ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਡਾ. ਪਰਮਜੀਤ ਸਿੰਘ ਕਲਸੀ ਜ਼ਿਲ੍ਹਾ ਭਾਸ਼ਾ ਅਫਸਰ ਨੇ ਕਿਹਾ ਹੈ ਕਿ ਭਾਸ਼ਾ ਵਿਭਾਗ ਪੰਜਾਬ ਵੱਲੋਂ ਜ਼ਿਲ੍ਹਾ ਪੱਧਰ ਤੇ ਉਰਦੂ ਦੀ ਮੁਫ਼ਤ ਪੜਾਈ ਕਰਾਉਣ ਲਈ ਉਰਦੂ ਆਮੋਜ਼ ਕਲਾਸ ਦਾ ਨਵਾਂ ਦਾਖਲਾ ਜ਼ਿਲ੍ਹਾ ਭਾਸ਼ਾ ਅਫਸਰ ਅੰਮ੍ਰਿਤਸਰ ਦੇ ਦਫਤਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੀਸਰੀ ਮੰਜ਼ਿਲ ਵਿਖੇ 1 ਜੁਲਾਈ ਤੋਂ ਸ਼ੁਰੂ ਹੋਵੇਗਾ ਅਤੇ 9 ਜੁਲਾਈ 2022 ਤੱਕ ਜਾਰੀ ਰਹੇਗਾ।
ਜਿਲ੍ਹਾ ਭਾਸ਼ਾ ਅਫਸਰ ਨੇ ਦੱਸਿਆ ਕਿ ਇਸ ਕੋਰਸ ਦੀ ਮਿਆਦ 6ਬਮਹੀਨੇ ਹੋਵੇਗੀ ਅਤੇ ਭਾਸ਼ਾ ਵਿਭਾਗ ਵੱਲੋਂ ਸਿਖਲਾਈ ਮੁਫ਼ਤ ਦਿੱਤੀ ਜਾਂਦੀ ਹੈ।ਇਸ ਕੋਰਸ ਲਈ ਸ਼ਾਮ 5.15 ਤੋਂ 6.15 ਵਜੇ ਤੱਕ ਦਫਤਰੀ ਕੰਮ ਵਾਲੇ ਦਿਨ ਕਲਾਸਾਂ ਲਗਾਈਆਂ ਜਾਂਦੀਆਂ ਹਨ।ਉਰਦੂ ਸਿੱਖਣ ਲਈ ਜਿਥੇ ਘਰੇਲੂ ਕਾਰੋਬਾਰੀ ਵਿਅਕਤੀ ਆਉਂਦੇ ਹਨ, ਉਥੇ ਡਾਕਟਰ, ਵਕੀਲ, ਵਸੀਕਾ ਨਵੀਸ, ਪਟਵਾਰੀ ਮਾਲ ਵਿਭਾਗ ਦੇ ਅਧਿਕਾਰੀ ਸਾਹਿਤਕਾਰ ਵੀ ਇਸ ਕੋਰਸ ਨੂੰ ਸਿੱਖਦੇ ਹਨ।ਕੋਰਸ ਲਈ ਦਾਖ਼ਲਾ ਫਾਰਮ ਇਸ ਦਫ਼ਤਰ ਪ੍ਰਾਪਤ ਕੀਤਾ ਜਾ ਸਕਦਾ ਹੈ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media