Tuesday, April 14, 2026

ਸਿਮਰਨਜੀਤ ਸਿੰਘ ਮਾਨ ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ‘ਚ ਜੇਤੂ ਕਰਾਰ

ਰਿਟਰਨਿੰਗ ਅਫ਼ਸਰ ਤੇ ਐਸ.ਐਸ.ਪੀ ਵਲੋਂ ਚੋਣ ਚੋਣ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਧੰਨਵਾਦ

ਸੰਗਰੂਰ, 26 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ‘ਚ ਸਿਮਰਨਜੀਤ ਸਿੰਘ ਮਾਨ ਨੂੰ ਜੇਤੂ ਐਲਾਨ ਦਿੱਤਾ ਗਿਆ ਹੈ।ਲੋਕ ਸਭਾ ਹਲਕੇ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿਚੋਂ 6 ਹਲਕਿਆਂ ਵਿਚ ਪਈਆਂ ਵੋਟਾਂ ਦੀ ਗਿਣਤੀ ਦੇਸ਼ ਭਗਤ ਕਾਲਜ ਬਰੜਵਾਲ ਵਿਖੇ ਸਥਾਪਤ ਗਿਣਤੀ ਕੇਂਦਰਾਂ ਵਿਖੇ ਅਤੇ ਤਿੰਨ ਹਲਕਿਆਂ ਦੀਆਂ ਵੋਟਾਂ ਦੀ ਗਿਣਤੀ ਐਸ.ਡੀ ਕਾਲਜ ਬਰਨਾਲਾ ਵਿਖੇ ਅੱਜ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਨੇਪਰੇ ਚੜੀ।ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੂੰ 2,53,154 ਵੋਟਾਂ, ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਨੂੰ 2,47,332, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਨੂੰ 79,668, ਭਾਰਤੀਯ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ 66,298, ਸ਼੍ਰੋਮਣੀ ਅਕਾਲੀ ਦਲ-ਬਸਪਾ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਰਾਜੋਆਣਾ ਨੂੰ 44,428 ਵੋਟਾਂ ਪਈਆਂ।
                       ਉਨ੍ਹਾਂ ਦੱਸਿਆ ਕਿ ਆਜ਼ਾਦ ਉਮੀਦਵਾਰ ਕੁਲਬੀਰ ਸਿੰਘ ਨੂੰ 3023 ਵੋਟਾਂ, ਆਜ਼ਾਦ ਉਮੀਦਵਾਰ ਜਗਪਾਲ ਸਿੰਘ ਨੂੰ 2691, ਆਜ਼ਾਦ ਉਮੀਦਵਾਰ ਗਗਨਦੀਪ ਸਿੰਘ ਨੂੰ 2400 ਵੋਟਾਂ, ਆਪਣੀ ਏਕਤਾ ਪਾਰਟੀ ਦੇ ਹਸਨ ਮੁਹੰਮਦ ਨੂੰ 1842 ਵੋਟਾਂ, ਆਜ਼ਾਦ ਉਮੀਦਵਾਰ ਰਤਨ ਲਾਲ ਸਿੰਗਲਾ ਨੂੰ 1717, ਆਜ਼ਾਦ ਉਮੀਦਵਾਰ ਪੱਪੂ ਕੁਮਾਰ ਨੂੰ 1414, ਆਜ਼ਾਦ ਉਮੀਦਵਾਰ ਸੁਨੈਨਾ ਨੂੰ 1390, ਪੀਪਲਜ਼ ਪਾਰਟੀ ਆਫ ਇੰਡੀਆ (ਡੈਮੋਕ੍ਰੇਟਿਕ) ਦੇ ਉਮੀਦਵਾਰ ਜਗਮੋਹਨ ਸਿੰਘ ਨੂੰ 1062, ਆਜ਼ਾਦ ਉਮੀਦਵਾਰ ਸ਼ਕਤੀ ਕੁਮਾਰ ਗੁਪਤਾ ਨੂੰ 964, ਆਜ਼ਾਦ ਉਮੀਦਵਾਰ ਅਮਨਦੀਪ ਕੌਰ ਉਪਲ ਨੂੰ 677 ਅਤੇ ਆਜ਼ਾਦ ਉਮੀਦਵਾਰ ਅਜੇ ਕੁਮਾਰ ਨੂੰ 388 ਵੋਟਾਂ ਪਈਆਂ। ਇਸੇ ਤਰ੍ਹਾਂ ਨੋਟਾ (ਇਨ੍ਹਾਂ ਵਿੱਚੋਂ ਕੋਈ ਨਹੀਂ) ਨੂੰ 2471 ਵੋਟਾਂ ਪੋਲ ਹੋਈਆਂ ਹਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …