ਅੰਮ੍ਰਿਤਸਰ, 25 ਜੂਨ (ਖੁਰਮਣੀਆਂ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਇਨਹਾਂਸਮੈਂਟ ਡਾਇਰੈਕਟੋਰੇਟ ਵਲੋਂ ਯੂਨੀਵਰਸਿਟੀ ਦੇ ਕੈਂਪਸ ਵਿਖੇ ਪ੍ਰਸਿੱਧ ਕੰਪਨੀ ਹਲਦੀਰਾਮ ਸਨੈਕਸ ਪ੍ਰਾ. ਲਿਮ. (ਐਚ.ਐਸ.ਪੀ.ਐਲ) ਵੱਲੋਂ ਕੈਂਪਸ ਪਲੇਸਮੈਂਟ ਡਰਾਈਵ ਦਾ ਆਯੋਜਨ ਕੀਤਾ ਗਿਆ।ਯੂਨੀਵਰਸਿਟੀ ਦੇ ਬੀ.ਟੈਕ ਫੂਡ ਟੈਕ ਦੇ ਦੋ ਵਿਦਿਆਰਥੀਆਂ ਨੂੰ 23 ਹਜ਼ਾਰ ਰੁਪਏ ਪ੍ਰਤੀ ਮਹੀਨਾ ਸ਼ੁਰੂਆਤੀ ਵਜੀਫੇ `ਤੇ ਚੁਣਿਆ ਗਿਆ।ਇਹ ਵਿਦਿਆਰਥੀ ਜੂਨ 2022 ਵਿੱਚ ਆਪਣਾ ਕੋਰਸ ਪੂਰਾ ਕਰਨ ਤੋਂ ਬਾਅਦ ਜੁਲਾਈ 2022 ਵਿੱਚ ਆਪਣੀਆਂ ਨੌਕਰੀਆਂ `ਤੇ ਚਲੇ ਜਾਣਗੇ।ਕੰਪਨੀ ਦੇ ਨਾਲ ਕੈਰੀਅਰ ਸ਼ੁਰੂ ਕਰਨ ਤੋਂ ਪਹਿਲਾਂ, ਉਨ੍ਹਾਂ ਨੂੰ ਇੱਕ ਸਾਲ “ਯੰਗ ਟੈਕਨੀਕਲ ਟਰੇਨੀ ਪ੍ਰੋਗਰਾਮ” ਪ੍ਰਦਾਨ ਕੀਤਾ ਜਾਵੇਗਾ।
ਹਲਦੀਰਾਮ ਸਨੈਕਸ ਤੋਂ ਸ਼ਾਂਤਨੂ ਰਾਏ ਅਤੇ ਅਭੈ ਕੁਮਾਰ ਨੇ ਯੂਨੀਵਰਸਿਟੀ ਦਾ ਦੌਰਾ ਕੀਤਾ।ਉਨ੍ਹਾਂ ਨੇ ਵਿਦਿਆਰਥੀਆਂ ਦੀ ਚੋਣ ਲਿਖਤੀ ਪ੍ਰੀਖਿਆ ਅਤੇ ਇੰਟਰਵਿਊ ਰਾਹੀਂ ਕੀਤੀ।ਡਾ. ਮਨਿੰਦਰ ਕੌਰ ਮੱਖੀ ਫੂਡ ਟੈਕ. ਵਿਭਾਗ ਅਤੇ ਵਿਭਾਗ ਦੇ ਹੋਰ ਸੀਨੀਅਰ ਪ੍ਰੋਫੈਸਰਾਂ ਨੇ ਕੰਪਨੀ ਅਧਿਕਾਰੀਆਂ ਨਾਲ ਅਗਲੇ ਪ੍ਰੋਗਰਾਮਾਂ ਬਾਰੇ ਗੱਲਬਾਤ ਕੀਤੀ।
ਵਾਈਸ ਚਾਂਸਲਰ ਡਾ. ਜਸਪਾਲ ਸਿੰਘ ਸੰਧੂ ਅਤੇ ਡੀਨ ਅਕਾਦਮਿਕ ਮਾਮਲੇ ਡਾ. ਐਸ.ਐਸ ਬਹਿਲ ਨੇ ਵਿਦਿਆਰਥੀਆਂ ਨੂੰ ਇਸ ਵੱਡੀ ਸਫਲਤਾ ਲਈ ਵਧਾਈ ਦਿੱਤੀ।ਡਾ. ਅਮਿਤ ਚੋਪੜਾ ਨੇ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਇੰਡਸਟਰੀ ਵਲੋਂ ਬਹੁਤ ਮੰਗ ਹੈ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …