ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਪਿਛਲੇ ਕਈ ਦਿਨਾਂ ਤੋਂ ਤਿੰਨ ਪੰਜਾਬ ਨੇਵਲ ਯੂਨਿਟ ਐਨ.ਸੀ.ਸੀ ਬਠਿੰਡਾ ਦੇ ਕੈਪਟਨ ਅਰਵਿੰਦ ਕੁਮਾਰ ਪਵਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੱਲ ਰਹੇ 10 ਰੋਜ਼ਾ ਐਨ.ਸੀ.ਸੀ ਸਿਖਲਾਈ ਕੈਂਪ ਦੌਰਾਨ ਪੀ.ਪੀ ਐਸ ਚੀਮਾ ਦੇ ਐਨ.ਸੀ.ਸੀ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਤੀਯੋਗਤਾਵਾਂ ਅਤੇ ਟ੍ਰੇਨਿੰਗ ਕਾਰਜ਼ਾਂ ਵਿੱਚ ਭਾਗ ਲਿਆ।ਕੈਂਪ ਦੌਰਾਨ ਜਿਥੇ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਤੋਂ ਦੂਰ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ, ਉਥੇ ਫੌਜ ਦੀ ਭਰਤੀ ਲਈ ਟਰੇਨਿੰਗ ‘ਚ ਭਾਗ ਲੈਣ ਲਈ ਜਾਣਕਾਰੀ ਵੀ ਦਿੱਤੀ ਗਈ।
ਕੈਂਪ ਕਮਾਂਡੈਂਟ ਕੈਪਟਨ ਅਰਵਿੰਦ ਕੁਮਾਰ ਪਵਾਰ ਨੇ ਬੱਚਿਆਂ ਦੀ ਸ਼ਲਾਘਾ ਕਰਦੇ ਹੋਏ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ।ਕੈਪਟਨ ਪਵਾਰ ਨੇ ਬੱਚਿਆਂ ਨੂੰ ਵੱਖ-ਵੱਖ ਪ੍ਰਕਾਰ ਦੀਆਂ ਸਮਾਜਿਕ ਮੁਸ਼ਕਿਲਾਂ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਨਾਲ ਨਜਿੱਠਣ ਲਈ ਅਤੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਯੂਨਿਟ ਦੇ ਚੀਫ ਅਫ਼ਸਰ ਦਿਵਾਕਰ ਸ਼ਰਮਾ, ਦੇਵਿੰਦਰ ਸ਼ਰਮਾ, ਕੌਸ਼ਲੇਂਦਰ ਚੌਧਰੀ, ਸ਼ੈਲੇਸ਼ ਕੁਮਾਰ, ਨਾਹਿਕ, ਕੇਵਲ ਸਿੰਘ ਅਤੇ ਸਹਾਇਕ ਮੌਜ਼ੂਦ ਰਹੇ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …