ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ) – ਕਿਰਤੀ ਕਿਸਾਨ ਯੂਨੀਅਨ ਵਲੋਂ 30 ਜੂਨ ਨੂੰ ਨਹਿਰੀ ਪਾਣੀ ਦੇ ਮੁੱਦੇ ‘ਤੇ ਚੰਡੀਗੜ੍ਹ ਕੀਤੇ ਜਾ ਰਹੇ ਸੂਬਾ ਪੱਧਰੀ ਰੋਸ
ਮਜ਼ਾਹਰੇ ਦੀ ਤਿਆਰੀ ਲਈ ਸਿੱਧ ਸਮਾਧਾਂ ਲੌਂਗੋਵਾਲ ਵਿਖੇ ਮੀਟਿੰਗ ਕੀਤੀ ਗਈ।ਕਿਰਤੀ ਕਿਸਾਨ ਯੂਨੀਅਨ ਦੇ ਜਿਲ੍ਹਾ ਮੀਤ ਪ੍ਰਧਾਨ ਸੁਰਿੰਦਰ ਸਿੰਘ ਲੌਂਗੋਵਾਲ ਨੇ ਆਪਣੇ ਸੰਬੋਧਂ ‘ਚ ਦੱਸਿਆ ਕਿ ਰਸਾਇਣਕ ਖੇਤੀ ਮਾਡਲ ਨੇ ਪੰਜਾਬ ਦਾ ਹਵਾ ਪਾਣੀ ਮਿੱਟੀ ਤੇ ਵਾਤਾਵਰਣ ਪ੍ਰਦੂਸ਼ਿਤ ਅਤੇ ਪੰਜਾਬ ਦੇ ਕਿਸਾਨਾਂ ਨੂੰ ਕਰਜ਼ਾਈ ਕਰ ਦਿੱਤਾ ਹੈ।ਜਿਸ ਕਰਕੇ ਸੂਬੇ ਦੀ ਕਿਸਾਨੀ ਗਹਿਰੇ ਸੰਕਟ ਵਿੱਚ ਹੈ।ਇਸ ਵਿੱਚੋਂ ਨਿਕਲਣ ਦਾ ਹੱਲ ਇਹ ਹੀ ਹੈ ਕਿ ਮੌਜ਼ੂਦਾ ਖੇਤੀ ਮਾਡਲ ਨੂੰ ਬਦਲਿਆ ਜਾਵੇ ਅਤੇ ਕੁਦਰਤ ਤੇ ਮਨੁੱਖ ਪੱਖੀ ਹੰਡਣਸਾਰ ‘ਕੁਦਰਤੀ ਉਤਪਾਦਕ ਇਲਾਕਿਆਂ’ ਅਨੁਸਾਰ ਖੇਤੀ ਮਾਡਲ ਉਸਾਰਿਆ ਜਾਵੇ।ਜਿਸ ਨਾਲ ਨਾਲ ਹੀ ਧਰਤੀ ਹੇਠਲੇ ਪਾਣੀ ਦੀ ਵੱਡੀ ਬੱਚਤ ਹੋਵੇਗੀ।ਇਸ ਮਾਡਲ ਲਈ ਨਹਿਰੀ ਪਾਣੀ ਦੀ ਸਖਤ ਲੋੜ ਹੈ।ਉਨ੍ਹਾਂ ਕਿਹਾ ਕਿ ਪੰਜਾਬ ਨਾਲ ਕੇਂਦਰ ਲਗਾਤਾਰ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ।ਇਸ ਕਰਕੇ ਪੰਜਾਬ ਦੇ ਦਰਿਆਈ ਪਾਣੀਆਂ ਦਾ ਹੱਕ ਦੂਸਰੇ ਸੂਬਿਆਂ ਨੂੰ ਦਿੱਤਾ ਜਾ ਰਿਹਾ ਹੈ, ਭਾਖੜਾ ਮੈਨੇਜਮੈੰਟ ਬੋਰਡ ਚੋਂ ਪੰਜਾਬ ਦੀ ਨੁਮਾਇੰਦਗੀ ਖਤਮ ਕਰ ਦਿੱਤੀ ਗਈ ਹੈ ਅਤੇ ਡੈਮ ਸੇਫਟੀ ਐਕਟ ਬਣਾ ਕੇ ਪੰਜਾਬ ਦੇ ਹੈਡ ਵਰਕਸਾਂ ਦਾ ਕੰਟਰੋਲ ਕੇਂਦਰ ਨੇ ਆਪਣੇ ਹੱਥ ਲੈ ਲਿਆ ਹੈ।ਇਸ ਕਰਕੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਕਿਰਤੀ ਕਿਸਾਨ ਯੂਨੀਅਨ ਨੇ ਸ਼ੰਘਰਸ਼ ਵਿੱਢਿਆ ਹੈ ਤੇ 30 ਜੂਨ ਨੂੰ ਰੋਸ ਮੁਜ਼ਾਹਰੇ ਕੀਤੇ ਜਾਣਗੇ।ਮੀਟਿੰਗ ਵਿੱਚ ਹਾਜ਼ਰ ਕਿਸਾਨਾਂ ਨੂੰ ਚੰਡੀਗੜ੍ਹ ਵਿਖੇ ਰੋਸ ਮੁਜਾਹਰੇ ਵਿੱਚ ਵੱਡੀ ਗਿਣਤੀ `ਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।
ਇਸ ਮੌਕੇ ਇਕਾਈ ਪ੍ਰਧਾਨ ਹਰਦੇਵ ਸਿੰਘ, ਬਲਾਕ ਪ੍ਰਧਾਨ ਬਲਵਿੰਦਰ ਸਿੰਘ, ਸਤਵੰਤ ਸਿੰਘ ਦੁੱਲਟ, ਜਸਪ੍ਰੀਤ ਸਿੰਘ ਪ੍ਰਿੰਸ, ਭੋਲਾ ਸਿੰਘ ਪਨਾਂਚ, ਕੁਲਵੰਤ ਸਿੰਘ, ਨਿੱਕਾ ਸਿੰਘ, ਕਰਮ ਸਿੰਘ, ਗੁਰਜੰਟ ਸਿੰਘ, ਮੁਕੰਦ ਸਿੰਘ ਆਦਿ ਹਾਜ਼ਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media