ਅੰਮ੍ਰਿਤਸਰ, 24 ਜੂਨ (ਸੁਖਬੀਰ ਸਿੰਘ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਅੱਜ ਅੰਮ੍ਰਿਤਸਰ ਦੀਆਂ ਸਰਗਰਮ ਕਿਸਾਨ ਜਥੇਬੰਦੀਆਂ ਨੇ ਜੀ.ਏ ਅੰਮ੍ਰਿਤਸਰ ਨੂੰ
ਅਗਨੀਪੱਥ ਦੇ ਵਿਰੋਧ ਵਿੱਚ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੱਤਾ।ਇਹਨਾਂ ਜਥੇਬੰਦੀਆਂ ਦੀ ਅਗਵਾਈ ਰਤਨ ਸਿੰਘ ਰੰਧਾਵਾ ਜਮਹੂਰੀ ਕਿਸਾਨ ਸਭਾ, ਬਲਕਾਰ ਸਿੰਘ ਦੁਧਾਲਾ ਕੁੱਲ ਹਿੰਦ ਕਿਸਾਨ ਸਭਾ, ਜਤਿੰਦਰ ਸਿੰਘ ਛੀਨਾ ਕਿਰਤੀ ਕਿਸਾਨ ਯੂਨੀਅਨ ਤੇ ਬਲਬੀਰ ਸਿੰਘ ਝਾਮਕਾ ਪੰਜਾਬ ਕਿਸਾਨ ਯੂਨੀਅਨ ਨੇ ਕੀਤੀ।ਉਕਤ ਆਗੂਆਂ ਨੇ ਕਿਹਾ ਕਿ ਨੌਜਵਾਨਾਂ ਨੂੰ ਸਾਂਤਮਈ ਤਰੀਕੇ ਨਾਲ ਅਗਨੀਪੱਥ ਕਨੂੰਨ ਦਾ ਵਿਰੋਧ ਕਰਨਾ ਚਾਹੀਦਾ ਹੈ।ਨੌਜਵਾਨਾਂ ਦੇ ਨਾਲ ਪੰਜਾਬ ਦੇ ਸੰਯੁਕਤ ਕਿਸਾਨ ਮੋਰਚੇ ਦੀਆਂ ਜਥੇਬੰਦੀਆਂ ਮੋਢੇ ਨਾਲ ਮੋਢਾ ਜੋੜ ਕੇ ਖੜੀਆਂ ਹਨ।ਉਹਨਾਂ ਕਿਹਾ ਕਿ ਜਿਸ ਦਿਨ ਤੋਂ ਅਗਨੀਪੱਥ ਦਾ ਸਰਕਾਰ ਵਲੋਂ ਐਲਾਨ ਹੋਇਆ ਹੈ, ਪੂਰੇ ਦੇਸ਼ ਦੇ ਨੌਜਵਾਨਾਂ ਵਿੱਚ ਗੁੱਸੇ ਦੀ ਹੈ।ਇਸ ਵਾਸਤੇ ਇਸ ਕਨੂੰਨ ਨੂੰ ਛੇਤੀ ਤੋਂ ਛੇਤੀ ਵਾਪਿਸ ਲਿਆ ਜਾਵੇ।ਜੇ ਸਰਕਾਰ ਅਗਨੀਪਥ ਕਨੂੰਨ ਰੱਦ ਨਹੀਂ ਕਰਦੀ ਤਾਂ ਇਸ ਦੇ ਨਤੀਜੇ ਮਾਰੂ ਹੋ ਸਕਦੇ ਹਨ।ਆਗੂਆਂ ਨੇ ਰਾਸ਼ਟਰਪਤੀ ਕੋਲੋਂ ਮੰਗ ਕੀਤੀ ਕਿ ਫੌਜ ਵਿੱਚ ਜਵਾਨਾਂ ਦੀ ਭਰਤੀ ਪਹਿਲਾਂ ਦੀ ਤਰ੍ਹਾਂ ਹੀ ਕੀਤੀ ਜਾਵੇ ਤਾਂ ਜੋ ਨੌਜਵਾਨਾਂ ਦੇ ਦਿਲਾਂ ਵਿੱਚ ਦੇਸ਼ ਪ੍ਰੇਮ ਦੀ ਭਾਵਨਾ ਬਣੀ ਰਹੇ।
ਇਸ ਮੌਕੇ ਬਾਬਾ ਅਰਜਨ ਸਿੰਘ, ਪ੍ਰਕਾਸ਼ ਸਿੰਘ ਕੈਰੋਨੰਗਲ, ਡਾਕਟਰ ਸ਼ਮਸ਼ੇਰ ਸਿੰਘ, ਗੁਰਜੰਟ ਸਿੰਘ ਭਲਵਾਨ, ਮਲਕੀਤ ਸਿੰਘ, ਜੁਗਰਾਜ ਸਿੰਘ, ਕਿਰਨਬੀਰ ਸਿੰਘ, ਬਲਕਾਰ ਸਿੰਘ, ਮੰਗਲ ਸਿੰਘ ਧਰਮਕੋਟ, ਮਨੋਹਰ ਸਿੰਘ, ਮਨਦੀਪ ਸਿੰਘ ਮੁਰਾਦਪੁਰਾ ਤੇ ਸਰਪੰਚ ਬਲਵਿੰਦਰ ਸਿੰਘ ਮੁਰਾਦਪੁਰਾ ਹਾਜਰ ਸਨ।
Check Also
ਹਵਾ ਪ੍ਰਦੂਸ਼ਣ ਸਿਹਤ ਲਈ ਵੱਧ ਰਿਹਾ ਖਤਰਾ- ਇੰਡੀਅਨ ਮੈਡੀਕਲ ਐਸੋਸੀਏਸ਼ਨ
ਅੰਮ੍ਰਿਤਸਰ, 13 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਹਵਾ ਪ੍ਰਦੂਸ਼ਣ ਹੁਣ ਸਿਰਫ਼ ਸਰਦੀਆਂ ਦੀ ਸਮੱਸਿਆ …
Punjab Post Daily Online Newspaper & Print Media