Tuesday, July 29, 2025
Breaking News

ਸਿਮਰਨਜੀਤ ਸਿੰਘ ਮਾਨ ਨੇ ਜਿੱਤੀ ਸੰਗਰੂਰ ਲੋਕ ਸਭਾ ਸੀਟ

ਅੰਮ੍ਰਿਤਸਰ, 26 ਜੂਨ (ਜਗਸੀਰ ਲੌਂਗੋਵਾਲ) – 23 ਜੂਨ ਨੂੰ ਪੰਜਾਬ ਵਿੱਚ ਹੋਈ ਸੰਗਰੂਰ ਲੋਕ ਸਭਾ ਜ਼ਿਮਨੀ ਚੋਣ ਦੀ ਅੱਜ ਹੋਈ ਗਿਣਤੀ ਵਿੱਚ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਜੇਤੂ ਕਰਾਰ ਦਿੱਤੇ ਗਏ ਹਨ, ਜਦਕਿ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੂਜੇ ਨੰਬਰ ‘ਤੇ ਰਹੇ ਹਨ।ਉਨਾਂ ਨੇ ‘ਆਪ’ ਉਮੀਦਵਾਰ ਨੂੰ 5822 ਵੋਟਾਂ ਦੇ ਫਰਕ ਨਾਲ ਹਾਰ ਦਿੱਤੀ ਹੈ।ਕਾਂਗਰਸ, ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ ਹਨ।ਸੰਗਰੂਰ ਸੀਟ ਤੋਂ ਕਾਂਟੇ ਦੀ ਟੱਕਰ ਦੌਰਾਨ ਸਿਮਰਨਜੀਤ ਸਿੰਘ ਮਾਨ ਅਤੇ ਗੁਰਮੇਲ ਸਿੰਘ ਘਰਾਚੋਂ ਅੱਗੇ ਪਿੱਛੇ ਚੱਲਦੇ ਰਹੇ।ਲੇਕਿਨ ਬਾਅਦ ‘ਚ ਸਿਮਰਨਜੀਤ ਸਿੰਘ ਮਾਨ ਦੀ ਲੀਡ ਬਰਕਰਾਰ ਰਹੀ।ਇਸ ਤਰ੍ਹਾਂ ਵੋਟਾਂ ਦੀ ਗਿਣਤੀ ਪੂਰੀ ਹੋਣ ‘ਤੇ ਸਿਮਰਨਜੀਤ ਸਿੰਘ ਮਾਨ ਨੇ 253154 ਵੋਟਾਂ ਹਾਸਲ ਕੀਤੀਆਂ ਅਤੇ ਗੁਰਮੇਲ ਸਿੰਘ ਨੂੰ ਕੁੱਲ 247332 ਵੋਟਾਂ ਪਈਆਂ।ਕਾਂਗਰਸ ਪਾਰਟੀ ਦੇ ਉਮੀਦਵਾਰ ਦਲਬੀਰ ਸਿੰਘ ਗੋਲਡੀ ਨੂੰ 79668, ਭਾਜਪਾ ਦੇ ਕੇਵਲ ਸਿੰਘ ਢਿਲੋਂ ਨੂੰ 66298 ਅਤੇ ਅਕਾਲੀ ਦਲ (ਬ) ਦੀ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ 44428 ਵੋਟਾਂ ਮਿਲੀਆਂ ਹਨ।
ਦੱਸਣਯੋਗ ਹੈ ਕਿ ਸਿਮਰਨਜੀਤ ਸਿੰਘ ਮਾਨ ਇਸ ਤੋਂ ਪਹਿਲਾਂ 1989 ਅਤੇ 1999 ‘ਚ ਦੋ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ।2022 ਵਿਧਾਨ ਸਭਾ ਚੋਣਾਂ ‘ਚ ਵੀ ਉਨਾਂ ਨੇ ਅਮਰਗੜ੍ਹ ਸੀਟ ਤੋਂ ਚੋਣ ਲੜੀ ਸੀ, ਜਿਸ ਵਿੱਚ ਉਹ ਹਾਰ ਗਏ ਸਨ।
                ਇਸੇ ਦੌਰਾਨ ਸਿਮਰਨਜੀਤ ਸਿੰਘ ਮਾਨ ਨੇ ਸੋਸ਼ਲ਼ ਮੀਡੀਆ ‘ਤੇ ਵੋਟਰਾਂ ਦਾ ਧੰਨਵਾਦ ਕਰਦਿਆਂ ਲਿਖਿਆ ਹੈ ਕਿ ‘ਧੰਨਵਾਦ ਸੰਗਰੂਰ ਵਾਲਿਓ…………

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …