
ਧਰਮ ਪ੍ਰਚਾਰ ਕਮੇਟੀ ਦੇ ਕੋਆਰਡੀਨੇਟਰ ਪ੍ਰੋ. ਹਰੀ ਸਿੰਘ ਨੇ ਦੱਸਿਆ ਕਿ ਸੈਮੀਨਾਰ ‘ਚ ਪ੍ਰੋ. (ਡਾ.) ਬਲਵੰਤ ਸਿੰਘ ਢਿੱਲੋਂ ਸਾਬਕਾ ਪ੍ਰੋਫੈਸਰ ਅਤੇ ਡੀਨ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਸਿੱਖ ਧਰਮ ਦਾ ਅਧਿਆਤਮਕ ਅਨੁਭਵ ਅਤੇ ਇਸ ਦੀ ਵਿਲੱਖਣਤਾ` ਅਤੇ ‘ਸਿੱਖ ਇਤਿਹਾਸ ਦੀ ਖੋਜ਼ ਪ੍ਰਤੀ ਪਹੁੰਚ ਵਿਧੀ` ਵਿਸ਼ੇ ‘ਤੇ ਆਪਣੇ ਵਿਚਾਰ ਰੱਖਣਗੇ।ਸੈਮੀਨਾਰ ਦੌਰਾਨ ਡਾ. ਬਲਵੰਤ ਸਿੰਘ ਢਿੱਲੋਂ ਵਲੋਂ ਲਿਖਤ ਪੁਸਤਕਾਂ ‘ਸਿੱਖ ਇਤਿਹਾਸ ਦੀ ਫ਼ਾਰਸੀ ਇਤਿਹਾਸਕਾਰੀ ਅਤੇ ‘ਗੁਰੂ ਤੇਗ ਬਹਾਦਰ-ਵਿਰਸਾ ਤੇ ਵਿਰਾਸਤ` ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਨਿੱਜਰ ਵੱਲੋਂ ਰਲੀਜ਼ ਕੀਤੀਆਂ ਜਾਣਗੀਆਂ।
ਮੀਟਿੰਗ ਵਿਚ ਧਰਮ ਪ੍ਰਚਾਰ ਕਮੇਟੀ ਦੇ ਕੋਆਰਡੀਨੇਟਰ ਪ੍ਰੋ. ਹਰੀ ਸਿੰਘ, ਚੀਫ਼ ਖ਼ਾਲਸਾ ਦੀਵਾਨ ਮੁੱਖ ਦਫ਼ਤਰ ਮੈਂਬਰ ਇੰਚਾਰਜ਼ ਸੁਖਜਿੰਦਰ ਸਿੰਘ ਪ੍ਰਿੰਸ, ਜਸਪਾਲ ਸਿੰਘ ਢਿੱਲੋਂ, ਮਨਦੀਪ ਸਿੰਘ ਬੇਦੀ, ਹਰਵਿੰਦਰਪਾਲ ਸਿੰਘ ਚੁੱਗ ਆਦਿ ਮੈਂਬਰ ਸਾਹਿਬਾਨ ਤੋਂ ਇਲਾਵਾ ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਅਤੇ ਹਰਦਿਆਲ ਸਿੰਘ ਹਾਜ਼ਰ ਸਨ।
Check Also
ਖਾਲਸਾ ਯੂਨੀਵਰਸਿਟੀ ਵੱਲੋਂ ਵਿਸ਼ਵ ਫੋਟੋਗ੍ਰਾਫੀ ਦਿਵਸ ‘ਤੇ ਵਿਸ਼ੇਸ਼ ਲੈਕਚਰ
ਅੰਮ੍ਰਿਤਸਰ, 22 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਯੂਨੀਵਰਸਿਟੀ ਦੇ ਜਰਨਲਿਜ਼ਮ ਐਂਡ ਮਾਸ ਕਮਿਊਨੀਕੇਸ਼ਨ ਵਿਭਾਗ ਵੱਲੋਂ …
Punjab Post Daily Online Newspaper & Print Media