ਸੰਗਰੂਰ, 23 ਜੂਨ (ਜਗਸੀਰ ਲੌਂਗੋਵਾਲ) – ਸਥਾਨਕ ਗਣਪਤੀ ਫੈਸ਼ਨਵੀਅਰ ਦੇ ਸ਼ੋਅ ਰੂਮ ਨੂੰ ਲੱਗੀ ਭਿਆਨਕ ਅੱਗ ਕਾਰਨ ਦੁਕਾਨਦਾਰ ਦਾ ਲੱਖਾਂ ਰੁਪਏ ਦਾ
ਨੁਕਸਾਨ ਹੋ ਗਿਆ।ਮੰਡੀ ਅਤੇ ਸ਼ਹਿਰ ਦੇ ਦਰਜ਼ਨਾਂ ਵਪਾਰੀਆਂ ਅਤੇ ਹੋਰਾਂ ਨੇ ਸਥਾਨਕ ਵਿਧਾਇਕ ਅਮਨ ਅਰੋੜਾ ਰਾਹੀਂ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਹੈ।ਜਿਸ ਵਿੱਚ ਲਿਖਿਆ ਹੈ ਕਿ ਸ਼ੋਅਰੂਮ ਦੇ ਨਾਲ ਉਨ੍ਹਾਂ ਦੀ ਰਿਹਾਇਸ਼ ਦਾ ਵੀ ਭਾਰੀ ਨੁਕਸਾਨ ਹੋਇਆ ਹੈ।ਸੰਦੀਪ ਜੈਨ, ਰਾਜੇਸ਼ ਗਰਗ, ਹਨੀ ਗਰਗ ਆਦਿ ਨੇ ਦੱਸਿਆ ਕਿ ਸਰਕਾਰ ਨੂੰ ਤੁਰੰਤ ਦੁਕਾਨਦਾਰ ਨੂੰ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਉਹ ਦੁਬਾਰਾ ਆਪਣੇ ਪੈਰਾਂ ’ਤੇ ਖੜ੍ਹਾ ਹੋ ਸਕੇ।ਅਮਨ ਅਰੋੜਾ ਨੇ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਸਬੰਧੀ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲ ਕਰਨਗੇ।ਅਮਨ ਅਰੋੜਾ ਦੇ ਨਾਲ ਵਿਧਾਇਕ ਗੋਲਡੀ ਕੰਬੋਜ਼ (ਜਲਾਲਾਬਾਦ), ਦਵਿੰਦਰ ਸਿੰਘ ਲਾਡੀ (ਧਰਮਕੋਟ), ਵਿਧਾਇਕ ਗੁਰਮੀਤ ਸਿੰਘ ਖੁਡੀਆ (ਲੰਬੀ) ਨੇ ਵੀ ਪੀੜਤ ਦੁਕਾਨਦਾਰ ਨਾਲ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media