Sunday, August 9, 2026

ਕਸਬਾ ਲੌਂਗੋਵਾਲ ਲਈ ਖੇਡ ਸਟੇਡੀਅਮ ਕਰਵਾਇਆ ਮਨਜ਼ੂਰ – ਵਿਧਾਇਕ ਅਮਨ ਅਰੋੜਾ

ਸੰਗਰੂਰ, 27 ਜੂਨ (ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਦੇ ਵਿਧਾਇਕ ਅਮਨ ਅਰੋੜਾ ਨੇ ਦਾਆਵਾ ਕੀਤਾ ਹੈ ਕਿ ਉਨਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਹਲਕੇ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ।ਕਸਬਾ ਲੌਂਗੋਵਾਲ ਵਿਖੇ ਪਿਛਲੇ ਕਈ ਦਹਾਕਿਆਂ ਤੋਂ ਬੱਚਿਆਂ ਲਈ ਖੇਡ ਸਟੇਡੀਅਮ ਦੀ ਮੰਗ ਨੂੰ ਉਨਾਂ ਨੇ ਪਹਿਲੇ ਹੀ ਬਜ਼ਟ ਸ਼ੈਸ਼ਨ ਵਿੱਚ ਹੀ ਪਾਸ ਕਰਵਾਇਆ ਹੈ।ਵਿਧਾਇਕ ਅਮਨ ਅਰੋੜਾ ਨੇ ਦੱਸਿਆ ਕਿ ਉਹਨਾਂ ਨੇ ਹਲਕੇ ਦੇ ਲੋਕਾਂ ਨਾਲ ਜੋ ਵੀ ਵਾਅਦੇ ਕੀਤੇ ਸੀ, ਉਹ ਸਾਰੇ ਪੂਰੇ ਕੀਤੇ ਜਾਣਗੇ।ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਖੇਡਾਂ ਦਾ ਬਹੁਤ ਵੱਡਾ ਯੋਗਦਾਨ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਸੂਬੇ ਵਿਚੋਂ ਜਲਦੀ ਹੀ ਨਸ਼ੇ ਦਾ ਖ਼ਾਤਮਾ ਕਰਕੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾਵੇਗਾ।ਉਨਾਂ ਕਿਹਾ ਕਿ ਹਲਕਾ ਸੁਨਾਮ ਨੂੰ ਸੂਬੇ ਵਿੱਚ ਸਭ ਤੋਂ ਸੋਹਣਾ ਬਣਾਉਣ ਦਾ ਵੀ ਉਨਾਂ ਦਾ ਟੀਚਾ ਹੈ।

Check Also

ਵਿਧਾਇਕ ਡਾ. ਗੁਪਤਾ ਨੇ ਵਿਧਾਨ ਸਭਾ ਵਿੱਚ ਸੀਵਰੇਜ਼ ਅਤੇ ਪਾਰਕਿੰਗ ਸਟੈਂਡ ਪ੍ਰੋਜੈਕਟ ਸਬੰਧੀ ਮੁੱਦੇ ਉਠਾਏ

ਅੰਮ੍ਰਿਤਸਰ, 8 ਅਗਸਤ (ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਕੇਂਦਰੀ …