Sunday, December 22, 2024

ਭਾਈ ਘਨ੍ਹਈਆ ਜੀ ਸੁਸਾਇਟੀ ਵੱਲੋਂ ਗੁ: ਦਰਬਾਰ ਸਾਹਿਬ ਖਡੂਰ ਸਾਹਿਬ ਵਿਖੇ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ

PPN0112201408
ਅੰਮ੍ਰਿਤਸਰ, 1 ਦਸੰਬਰ (ਸੁਖਬੀਰ ਸਿੰਘ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ:) ਵੱਲੋਂ “ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਖਡੂਰ ਸਾਹਿਬ ਜ਼ਿਲ੍ਹਾ ਤਰਨਤਾਰਨ ਵਿਖੇ ਸ. ਭੁਪਿੰਦਰ ਸਿੰਘ, ਕਾਕਾ ਹਰਪ੍ਰੀਤ ਸਿੰਘ ਇੰਗਲੈਂਡ ਵਾਲੇ ਅਤੇੇ ਸ. ਰਾਜਿੰਦਰ ਸਿੰਘ ਸਾਬਕਾ ਸਰਪੰਚ ਫਤਹਿਪੁਰ ਬਦੇਸਾਂ ਦੇ ਸਹਿਯੋਗ ਨਾਲ ਅੱਖਾਂ ਦਾ ਫ਼੍ਰੀ ਚੈੱਕਅੱਪ ਕੈਂਪ ਲਗਾਇਆ ਗਿਆ, ਜਿਸ ਦਾ ਸ਼ੁੱਭ ਆਰੰਭ ਪਦਮ ਸ੍ਰੀ ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ, ਖਡੂਰ ਸਾਹਿਬ ਜੀ ਵੱਲੋਂ ਅਰਦਾਸ ਉਪਰੰਤ ਕੀਤਾ ਗਿਆ।
ਪ੍ਰੈਸ ਸਕੱਤਰ ਦਵਿੰਦਰ ਸਿੰਘ ਨੇ ਭੇਜੇ ਬਿਆਨ ਵਿੱਚ ਦੱਸਿਆ ਹੈ ਕਿ ਕੈਂਪ ਦੌਰਾਨ 620 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕਅੱਪ ਕੀਤਾ ਗਿਆ ਜਿਸ ਵਿੱਚੋਂ 135 ਮਰੀਜ਼ਾਂ ਦੀਆਂ ਅੱਖਾਂ ਦਾ ਚੈੱਕ ਅੱਪ ਕਰਕੇ ਫ਼੍ਰੀ ਅਪਰੇਸ਼ਨ ਬਿਨਾਂ ਟਾਂਕੇ ਤੋਂ ਲੈਂਜ਼ ਪੁਆ ਕੇ ਨਿਰਮਲਜੋਤ ਆਈ ਹਸਪਤਾਲ ਤੋਂ ਕਰਵਾਏ ਜਾ ਰਹੇ ਹਨ।ਮਰੀਜ਼ਾਂ ਨੂੰ ਨਜ਼ਰ ਦੀਆਂ ਐਨਕਾਂ ਅਤੇ ਦਵਾਈਆਂ ਫ੍ਰੀ ਦਿੱਤੀਆਂ ਗਈਆਂ।ਇਸ ਮੌਕੇ ਭਾਈ ਮਨਜੀਤ ਸਿੰਘ ਚੇਅਰਮੈਨ ਦੀ ਰਹਿਨੁਮਾਈ ਹੇਠ ਡਾ. ਰਘਬੀਰ ਸਿੰਘ ਬੈਂਸ, ਸ. ਭੂਪਿੰਦਰ ਸਿੰਘ, ਸ. ਹਰਪ੍ਰੀਤ ਸਿੰਘ, ਇੰਜ. ਦਰਸ਼ਨ ਸਿੰਘ ਪ੍ਰਧਾਨ, ਸ. ਜੋਗਿੰਦਰ ਸਿੰਘ ਟੰਡਨ, ਸ. ਜਸਬੀਰ ਸਿੰਘ ਸੇਠੀ, ਸ੍ਰੀ ਪਵਨ ਕੁਮਾਰ, ਸ. ਗੁਰਬਖਸ਼ ਸਿੰਘ ਬੱਗਾ, ਸ੍ਰੀ ਮੁਨੀ ਲਾਲ ਜੀ, ਸ. ਰਣਬੀਰ ਸਿੰਘ ਰਾਣਾ, ਸ. ਧਰਮ ਬੀਰ ਸਿੰਘ, ਸ. ਹਰਬਚਨ ਸਿੰਘ, ਸ. ਅਮਰ ਸਿੰਘ ਭੁੱਲਰ, ਸ. ਪਿਆਰਾ ਸਿੰਘ, ਸ. ਤਜਿੰਦਰ ਸਿੰਘ ਫੋਰਮੈਨ, ਸ. ਗੁਰਮੀਤ ਸਿੰਘ, ਸ. ਇਕਬਾਲ ਸਿੰਘ ਅਤੇ ਹਸਪਤਾਲ ਦੇ ਸਟਾਫ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ।

Check Also

ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ

ਸੰਗਰੂਰ, 21 ਦਸੰਬਰ (ਜਗਸੀਰ ਲੌਂਗੋਵਾਲ) – ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ …

Leave a Reply