ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਵਿਸ਼ਵ ਦੇ 190 ਦੇਸ਼ਾਂ ਦੇ ਸ਼ਤਰੰਜ ਖਿਡਾਰੀਆਂ ਦੀ ਸ਼ਮੂਲੀਅਤ ਅਤੇ ਭਾਰਤ ’ਚ ਪਹਿਲੀ ਵਾਰ ਆਯੋਜਿਤ ਹੋਣ ਜਾ ਰਹੀ
44ਵੀਂ ਚੈਸ ਓਲੰਪੀਆਡ ਦੀ ਪਹਿਲੀ ਵਾਰ ਜਗਾਈ ਗਈ ਸ਼ਤਰੰਜ਼ ਉਲੰਪੀਆਡ ਮਸ਼ਾਲ ਰਿਲੇਅ ਅੱਜ ਵਾਹਗਾ ਬਾਰਡਰ ਪੁੱਜੀ।ਖੁੱਲ੍ਹੀ ਜੀਪ ’ਚ ਸਵਾਰ ਚੈਸ ਦੇ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਦੇ ਹੱਥ ’ਚ ਫੜੀ ਇਸ ਸ਼ਤਰੰਜ ਮਸ਼ਾਲ ਦਾ ਪੰਜਾਬ ਸਰਕਾਰ, ਜ਼ਿਲ੍ਹਾ ਪ੍ਰਸ਼ਾਸਨ, ਐਨ.ਆਈ.ਐਸ, ਖਿਡਾਰੀਆਂ, ਵਿਦਿਆਰਥੀਆਂ, ਨਹਿਰੂ ਯੁਵਾ ਕੇਂਦਰ ਦੇ ਵਲੰਟੀਅਰਾਂ ਅਤੇ ਪੰਜਾਬ ਸਟੇਟ ਚੈਸ ਐਸੋਸੀਏਸ਼ਨ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਅਤੇ ਖਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਭੰਗੜੇ ਦੀ ਵਧੀਆ ਪੇਸ਼ਕਾਰੀ ਕੀਤੀ।
ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਮਸ਼ਾਲ ਦਾ ਸਵਾਗਤ ਤੇ ਪੁੱਜੇ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਖੇਡਾਂ, ਖਿਡਾਰੀਆਂ ਨੂੰ ਪ੍ਰਫੁਲਿਤ ਕਰਨ ਦੇ ਨਾਲ-ਨਾਲ ਸੂਬੇ ’ਚ ਖੇਡਾਂ ਲਈ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵਚਨਬੱਧ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਕੂਲੀ ਪੱਧਰ ਤੋਂ ਹੀ ਖੇਡਾਂ ਨੂੰ ਤਰਜ਼ੀਹ ਦੇ ਰਹੀ ਹੈ।ਚੈਸ ਮਸ਼ਾਲ, ਸ਼ਤਰੰਜ ਖੇਡ ਲਈ ਇੱਕ ਨਵੀਂ ਸ਼ੁਰੂਆਤ ਹੈ, ਜੋ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਲਈ ਹੋਰ ਉਤਸ਼ਾਹਤ ਕਰ ਰਹੀ ਹੈ।
ਇਸ ਦੌਰਾਨ ਵਾਹਗਾ ਬਾਰਡਰ ਵਿਖੇ ਚੈਸ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਨੇ ਛੋਟੀ ਉਮਰ ਦੇ ਖਿਡਾਰੀਆਂ ਨਾਲ ਚੈਸ ਬੋਰਡ ’ਤੇ ਚੈਸ ਖੇਡ ਕੇ ਉਨਾਂ ਨੂੰ ਸ਼ਤਰੰਜ ਖੇਡਣ ਲਈ ਪ੍ਰੇਰਿਤ ਕੀਤਾ। ਇਸ ਤੋਂ ਬਾਅਦ ਸ਼ਤਰੰਜ ਡਿਪਟੀ ਕਮਿਸ਼ਨਰ ਵਲੋਂ ਉਲੰਪੀਆਡ ਮਸ਼ਾਲ ਗ੍ਰੈਂਡ ਮਾਸਟਰ ਦੀਪ ਸੇਨ ਗੁਪਤਾ ਨੂੰ ਸੌਂਪ ਕੇ ਅਗਲੇ ਪੜਾਅ ਕੁਰਕਸ਼ੇਤਰ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰੰਘ, ਐਸ:ਡੀ:ਐਮ ਹਰਪ੍ਰੀਤ ਸਿੰਘ, ਬੀ:ਐਸ:ਐਫ ਕਮਾਂਡੈਂਟ ਜਸਬੀਰ ਸਿੰਘ, ਪੰਜਾਬ ਚੈਸ ਐਸੋਸੀਏਸ਼ਨ ਦੇ ਪ੍ਰਧਾਨ ਮਨੀਸ਼ ਥਾਪਰ, ਅੰਮ੍ਰਿਤਸਰ ਚੈਸ ਐਸੋਸੀਏਸ਼ਨ ਦੇ ਜਨਰਲ ਸਕੱਤਰ ਦਾਨਿਸ਼ ਅਤੇ ਹੋਰ ਅਧਿਕਾਰੀ ਮੌਜ਼ੂਦ ਸਨ।
Check Also
ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ
ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …
Punjab Post Daily Online Newspaper & Print Media