Monday, June 15, 2026

ਪੰਜਾਬ ਪੁਲਿਸ ਦੀਆਂ ਪੋਸਟਾਂ ਲਈ ਲੜਕਿਆਂ ਦੇ ਫਿਜ਼ੀਕਲ ਟੈਸਟ ਦੀ ਤਿਆਰੀ ਲਈ ਕੈਂਪ ਸ਼ੁਰੂ

ਅੰਮ੍ਰਿਤਸਰ, 22 ਜੂਨ (ਸੁਖਬੀਰ ਸਿੰਘ) – ਸੀ-ਪਾਈਟ ਕੈਂਪ ਦੇ ਇੰਚਾਰਜ਼ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਉਣ ਵਾਲੇ ਕੁੱਝ ਸਮੇਂ ਤੱਕ ਪੰਜਾਬ ਪੁਲਿਸ ਦੀ ਭਰਤੀ ਦੀਆਂ 10314 ਅਸਾਮੀਆਂ ਭਰੀਆਂ ਜਾਣੀਆਂ ਹਨ।ਸੀ-ਪਾਈਟ ਕੈਂਪ ਰਣੀਕੇ ਜ੍ਹਿਲਾ ਅੰਮ੍ਰਿਤਸਰ ਵਿਖੇ ਪੰਜਾਬ ਪੁਲਿਸ ਵਿੱਚ ਕਾਂਸਟੇਬਲ ਦੀਆਂ ਪੋਸਟਾਂ ਲਈ ਫਿਜ਼ੀਕਲ ਟੈਸਟ ਦੀ ਤਿਆਰੀ ਸ਼ੁਰੂ ਹੈ।ਚਾਹਵਾਨ ਲੜਕੇ ਟਰੇਨਿੰਗ ਲੈਣ ਲਈ 23 ਜੂਨ 2022 ਤੋਂ 30 ਜੂਨ 2022 ਤੱਕ ਸਵੇਰੇ 09.00 ਵਜੇ ਤੋਂ 12.00 ਵਜੇ ਤੱਕ ਸੀ-ਪਾਈਟ ਕੈਂਪ ਵਿਖੇ ਆ ਕੇ ਆਪਣੀ ਰਜ਼ਿਸਟਰੇਸਨ ਕਰਵਾ ਸਕਦੇ ਹਨ।ਯੂਵਕਾਂ ਦੀ ਉਮਰ 18 ਤੋਂ 25 ਸਾਲ, ਕੱਦ 5 ਫੁੱਟ 7 ਇੰਚ ਹੋਵੇ।ਯੂਵਕ ਆਪਣੇ ਨਾਲ ਬਾਰਵੀਂ ਕਲਾਸ ਦਾ ਸਰਟੀਫਿਕੇਟ, ਅਧਾਰ ਕਾਰਡ, ਪਾਸਪੋਰਟ ਸਾਈਜ ਫੋਟੋ, ਜਾਤੀ ਅਤੇ ਪੰਜਾਬ ਦੇ ਵਸਨੀਕ ਦਾ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ ਨਾਲ ਲੈ ਕੇ ਆਉਣ।ਟਰੇਨਿੰਗ ਦੌਰਾਨ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵਲੋਂ ਮੁਫਤ ਮੁਹੱਈਆ ਕਰਵਾਇਆ ਜਾਵੇਗਾ । ਯੁਵਕਾਂ ਦੀ ਟਰੇਨਿੰਗ 01 ਜੂਨ 2022 ਤੋਂ ਸ਼ੁਰੂ ਹੈ, ਇਸ ਸਬੰਧੀ ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 9876030372, 7009317626 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਸੰਯੁਕਤ ਰਾਸ਼ਟਰ ਦੇ ਅੰਤਰ-ਧਰਮ ਸੰਵਾਦ ਵਿੱਚ ਗੂੰਜ਼ੀ ਸਿੱਖ ਸੋਚ

ਵਿਸ਼ਵ ਮੰਚ ’ਤੇ ਸਿੱਖ ਨੈਤਿਕ ਚਿੰਤਨ ਦੀ ਮਜ਼ਬੂਤ ਹਾਜ਼ਰੀ ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) …